ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਕੀਤਾ ਸਨਮਾਨਿਤ
ਧਰਮਿੰਦਰ ਟੋਨੀ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਭੇਂਟ ਕੀਤਾ ਸਿਰੋਪਾਓ
Publish Date: Sun, 20 Sep 2026 07:00 PM (IST)
Updated Date: Sun, 20 Sep 2026 07:02 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ-ਪੀਰੀ ਖ਼ਾਲਸਾ ਮਾਰਚ ਦੀ ਫਗਵਾੜਾ ਫੇਰੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਸੂਬਾ ਜਨਰਲ ਸਕੱਤਰ ਧਰਮਿੰਦਰ ਕੁਮਾਰ ਟੋਨੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਤੇ ਮੀਰੀ-ਪੀਰੀ ਖ਼ਾਲਸਾ ਮਾਰਚ ਲਈ ਵਧਾਈ ਦਿੱਤੀ ਗਈ। ਮਾਰਚ ਦੇ ਫਗਵਾੜਾ ਪਹੁੰਚਣ ਮੌਕੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਧਰਮਿੰਦਰ ਕੁਮਾਰ ਟੋਨੀ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਨਾਲ ਵੱਡੀ ਗਿਣਤੀ ਵਿੱਚ ਸੰਗਤਾਂ ਜੁੜ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਇਹ ਮਾਰਚ ਸੰਗਤਾਂ ਨੂੰ ਪੰਥਕ ਮਸਲਿਆਂ ਤੇ ਗੁਰਮਤਿ ਨਾਲ ਜੋੜਨ ਦਾ ਕਾਰਜ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਥਕ ਏਕਤਾ ਤੇ ਮਜ਼ਬੂਤੀ ਲਈ ਅਜਿਹੇ ਉਪਰਾਲੇ ਮਹੱਤਵਪੂਰਨ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਪੰਥ ਹੋਰ ਮਜ਼ਬੂਤ ਹੋਵੇਗਾ ਤੇ ਸ਼੍ਰੋਮਣੀ ਅਕਾਲੀ ਦਲ ਵੀ ਪੰਜਾਬ ਨਾਲ ਸਬੰਧਤ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਂਦਾ ਰਹੇਗਾ। ਇਸ ਮੌਕੇ ਧਰਮਿੰਦਰ ਕੁਮਾਰ ਟੋਨੀ ਦੀ ਅਗਵਾਈ ਹੇਠ ਮੀਰੀ-ਪੀਰੀ ਖ਼ਾਲਸਾ ਮਾਰਚ ਨਾਲ ਆਈਆਂ ਸੰਗਤਾਂ ਲਈ ਲੰਗਰ ਦੀ ਸੇਵਾ ਵੀ ਕੀਤੀ ਗਈ। ਇਸ ਦੌਰਾਨ ਸੰਗਤਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲਿਆ।