ਫੱਤੂਢੀਂਗਾ ’ਚ ਕਿਸਾਨ ਸਿਖਲਾਈ ਕੈਂਪ ਅੱਜ
ਫੱਤੂਢੀਂਗਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅੱਜ : ਡਾ. ਬਲਕਾਰ ਸਿੰਘ
Publish Date: Fri, 10 Apr 2026 09:58 PM (IST)
Updated Date: Fri, 10 Apr 2026 10:02 PM (IST)
ਕੁਲਵਿੰਦਰ ਸਿੰਘ ਲਾਡੀ, ਪੰਜਾਬੀ ਜਾਗਰਣ, ਫੱਤੂਢੀਂਗਾ : ਖੇਤੀਬਾੜੀ ਨੂੰ ਹੋਰ ਲਾਭਦਾਇਕ ਬਣਾਉਣ ਅਤੇ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਨਾਲ ਜੋੜਨ ਦੇ ਮਕਸਦ ਨਾਲ ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਜ਼ਿਲ੍ਹਾ ਕਪੂਰਥਲਾ ਵੱਲੋਂ ਆਤਮਾ ਦੇ ਸਹਿਯੋਗ ਨਾਲ ਇਕ ਵਿਸ਼ਾਲ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ 11 ਅਪ੍ਰੈਲ ਨੂੰ ਪਿੰਡ ਫੱਤੂਢੀਂਗਾ ਵਿਖੇ ਲਾਈ ਜਾ ਰਹੀ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ ਕਪੂਰਥਲਾ ਡਾ. ਬਲਕਾਰ ਸਿੰਘ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਕਿ ਸਾਊਣੀ ਦੀ ਫਸਲ ਬਿਜਾਈ ਨੂੰ ਮੁੱਖ ਰੱਖਦੇ ਹੋਏ ਇਹ ਕੈਂਪ ਕਿਸਾਨਾਂ ਲਈ ਬਹੁਤ ਮਹੱਤਵਪੂਰਨ ਸਾਬਤ ਹੋਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ 11 ਅਪ੍ਰੈਲ ਨੂੰ ਪਿੰਡ ਫੱਤੂਢੀਂਗਾ ਵਿਖੇ ਲਾਏ ਜਾ ਰਹੇ ਜ਼ਿਲ੍ਹਾ ਪੱਧਰੀ ਕੈਂਪ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰ ਕੇ ਖੇਤੀਬਾੜੀ ਮਾਹਿਰਾਂ ਦੇ ਸੁਝਾਅ ਅਨੁਸਾਰ ਖੇਤੀ ਨੂੰ ਲਾਹੇਵੰਦ ਅਤੇ ਟਿਕਾਊ ਬਣਾਉਣ ਲਈ ਇਸ ਅਹਿਮ ਪ੍ਰੋਗਰਾਮ ਦਾ ਲਾਭ ਉਠਾਇਆ ਜਾਵੇ।