ਸੀਐੱਮ ਦੌਰੇ ਦੌਰਾਨ ਆਗੂਆਂ ਨੂੰ ਨਜ਼ਰਬੰਦ ਕਰਨਾ ਮੰਦਭਾਗਾ : ਕੋਹਲੀ/ਮੱਲ੍ਹੀ
ਮੁੱਖ ਮੰਤਰੀ ਦੀ ਫੇਰੀ ਦੋਰਾਨ ਸੀ ਪੀ ਐਫ਼ ਪ੍ਰਧਾਨ ਅਤੇ ਹੋਰ ਆਗੂਆਂ ਨੂੰ ਨਜ਼ਰਬੰਦ ਕਰਨਾ ਮੰਦਭਾਗਾ : ਕੋਹਲੀ, ਮੱਲ੍ਹੀ
Publish Date: Fri, 13 Feb 2026 08:11 PM (IST)
Updated Date: Fri, 13 Feb 2026 08:15 PM (IST)

ਕੁਲਬੀਰ ਸਿੰਘ ਮਿੰਟੂ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਦੀ ਜਲੰਧਰ ਫੇਰੀ ਦੌਰਾਨ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀਪੀਐੱਫ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਗਤ ਰਾਮ ਤੇ ਹੋਰ ਆਗੂਆਂ ਨੂੰ ਘਰਾਂ ਵਿਚ ਨਜ਼ਰਬੰਦ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਮਾਸਟਰ ਕੈਡਰ ਯੂਨੀਅਨ ਕਪੂਰਥਲਾ ਦੇ ਪ੍ਰਧਾਨ ਮਾਸਟਰ ਨਰੇਸ਼ ਕੋਹਲੀ, ਜੀਟੀਯੂ ਦੇ ਪ੍ਰਧਾਨ ਸੁਖਚੈਨ ਸਿੰਘ ਬੱਧਣ, ਰਸ਼ਪਾਲ ਸਿੰਘ ਵੜੈਚ, ਸੰਦੀਪ ਦੁਰਗਾਪੁਰ, ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੇ ਜਨਰਲ ਸਕੱਤਰ ਤਰਮਿੰਦਰ ਸਿੰਘ ਮੱਲ੍ਹੀ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਵਿਰੋਧ ਤੋਂ ਇੰਨਾ ਘਬਰਾ ਰਹੀ ਹੈ ਕਿ ਜ਼ਿਲ੍ਹਾ ਕਪੂਰਥਲਾ ਦੇ ਸੀਪੀਐੱਫ ਯੂਨੀਅਨ ਦੇ ਪ੍ਰਧਾਨ ਸੰਗਤ ਰਾਮ ਨੂੰ ਘਰ ਵਿਚ ਹੀ ਨਜ਼ਰਬੰਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰ ਰਹੀ ਹੈ ਤੇ ਮੁਲਾਜ਼ਮਾਂ ਦੀ ਪੈਨਸ਼ਨ ਬਹਾਲੀ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਇਸ ਦਾ ਨਤੀਜਾ ਇਹ ਹੈ ਕਿ ਵਿਰੋਧ ਤੋਂ ਘਬਰਾ ਕੇ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਗ੍ਰਿਫਤਾਰ ਕਰ ਰਹੀ ਹੈ ਜੋ ਕਿ ਬਹੁਤ ਮੰਦਭਾਗਾ ਹੈ। ਪਿਛਲੇ ਦਿਨੀਂ ਸੂਬਾ ਪ੍ਰਧਾਨ ਜਸਬੀਰ ਤਲਵਾੜਾ ਨੂੰ ਵੀ ਘਰ ਵਿਚ ਨਜ਼ਰਬੰਦ ਕੀਤਾ ਗਿਆ ਸੀ। ਆਗੂਆਂ ਨੇ ਕਿਹਾ ਕਿ ਮੁਲਾਜ਼ਮ ਇਸ ਤਰ੍ਹਾਂ ਦੀਆਂ ਹਰਕਤਾਂ ਤੋਂ ਡਰਨ ਵਾਲੇ ਨਹੀਂ ਹਨ। ਜਦੋਂ ਤੱਕ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਲ ਬਹਾਲੀ ਨਹੀਂ ਕਰਦੀ ਤਦ ਤੱਕ ਸੰਘਰਸ਼ ਇਸ ਤਰ੍ਹਾਂ ਹੀ ਚਲਦਾ ਰਹੇਗਾ। ਇਸ ਮੌਕੇ ਪ੍ਰਦੀਪ ਸਿੰਘ ਘੁਮਾਣ, ਪ੍ਰਿਤਪਾਲ ਸਿੰਘ , ਨਿਰਮਲ ਸਿੰਘ ਚੰਦੀ, ਹਰਵਿੰਦਰ ਸਿੰਘ ਅਲੂਵਾਲ, ਸੂਰਤ ਸਿੰਘ, ਕੁਸ਼ਲ ਗੁਜਰਾਲ, ਵਿਜੇ ਕੁਮਾਰ, ਦੀਦਾਰ ਸਿੰਘ, ਨਰੇਸ਼ ਕੁਮਾਰ, ਪਰਮਿੰਦਰ ਸਿੰਘ, ਸੁਰਿੰਦਰ ਸਿੰਘ ਔਜਲਾ, ਦਵਿੰਦਰ ਸਿੰਘ ਔਜਲਾ, ਗੁਰਵਿੰਦਰ ਸਿੰਘ ਵਿਰਕ, ਰਣਜੀਤ ਸਿੰਘ ਸੈਣੀ, ਪ੍ਰਦੀਪ ਕੁਮਾਰ ਜਗਦੀਪ ਸਿੰਘ, ਚਤਰ ਸਿੰਘ, ਸੰਨੀ ਸਹੋਤਾ ਆਦਿ ਹਾਜ਼ਰ ਸਨ।