ਪੱਤਰ ਪ੍ਰੇਰਕ, ਿਢੱਲਵਾਂ : ਮਨਰੇਗਾ ਕਰਮਚਾਰੀਆਂ ਵਲੋਂ ਬਲਾਕ ਵਿਕਾਸ ਤੇ ਪੰਚਾਇਤ ਦਫਤਰ ਿਢੱਲਵਾਂ ਵਿਖੇ ਯੂਨੀਅਨ ਦੇ ਬਲਾਕ ਪ੍ਰਧਾਨ ਗੁਰਮੀਤ ਸਿੰਘ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ 'ਚ ਮਨਰੇਗਾ ਅਧੀਨ ਪਿਛਲੇ 11/12 ਸਾਲਾਂ ਤੋਂ ਡਿਊਟੀ ਕਰ ਰਹੇ ਮਨਰੇਗਾ ਮੁਲਾਜ਼ਮਾਂ ਨੰੂ ਆਪਣੀਆਂ ਹੱਕੀ ਮੰਗਾਂ ਲਈ ਅੱਜ ਧਰਨੇ ਲਾਉਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਮਨਰੇਗਾ ਕਰਮਚਾਰੀਆਂ ਦੀਆਂ ਸੇਵਾਵਾਂ ਨੰੂ ਪੰਚਾਇਤ ਵਿਭਾਗ ਵਿਚ ਮਰਜ ਕਰ ਕੇ ਰੇਗੂਲਰ ਕਰਨ ਦੀ ਮੰਗ ਸਮੇਂ-ਸਮੇਂ 'ਤੇ ਉਠਾਈ ਗਈ ਪਰ ਸਰਕਾਰ ਦੀ ਟਾਲ-ਮਟੋਲ ਦੀ ਨੀਤੀ ਦੇ ਚੱਲਦਿਆਂ ਉਨ੍ਹਾਂ ਨੰੂ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਕਮੇਟੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਮਨਰੇਗਾ ਕਰਮਚਾਰੀਆਂ ਦਾ ਧਰਨਾ ਚੌਥੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਰਾਮ ਦਿੱਤਾ, ਰਵਿੰਦਰਪਾਲ ਸਿੰਘ, ਬਲਜਿੰਦਰ ਸਿੰਘ, ਸ਼ਮਸ਼ੇਰ ਸਿੰਘ, ਮੰਗਲ, ਸੁਖਦੇਵ ਸਿੰਘ, ਰਾਜ ਆਦਿ ਹਾਜ਼ਰ ਸਨ।