ਡਿਪਟੀ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਜਾਇਜ਼ਾ
Publish Date: Mon, 28 Sep 2026 09:22 PM (IST)
Updated Date: Mon, 28 Sep 2026 09:24 PM (IST)
-- ਐਨਿਊਮਰੇਟਰਾਂ ਤੇ ਸੁਪਰਵਾਈਜ਼ਰਾਂ ਦੀ ਸਿਖਲਾਈ 5 ਤੋਂ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵੱਲੋਂ ਅੱਜ ਮਰਦਮਸ਼ੁਮਾਰੀ ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਸਮੂਹ ਐੱਸਡੀਐੱਮਜ਼ ਤੇ ਚਾਰਜ ਅਫ਼ਸਰਾਂ ਨਾਲ ਹੋਈ ਵਰਚੁਅਲ ਮੀਟਿੰਗ ਦੌਰਾਨ, ਡਿਪਟੀ ਕਮਿਸ਼ਨਰ ਨੇ ਦੂਜੇ ਪੜਾਅ ਦੌਰਾਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ, ਖਾਸ ਕਰਕੇ ਐਨਿਊਮਰੇਟਰਾਂ ਤੇ ਸੁਪਰਵਾਈਜ਼ਰਾਂ ਦੀ ਸਿਖਲਾਈ ਬਾਰੇ ਸਮੀਖਿਆ ਕੀਤੀ, ਜੋ ਕਿ 5 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਿਖਲਾਈ ਲਈ ਸਾਰੇ ਪ੍ਰਬੰਧ ਸਮੇਂ ਤੋਂ ਪਹਿਲਾਂ ਹੀ ਮੁਕੰਮਲ ਕਰ ਲਏ ਜਾਣ ਤਾਂ ਜੋ ਜ਼ਮੀਨੀ ਪੱਧਰ ਤੇ ਮਰਦਮਸ਼ੁਮਾਰੀ ਦਾ ਕੰਮ ਸੁਚਾਰੂ ਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਅੱਗੇ ਸਮੂਹ ਚਾਰਜ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਪੱਧਰ ਤੇ ਐਨਿਊਮਰੇਸ਼ਨ ਬਲਾਕਾਂ (ਈਬੀ) ਦੀ ਸਹੀ ਹੱਦਬੰਦੀ (ਡਿਮਾਰਕੇਸ਼ਨ) ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਾਰੇ ਐਨਿਊਮਰੇਟਰਾਂ ਵਿੱਚ ਕੰਮ ਦੀ ਬਰਾਬਰ ਵੰਡ ਨੂੰ ਯਕੀਨੀ ਬਣਾਉਣ ਤੇ ਉਨ੍ਹਾਂ ਨੂੰ ਸੌਂਪੇ ਗਏ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਦੁਬਿਧਾ ਤੋਂ ਬਚਣ ਲਈ ਈਬੀਜ਼ ਦੀ ਹੱਦਬੰਦੀ ਯੋਜਨਾਬੱਧ ਤਰੀਕੇ ਨਾਲ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਹਰ ਪੱਧਰ ਤੇ ਆਪਸੀ ਤਾਲਮੇਲ ਬਣਾਏ ਰੱਖਣ ਤੇ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਮਰਦਮਸ਼ੁਮਾਰੀ ਨਾਲ ਸਬੰਧਤ ਸਾਰੀਆਂ ਗਤੀਵਿਧੀਆਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ।