ਡੀਸੀ ਵੱਲੋਂ ਸਿਹਤ ਵਿਭਾਗ ਦੀ ਕਾਰਗੁਜ਼ਾਰੀ ਦਾ ਜਾਇਜ਼ਾ
ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਦੀ ਕਾਰਗੁਜ਼ਾਰੀ ਦਾ ਜਾਇਜ਼ਾ
Publish Date: Wed, 21 Jan 2026 06:46 PM (IST)
Updated Date: Thu, 22 Jan 2026 04:07 AM (IST)

- ਲੋਕ ਭਲਾਈ ਸਕੀਮਾਂ ਨੂੰ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਨ ਲਈ ਕਿਹਾ ਕੈਪਸ਼ਨ : 21ਕੇਪੀਟੀ3 ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵੱਲੋਂ ਅੱਜ ਸਿਹਤ ਵਿਭਾਗ ਵੱਲੋਂ ਇਲਾਜ , ਸਿਹਤ ਸਹੂਲਤਾਂ ਤੇ ਹੋਰ ਲੋਕ ਭਲਾਈ ਸਕੀਮਾਂ ਨੂੰ ਲਾਗੂ ਕੀਤੇ ਜਾਣ ਦਾ ਜਾਇਜ਼ਾ ਲਿਆ ਗਿਆ। ਸਿਵਲ ਸਰਜਨ, ਐੱਸਐੱਮਓਜ਼ ਤੇ ਮੈਡੀਕਲ ਅਫ਼ਸਰਾਂ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਸ਼ਹਿਰੀ ਨੂੰ ਮੁਫਤ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਤਹਿਤ ਹੋਰ ਲੋੜਵੰਦ ਤੱਕ ਇਲਾਜ ਦੀ ਸਹੂਲਤ ਪੁੱਜਦੀ ਯਕੀਨੀ ਬਣਾਈ ਜਾਵੇ। ਪੰਚਾਲ ਨੇ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਇੰਨਬਿੰਨ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਰਪੇਸ਼ ਨਾ ਆਉਣ ਦਿੱਤੀ ਜਾਵੇ । ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਸੂਬਾ ਸਰਕਾਰ ਦੀ ਮਹੱਤਵਪੂਰਨ ਸਿਹਤ ਯੋਜਨਾ ਹੈ, ਜਿਸਦਾ ਮੁੱਖ ਮਕਸਦ ਆਮ ਲੋਕਾਂ ਨੂੰ ਮੁਫ਼ਤ ਅਤੇ ਗੁਣਵੱਤਾ ਭਰੀ ਸਿਹਤ ਸੇਵਾਵਾਂ ਉਪਲਬੱਧ ਕਰਵਾਉਣਾ ਹੈ। ਉਨ੍ਹਾਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿਚ ਇਕ ਹੋਰ ਸਿਹਤ ਸਹੂਲਤ ਦਾ ਵਾਧਾ ਕੀਤਾ ਗਿਆ ਹੈ, ਜਿਸ ਤਹਿਤ ਅਲਟਰਾ ਸਾਊਂਡ ਸੈਂਟਰਜ਼ ਨੂੰ ਸੂਚੀਬੱਧ ਕੀਤਾ ਗਿਆ ਹੈ ਜਿੱਥੇ ਡਾਕਟਰਾਂ ਦੀ ਸਲਾਹ ਤੇ ਇਨ੍ਹਾਂ ਕਲੀਨਿਕ ਰਾਹੀਂ ਗਰਭਵਤੀ ਔਰਤਾਂ ਦੇ ਮੁਫ਼ਤ ਅਲਟਰਾ ਸਾਊਂਡ ਕਰਵਾਏ ਜਾ ਰਹੇ ਹਨ, ਜਿਸ ਦਾ ਮਰੀਜ਼ਾਂ ਨੂੰ ਫਾਇਦਾ ਮਿਲ ਰਿਹਾ ਹੈ। ਉਨਾਂ ਕਿਹਾ ਕਿ ਲੋਕਾਂ ਨੂੰ ਹੇਠਲੇ ਪੱਧਰ ‘ਤੇ ਆਮ ਆਦਮੀ ਕਲੀਨਿਕਾਂ ਵਲੋਂ ਦਿੱਤੀਆਂ ਜਾਂਦੀਆਂ ਸਿਹਤ ਸੇਵਾਵਾਂ ਬਾਰੇ ਜਾਗੂਰਕ ਕਰਨ ਲਈ ਵੀ ਇਕ ਮੁਹਿੰਮ ਚਲਾਈ ਜਾਵੇ। ਉਨ੍ਹਾਂ ਦੱਸਿਆ ਆਮ ਆਦਮੀ ਕਲੀਨਿਕਾਂ ’ਚ 40 ਦੇ ਕਰੀਬ ਮੈਡੀਕਲ ਲੈਬੋਰਟਰੀ ਟੈਸਟ ਕਰਵਾਉਣ ਦੀ ਸਹੂਲਤ ਨੂੰ ਵੀ ਸੁਚਾਰੂ ਢੰਗ ਨਾਲ ਜ਼ਿਲ੍ਹੇ ਭਰ ’ਚ ਲਾਗੂ ਕੀਤਾ ਜਾਵੇ ਤਾਂ ਜੋ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਸਰਕਾਰ ਵਲੋਂ ਪ੍ਰਦਾਨ ਸੇਵਾਵਾਂ ਦਾ ਲਾਭ ਲੈਣ ’ਚ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।