ਜ਼ਿਲ੍ਹਾ ਇੰਟਕ ਇਕਾਈ ਨੇ ਮਜ਼ਦੂਰ ਦਿਵਸ ਮਨਾਇਆ
ਜਿਲ੍ਹਾ ਇੰਟਕ ਇਕਾਈ ਕਪੂਰਥਲਾ ਨੇ ਮਜ਼ਦੂਰ ਦਿਵਸ ਮਨਾਇਆ
Publish Date: Fri, 01 May 2026 07:18 PM (IST)
Updated Date: Fri, 01 May 2026 07:20 PM (IST)

ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਮਜ਼ਦੂਰ ਦਿਵਸ ਮੌਕੇ ਜ਼ਿਲ੍ਹਾ ਇੰਟਕ ਇਕਾਈ ਕਪੂਰਥਲਾ ਵੱਲੋਂ ਪੀਡਬਲਯੂਡੀ ਵਰਕਰਜ਼ ਯੂਨੀਅਨ ਇੰਟਕ ਦੇ ਦਫ਼ਤਰ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਜਥੇਬੰਦੀਆਂ ਦੇ ਆਗੂਆਂ, ਵਰਕਰਾਂ ਅਤੇ ਮਜ਼ਦੂਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਮਜ਼ਦੂਰ ਦਿਵਸ ’ਤੇ ਮਜ਼ਦੂਰਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ ਅਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਝੰਡਾ ਲਹਿਰਾਉਣ ਦੀ ਰਸਮ ਮੇਜਰ ਸਿੰਘ ਸੈਣੀ ਪ੍ਰਧਾਨ ਜਲੰਧਰ, ਬਲਦੇਵ ਸਿੰਘ, ਜੋਗਿੰਦਰ ਸਿੰਘ ਘੁੰਮਣ ਪ੍ਰਧਾਨ ਸਬ ਬਰਾਂਚ ਕਪੂਰਥਲਾ, ਮਹਿੰਦਰ ਸਿੰਘ ਜਨਰਲ ਸਕੱਤਰ ਅਤੇ ਨਿਰਮਲ ਸਿੰਘ ਪ੍ਰਧਾਨ ਫਗਵਾੜਾ ਨੇ ਅਦਾ ਕੀਤੀ। ਇਸ ਮੌਕੇ ਮਹਿੰਦਰ ਸਿੰਘ ਜਨਰਲ ਸਕੱਤਰ ਨੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਸਰਕਾਰ ਤੇ ਮੰਗ ਕੀਤੀ ਕਿ 01/01/2004 ਤੋਂ ਪਹਿਲਾਂ ਵਾਲੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਠੇਕੇਦਾਰੀ ਸਿਸਟਮ ਖਤਮ ਕਰ ਕੇ ਰੈਗੂਲਰ ਭਰਤੀ ਪਹਿਲ ਦੇ ਆਧਾਰ ’ਤੇ ਕੀਤੀ ਜਾਵੇ। ਡੀਏ ਦੀਆਂ ਰਹਿੰਦੀਆਂ ਸਾਰੀਆਂ 18 ਫ਼ੀਸਦੀ ਕਿਸ਼ਤਾਂ ਜਾਰੀ ਕੀਤੀਆ ਜਾਣ ਅਤੇ ਰਹਿੰਦਾ ਪਿਛਲਾ ਬਕਾਇਆ ਜਾਰੀ ਕੀਤਾ ਜਾਵੇ। ਵੱਧ ਰਹੀ ਮਹਿੰਗਾਈ ਨੂੰ ਰੋਕ ਕੇ ਆਮ ਜਨਤਾ ਨੂੰ ਰਾਹਤ ਦਿੱਤੀ ਜਾਵੇ। ਇਸ ਮੌਕੇ ਮੇਜਰ ਸਿੰਘ ਸੈਣੀ, ਜੋਗਿੰਦਰ ਸਿੰਘ ਘੁੰਮਣ, ਮਲਕੀਤ ਸਿੰਘ, ਮਹਿੰਦਰ ਸਿੰਘ, ਅਮਰੀਕ ਸਿੰਘ ਪ੍ਰਧਾਨ ਫੈੱਡਰੇਸ਼ਨ, ਪਰਮਜੀਤ ਸਿੰਘ, ਦਲਜੀਤ ਕੌਰ, ਗੁਰਮੇਜ਼ ਕੌਰ, ਹਰਮਿੰਦਰ ਕੁਮਾਰ ਸੇਵਾਮੁਕਤ ਸੁਪਰਡੈਂਟ, ਹਰਜਿੰਦਰ ਸਿੰਘ ਡਰਾਈਵਰ, ਵਿਨੇ ਕੁਮਾਰ, ਸੰਦੀਪ ਕੁਮਾਰ, ਹਰਮਿੰਦਰ ਸਿੰਘ, ਫਕੀਰ ਚੰਦ ਭੋਰ, ਰੂੜ ਸਿੰਘ ਪ੍ਰਧਾਨ, ਜਸਵਿੰਦਰ, ਦਰਸ਼ਨ, ਰਾਜ ਕੁਮਾਰ, ਮਹਿੰਦਰ ਸਿੰਘ ਆਦਿ ਹਾਜ਼ਰ ਸਨ।