ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦੀ ਸਮੀਖਿਆ
ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦੀ ਸਮੀਖਿਆ
Publish Date: Wed, 21 Jan 2026 06:56 PM (IST)
Updated Date: Thu, 22 Jan 2026 04:09 AM (IST)

- ਈਜੀ ਰਜਿਸਟਰੀ ਨੂੰ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਕੈਪਸ਼ਨ : 21ਕੇਪੀਟੀ2 ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ। ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਡਿਪਟੀ ਕਮਿਸ਼ਨਰ ਕਪੂਰਥਲ ਅਮਿਤ ਕੁਮਾਰ ਪੰਚਾਲ ਵਲੋਂ ਅੱਜ ਮਾਲ ਵਿਭਾਗ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ । ਉਨ੍ਹਾਂ ਰੈਵੀਨਿਊ ਵਰਕਸ, ਕੰਪਿਊਟਰਾਈਜੇਸ਼ਨ ਆਫ ਲੈਂਡ ਰਿਕਾਰਡ, ਪੈਂਡਿੰਗ ਰੈਫਰੈਂਸ, ਪੈਂਡਿੰਗ ਸਿਵਲ ਕੋਰਟ ਕੇਸਾਂ ਹਾਈਕੋਰਟ/ਸੁਪਰੀਮ ਕੋਰਟ ਆਦਿ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਮਾਲ ਵਿਭਾਗ ਦੇ ਇੰਤਕਾਲ ਦੇ ਬਕਾਇਆ ਪਏ ਕੇਸਾਂ ਨੂੰ ਜਲਦ ਨਿਪਟਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਵਿਚ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਮੂਹ ਤਹਿਸੀਲਾਂ ਤੇ ਸਬ ਤਹਿਸੀਲਾਂ ਅੰਦਰ ਸਬੰਧਤ ਐੱਸਡੀਐੱਮਜ਼ ਆਪਸੀ ਸਮਝ ਵਾਲੇ ਕੇਸਾਂ ’ਚ ਇੰਤਕਾਲਾਂ ਦਾ ਸਮੇਂ ਸਿਰ ਦਰਜ਼ ਹੋਣ ਸਬੰਧੀ ਨਿੱਜੀ ਤੌਰ ’ਤੇ ਨਿਗਰਾਨੀ ਲਈ ਜ਼ਿੰਮੇਵਾਰ ਹੋਣਗੇ। ਉਨ੍ਹਾਂ ਕਿਹਾ ਕਿ ਮਾਲ ਅਧਿਕਾਰੀਆਂ ਨੂੰ ਨਿਯਮਿਤ ਤੌਰ ’ਤੇ ਅਦਾਲਤੀ ਕੰਮਾਂ ’ਚ ਸ਼ਾਮਲ ਹੋਣਾ ਚਾਹੀਦਾ ਹੈ ਤਾਂ ਜੋ ਜ਼ਮੀਨ ਨਾਲ ਸਬੰਧਤ ਮਾਮਲਿਆਂ ਨੂੰ ਸਮੇਂ ਸਿਰ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ। ਇਸ ਤੋਂ ਇਲਾਵਾ ਈਜੀ ਰਜਿਸਟਰੀ ਤਹਿਤ ਲੋਕਾਂ ਨੂੰ ਵੱਧ ਤੋਂ ਵੱਧ ਸਰਲ ਤਰੀਕੇ ਨਾਲ ਜਾਇਦਾਦ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਉਤਸ਼ਾਹਿਤ ਕਰਨ ਦੇ ਨਿਰਦੇਸ਼ ਦਿੱਤੇ ਗਏ।