ਕਿਰਤੀ ਕਿਸਾਨ ਯੂਨੀਅਨ ਨੇ ਢਿਲਵਾਂ ਹਾਈਵੇ ਕੀਤਾ ਬੰਦ ਕਿਰਤੀ ਕਿਸਾਨ ਯੂਨੀਅਨ ਵੱਲੋਂ ਢਿਲਵਾਂ ਹਾਈਵੇ ਰਿਹਾ ਬੰਦ : ਬੰਨੇਮੱਲ, ਭੁੱਲਰ
Publish Date: Fri, 21 Aug 2026 09:23 PM (IST)
Updated Date: Fri, 21 Aug 2026 09:24 PM (IST)
ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਂਗਾ : ਅੱਜ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨਾਮੱਲ ਦੀ ਅਗਵਾਈ ਹੇਠ ਪਿੰਡਾਂ ਤੇ ਕਸਬਿਆਂ ਦੀਆਂ ਦੁਕਾਨਾਂ ਬੰਦ ਕਰਵਾ ਕੇ ਢਿਲਵਾਂ ਦਿੱਲੀ ਅੰਮਿ੍ਤਸਰ ਹਾਈ ਵੇ ਨੂੰ ਬੰਦ ਕੀਤਾ ਗਿਆ ਤੇ ਮੰਗ ਕੀਤੀ ਗਈ ਕਿ ਸਿਆਸੀ ਕੈਦੀ, ਜੋ ਸਜ਼ਾ ਪੂਰੀ ਕਰ ਚੁੱਕੇ ਹਨ ਤੇ ਕੇਂਦਰ ਸਰਕਾਰ ਨੇ ਬਿਨਾਂ ਵਜ੍ਹਾ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਹੋਇਆ ਹੈ, ਉਨ੍ਹਾਂ ਨੂੰ ਬਿਨਾਂ ਸ਼ਰਤ ਰਿਹਾਅ ਕਰੇ। ਇਸ ਤੋਂ ਬਿਨਾ ਕਿਰਤੀ ਕਿਸਾਨ ਯੂਨੀਅਨ ਦੀ ਫੱਤੂਢੀਗਾ ਏਰੀਆ ਕਮੇਟੀ ਨੇ ਏਰੀਆ ਪ੍ਰਧਾਨ ਗੁਰਭੇਜ ਸਿੰਘ ਬੂਹ ਤੇ ਉਪ ਪ੍ਰਧਾਨ ਮਨਦੀਪ ਸਿੰਘ ਖ਼ਾਨਪੁਰ ਦੀ ਅਗਵਾਈ ਹੇਠ ਫੱਤੂਢੀਗਾ ਏਰੀਆ ਬੰਦ ਕੀਤਾ। ਇਸੇ ਤਰ੍ਹਾਂ ਕਪੂਰਥਲਾ ਸ਼ਹਿਰ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ ਤੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਬੀਰ ਸਿੰਘ ਕਾਦੂਪੁਰ ਦੀ ਅਗਵਾਈ ਹੇਠ ਕਪੂਰਥਲਾ ਸ਼ਹਿਰ ਵਿਚ ਟਰੈਕਟਰ ਮਾਰਚ ਕਰਕੇ ਸ਼ਹਿਰ ਬੰਦ ਕਰਵਾਇਆ ਗਿਆ। ਇਸ ਬੰਦ ਵਿੱਚ ਸ਼ਾਮਲ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਭੰਡਾਲ, ਸੀਤਲ ਸਿੰਘ ਸੰਗੋਜਲਾ ਭਜਨ ਸਿੰਘ ਸੰਗੋਜਲਾ, ਮਲਕੀਤ ਸਿੰਘ ਧਾਲੀਵਾਲ, ਕਰਮਜੀਤ ਸਿੰਘ ਨੂਰਪੁਰ ਜੱਟਾਂ, ਮਨਦੀਪ ਸਿੰਘ ਅਲਾਉਦੀ ਪੁਲ, ਮਹਿੰਦਰ ਸਿੰਘ ਨਰਕਟ, ਜ਼ਿਲਾ ਪ੍ਰੈਸ ਸਕੱਤਰ ਜਗਜੀਤ ਸਿੰਘ ਔਜਲਾ, ਯੁਵਰਾਜ ਸਿੰਘ ਫੱਤੂਢੀਂਗਾ, ਸੁਖਦੇਵ ਸਿੰਘ ਨੱਥੂਪੁਰ, ਬਲਵੀਰ ਸਿੰਘ ਫਜਲਾਬਾਦ ਆਦਿ ਹਾਜ਼ਰ ਸਨ।