ਜ਼ਿਲ੍ਹੇ ’ਚ 82 ਲੱਖ ਰੁਪਏ ਤੋਂ ਵੱਧ ਦੇ ਵਿਕਾਸ ਕਾਰਜ ਜਲਦ ਹੋਣਗੇ ਸ਼ੁਰੂ : ਕਲੇਰ ਜ਼ਿਲ੍ਹੇ ’ਚ 82 ਲੱਖ ਰੁਪਏ ਤੋਂ ਵੱਧ ਦੇ ਵਿਕਾਸ ਕਾਰਜ ਜਲਦ ਹੋਣਗੇ ਸ਼ੁਰੂ : ਕਮਿਸ਼ਨਰ ਨਗਰ ਨਿਗਮ ਅਨੁਪਮ ਕਲੇਰ
Publish Date: Wed, 02 Sep 2026 09:03 PM (IST)
Updated Date: Thu, 03 Sep 2026 04:07 AM (IST)
* ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਵਾਰਡਾਂ ’ਚ ਕਰਵਾਈ ਜਾਵੇਗੀ ਸੀਸੀ ਫਲੋਰਿੰਗ ਕੈਪਸ਼ਨ : 2ਕੇਪੀਟੀ30 ਕਮਿਸ਼ਨਰ ਨਗਰ ਨਿਗਮ ਅਨੁਪਮ ਕਲੇਰ। ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚ 82 ਲੱਖ ਰੁਪਏ ਤੋਂ ਵੱਧ ਦੇ ਵਿਕਾਸ ਕਾਰਜ ਜਲਦ ਸ਼ੁਰੂ ਕੀਤੇ ਜਾ ਰਹੇ ਹਨ, ਜਿਨ੍ਹਾਂ ਨਾਲ ਸੜਕਾਂ, ਗਲੀਆਂ ਤੇ ਆਮ ਲੋਕਾਂ ਦੀਆਂ ਸਹੂਲਤਾਂ ਵਿਚ ਵੱਡਾ ਸੁਧਾਰ ਦੇਖਣ ਨੂੰ ਮਿਲੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਨਗਰ ਨਿਗਮ ਅਨੁਪਮ ਕਲੇਰ ਨੇ ਦੱਸਿਆ ਕਿ ਇਹ ਵਿਕਾਸ ਕਾਰਜ ਵੱਖ-ਵੱਖ ਵਾਰਡਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਜਲਦੀ ਹੀ ਸ਼ੁਰੂ ਕਰ ਦਿੱਤੇ ਜਾਣਗੇ। ਇਨ੍ਹਾਂ ਵਿਕਾਸ ਕਾਰਜਾਂ ਟੈਂਡਰ ਨਿਯਮਾਂ ਅਨੁਸਾਰ ਪਾਸ ਹੋ ਚੁੱਕੇ ਹਨ। ਕਰਵਾਏ ਜਾ ਰਹੇ ਪ੍ਰਾਜੈਕਟਾਂ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹਨਾਂ ਵਿੱਚ ਗਲੀ ਨਾਮਦੇਵ ਕਲੋਨੀ, ਵਾਰਡ ਨੰਬਰ 47 ਦੀਆਂ ਗਲੀਆਂ ਤੇ ਵਾਰਡ ਨੰਬਰ 13 ਦੀਆਂ ਵੱਖ-ਵੱਖ ਗਲੀਆਂ ਵਿੱਚ ਸੀਸੀ ਫਲੋਰਿੰਗ ਦਾ ਕੰਮ ਸ਼ਾਮਲ ਹੈ। ਇਸੇ ਤਰ੍ਹਾਂ ਵਾਰਡ ਨੰਬਰ 38 ਦੇ ਸੰਤਪੁਰਾ ਇਲਾਕੇ ਦੀ ਗਲੀ ਨੰਬਰ 4, 12, ਗਲੀ ਨੰਬਰ 4-5, ਓਂਕਾਰ ਸਕੂਲ ਤੇ ਨਾਲ ਲੱਗਦੀਆਂ ਲਿੰਕ ਗਲੀਆਂ ਵਿੱਚ ਵੀ ਸੀਸੀ ਫਲੋਰਿੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਨਗਰ ਨਿਗਮ ਕਪੂਰਥਲਾ ਲੋਕਾਂ ਨੂੰ ਬਿਹਤਰ ਸਹੂਲਤਾਂ ਤੇ ਮਜ਼ਬੂਤ ਢਾਂਚਾ ਦੇਣ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਿਹਾ ਹੈ । ਸ਼ਹਿਰ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਪਹਿਲਾਂ ਹੀ ਚੱਲ ਰਹੇ ਹਨ ਅਤੇ ਹੋਰ ਨਵੇਂ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾ ਰਹੇ ਹਨ । ਉਹਨਾਂ ਅੱਗੇ ਦੱਸਿਆ ਕਿ ਗਲੀਆਂ ਅਤੇ ਬੁਨਿਆਦੀ ਢਾਂਚੇ ਦਾ ਵਿਕਾਸ ਨਗਰ ਨਿਗਮ ਦੀ ਮੁੱਖ ਪਹਿਲ ਹੈ। ਇਹਨਾਂ ਕੰਮਾਂ ਨਾਲ ਇਲਾਕਾ ਵਾਸੀਆਂ ਨੂੰ ਆਵਾਜਾਈ ਵਿੱਚ ਆਸਾਨੀ ਹੋਵੇਗੀ ਅਤੇ ਰਿਹਾਇਸ਼ੀ ਇਲਾਕਿਆਂ ਦੀ ਦਿੱਖ ਵੀ ਸੁਧਰੇਗੀ। ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਕੰਮ ਦੀ ਗੁਣਵੱਤਾ ਦਾ ਖਾਸ ਧਿਆਨ ਰੱਖਿਆ ਜਾਵੇਗਾ ਅਤੇ ਸਬੰਧਤ ਅਧਿਕਾਰੀ ਖੁਦ ਨਿਗਰਾਨੀ ਕਰਨਗੇ ਤਾਂ ਜੋ ਕੰਮ ਤੈਅ ਸਮੇਂ ਅਤੇ ਨਿਯਮਾਂ ਅਨੁਸਾਰ ਪੂਰਾ ਹੋ ਸਕੇ। ਕਿਸੇ ਵੀ ਤਰ੍ਹਾਂ ਦੀ ਮਦਦ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01822-233777 ’ਤੇ ਸੰਪਰਕ ਕੀਤਾ ਜਾ ਸਕਦਾ ਹੈ।