- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਆਯੂਰਵੈਦਿਕ ਵਿਭਾਗ ਵੱਲੋਂ ਆਯੂਰਵੈਦ ਕੈਂਪ ਲਗਾ ਕੇ ਧਨਵੰਤਰੀ ਦਿਵਸ ਮਨਾਇਆ

ਸੁਖਵਿੰਦਰ ਸਿੰਘ ਸਿੱਧੂ ਪੰਜਾਬੀ ਜਾਗਰਣ
ਕਾਲਾ ਸੰਘਿਆਂ : ਡਾਇਰੈਕਟਰ ਆਯੂਰਵੈਦ ਪੰਜਾਬ ਡਾ. ਰਮਨ ਤੇ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਜ਼ਿਲ੍ਹਾ ਆਯੂਰਵੈਦ ਤੇ ਯੂਨਾਨੀ ਅਫ਼ਸਰ ਕਪੂਰਥਲਾ ਡਾ. ਪਰਮਿੰਦਰਜੀਤ ਕੌਰ ਦੀ ਅਗਵਾਈ ਹੇਠ ਆਯੂਰਵੈਦਿਕ ਕੈਂਪ ਲਗਾ ਕੇ ਜ਼ਿਲ੍ਹਾ ਪੱਧਰੀ ਆਯੂਰਵੈਦ ਦਿਵਸ ਤੇ ਧਨਵੰਤਰੀ ਦਿਵਸ ਮਨਾਇਆ ਗਿਆ। ਇਸ ਮੌਕੇ ਕੈਂਪ ਤੋਂ ਪਹਿਲਾਂ ਭਗਵਾਨ ਧਨਵੰਤਰੀ ਜੀ ਦੀ ਪੂਜਾ ਤੇ ਹਵਨ ਯੱਗ ਕਰਵਾਇਆ ਗਿਆ। ਸਰਕਾਰੀ ਹਸਪਤਾਲ ਕਪੂਰਥਲਾ ਵਿਖੇ ਲਗਾਏ ਮੈਗਾ ਆਯੂਰਵੈਦਿਕ ਕੈਂਪ ਦੌਰਾਨ ਆਯੂਰਵੈਦ ਤੇ ਯੂਨਾਨੀ ਵਿਧੀ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਵੱਡੀ ਗਿਣਤੀ ਵਿੱਚ ਆਏ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ। ਮਾਹਰ ਡਾਕਟਰਾਂ ਵੱਲੋਂ ਬਦਲਦੇ ਮੌਸਮ ਨਾਲ਼ ਹੋਣ ਵਾਲੇ ਰੋਗਾਂ ਤੇ ਇਨ੍ਹਾਂ ਰੋਗਾਂ ਤੋਂ ਬਚਾਅ ਤੇ ਘਰੇਲੂ ਉਪਚਾਰ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਡਾਕਟਰਾਂ ਦੀ ਟੀਮ ਡਾ ਮਨਜੋਤ, ਡਾ ਬਲਰਾਮ, ਡਾ. ਰਮੇਸ਼ ਘਈ, ਡਾ. ਪ੍ਰੇਮਪਾਲ, ਡਾ. ਕੰਵਰਦੀਪ ਸਿੰਘ, ਡਾ. ਹਰਵਿੰਦਰ ਭਗਤ ਸਮੇਤ ਹੋਰ ਸਟਾਫ਼ ਵੱਲੋਂ ਸੇਵਾਵਾਂ ਨਿਭਾਉਂਦੇ ਹੋਏ ਮਰੀਜ਼ਾਂ ਦਾ ਬਲੱਡ ਪ੍ਰੈਸ਼ਰ, ਸ਼ੁਗਰ, ਜੋੜਾਂ ਦੇ ਦਰਦ ਸਮੇਤ ਹੋਰ ਬਿਮਾਰੀਆਂ ਦੀ ਜਾਂਚ ਤੇ ਇਲਾਜ ਕੀਤਾ ਗਿਆ। ਕੈਂਪ ਦੌਰਾਨ ਕੁੱਲ 327 ਮਰੀਜ਼ਾਂ ਨੇ ਚੈਕਅਪ ਕਰਵਾ ਕੇ ਦਵਾਈਆਂ ਲਈਆਂ। ਡਾਕਟਰਾਂ ਨੇ ਲੋਕਾਂ ਨੂੰ ਵੱਖ-ਵੱਖ ਬਿਮਾਰੀਆਂ ਲਈ ਆਯੂਰਵੈਦਿਕ ਇਲਾਜ ਨੂੰ ਤਰਜੀਹ ਦੇਣ ਲਈ ਤੇ ਸਰਕਾਰੀ ਹਸਪਤਾਲਾਂ ਵਿੱਚ ਹੁੰਦੇ ਆਯੂਰਵੈਦਿਕ ਇਲਾਜ ਸਬੰਧੀ ਜਾਗਰੂਕ ਕੀਤਾ।