ਜ਼ਿਲ੍ਹੇ ’ਚਵਿਕਾਸ ਕਾਰਜ ਜਲਦ ਹੋਣਗੇ ਸ਼ੁਰੂ : ਕਮਿਸ਼ਨਰ ਜ਼ਿਲ੍ਹੇ ’ਚ 82 ਲੱਖ ਰੁਪਏ ਤੋਂ ਵੱਧ ਦੇ ਵਿਕਾਸ ਕਾਰਜ ਜਲਦ ਹੋਣਗੇ ਸ਼ੁਰੂ-ਕਮਿਸ਼ਨਰ ਨਗਰ ਨਿਗਮ ਅਨੁਪਮ ਕਲੇਰ
Publish Date: Tue, 01 Sep 2026 09:50 PM (IST)
Updated Date: Tue, 01 Sep 2026 09:52 PM (IST)
---ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਖਰਚੇ ਜਾਣਗੇ 82 ਲੱਖ ---ਵੱਖ-ਵੱਖ ਵਾਰਡਾਂ ’ਚ ਕਰਵਾਈ ਜਾਵੇਗੀ ਸੀਸੀ ਫਲੋਰਿੰਗ ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ 82 ਲੱਖ ਰੁਪਏ ਤੋਂ ਵੱਧ ਦੇ ਵਿਕਾਸ ਕਾਰਜ ਜਲਦ ਸ਼ੁਰੂ ਕੀਤੇ ਜਾ ਰਹੇ ਹਨ, ਜਿਨ੍ਹਾਂ ਨਾਲ ਸੜਕਾਂ, ਗਲੀਆਂ ਤੇ ਆਮ ਲੋਕਾਂ ਦੀਆਂ ਸਹੂਲਤਾਂ ਵਿਚ ਵੱਡਾ ਸੁਧਾਰ ਦੇਖਣ ਨੂੰ ਮਿਲੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਨਗਰ ਨਿਗਮ ਅਨੁਪਮ ਕਲੇਰ ਨੇ ਦੱਸਿਆ ਕਿ ਇਹ ਵਿਕਾਸ ਕਾਰਜ ਵੱਖ-ਵੱਖ ਵਾਰਡਾਂ ਤੇ ਰਿਹਾਇਸ਼ੀ ਇਲਾਕਿਆਂ ਵਿੱਚ ਜਲਦੀ ਹੀ ਸ਼ੁਰੂ ਕਰ ਦਿੱਤੇ ਜਾਣਗੇ। ਇਨ੍ਹਾਂ ਵਿਕਾਸ ਕਾਰਜਾਂ ਟੈਂਡਰ ਨਿਯਮਾਂ ਅਨੁਸਾਰ ਪਾਸ ਹੋ ਚੁੱਕੇ ਹਨ। ਕਰਵਾਏ ਜਾ ਰਹੇ ਪ੍ਰਾਜੈਕਟਾਂ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚ ਗਲੀ ਨਾਮਦੇਵ ਕਲੋਨੀ, ਵਾਰਡ ਨੰਬਰ 47 ਦੀਆਂ ਗਲੀਆਂ ਤੇ ਵਾਰਡ ਨੰਬਰ 13 ਦੀਆਂ ਵੱਖ-ਵੱਖ ਗਲੀਆਂ ਵਿੱਚ ਸੀਸੀ ਫਲੋਰਿੰਗ ਦਾ ਕੰਮ ਸ਼ਾਮਲ ਹੈ। ਇਸੇ ਤਰ੍ਹਾਂ ਵਾਰਡ ਨੰਬਰ 38 ਦੇ ਸੰਤਪੁਰਾ ਇਲਾਕੇ ਦੀ ਗਲੀ ਨੰਬਰ 4, ਗਲੀ ਨੰਬਰ 12, ਗਲੀ ਨੰਬਰ 4-5, ਓਂਕਾਰ ਸਕੂਲ ਤੇ ਨਾਲ ਲੱਗਦੀਆਂ ਲਿੰਕ ਗਲੀਆਂ ਵਿੱਚ ਵੀ ਸੀਸੀ ਫਲੋਰਿੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਨਗਰ ਨਿਗਮ ਕਪੂਰਥਲਾ ਲੋਕਾਂ ਨੂੰ ਬਿਹਤਰ ਸਹੂਲਤਾਂ ਤੇ ਮਜ਼ਬੂਤ ਢਾਂਚਾ ਦੇਣ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਿਹਾ ਹੈ। ਸ਼ਹਿਰ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਪਹਿਲਾਂ ਹੀ ਚੱਲ ਰਹੇ ਹਨ ਤੇ ਹੋਰ ਨਵੇਂ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਗਲੀਆਂ ਤੇ ਬੁਨਿਆਦੀ ਢਾਂਚੇ ਦਾ ਵਿਕਾਸ ਨਗਰ ਨਿਗਮ ਦੀ ਮੁੱਖ ਪਹਿਲ ਹੈ। ਇਨ੍ਹਾਂ ਕੰਮਾਂ ਨਾਲ ਇਲਾਕਾ ਵਾਸੀਆਂ ਨੂੰ ਆਵਾਜਾਈ ਵਿੱਚ ਆਸਾਨੀ ਹੋਵੇਗੀ ਤੇ ਰਿਹਾਇਸ਼ੀ ਇਲਾਕਿਆਂ ਦੀ ਦਿੱਖ ਵੀ ਸੁਧਰੇਗੀ। ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਕੰਮ ਦੀ ਗੁਣਵੱਤਾ ਦਾ ਖਾਸ ਧਿਆਨ ਰੱਖਿਆ ਜਾਵੇਗਾ ਤੇ ਸਬੰਧਤ ਅਧਿਕਾਰੀ ਖੁਦ ਨਿਗਰਾਨੀ ਕਰਨਗੇ ਤਾਂ ਜੋ ਕੰਮ ਤੈਅ ਸਮੇਂ ਤੇ ਨਿਯਮਾਂ ਅਨੁਸਾਰ ਪੂਰਾ ਹੋ ਸਕੇ। ਕਿਸੇ ਵੀ ਤਰ੍ਹਾਂ ਦੀ ਮਦਦ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01822-233777 ’ਤੇ ਸੰਪਰਕ ਕੀਤਾ ਜਾ ਸਕਦਾ ਹੈ।