ਡੀਐੱਫਪੀਓ ਵੱਲੋਂ ਸਿਹਤ ਸੰਸਥਾਵਾਂ ਦਾ ਦੌਰਾ
ਡੀਐਫਪੀਓ ਵਲੋਂ ਸਿਹਤ ਸੰਸਥਾਵਾਂ ਦਾ ਦੌਰਾ
Publish Date: Thu, 27 Nov 2025 06:16 PM (IST)
Updated Date: Thu, 27 Nov 2025 06:17 PM (IST)
ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਕਪੂਰਥਲਾ : ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਵੀਜੀਤ ਸਿੰਘ ਵੱਲੋਂ ਸਬ-ਡਿਵੀਜ਼ਨਲ ਹਸਪਤਾਲ ਭੁਲੱਥ ਅਤੇ ਸੀਐੱਚਸੀ ਬੇਗੋਵਾਲ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਸਟਾਫ਼ ਨੂੰ ਸਿਹਤ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਇਹੀ ਨਹੀਂ ਉਨ੍ਹਾਂ ਸਿਹਤ ਕੇਂਦਰਾਂ ਵਿਚ ਨੈਸ਼ਨਲ ਕੁਆਲਿਟੀ ਐਸੁਰਾਂਸ ਦੇ ਪ੍ਰੋਟੋਕਲ ਦੀ ਪਾਲਣਾ ਕਰਨ ਨੂੰ ਵੀ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਪੀਐੱਨਡੀਟੀ ਐਕਟ ਦੇ ਤਹਿਤ ਸਕੈਨਿੰਗ ਸੈਂਟਰਾਂ ਦੇ ਰਿਕਾਰਡ ਦੀ ਵੀ ਚੈਕਿੰਗ ਕੀਤੀ। ਉਨ੍ਹਾਂ ਦੋਵੇਂ ਸਰਕਾਰੀ ਸਿਹਤ ਕੇਂਦਰਾਂ ਵਿਚ ਦਾਖਲ ਮਰੀਜ਼ਾਂ ਦਾ ਹਾਲ ਵੀ ਪੁੱਛਿਆ ਤੇ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਵੀ ਜਾਣਿਆ। ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ ਤੇ ਏਐੱਚਏ ਦੀਪਿਕਾ ਵੀ ਨਾਲ ਸਨ। ਕੈਪਸ਼ਨ: 27ਕੇਪੀਟੀ20