ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਨੇ ਕੀਤੀ ਜ਼ਿਲ੍ਹਾ ਪੱਧਰੀ ਮੀਟਿੰਗ
ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਦੀ ਜਿਲਾ ਪੱਧਰੀ ਮੀਟਿੰਗ ਆਯੋਜਿਤ
Publish Date: Tue, 07 Apr 2026 09:11 PM (IST)
Updated Date: Tue, 07 Apr 2026 09:14 PM (IST)

ਕੁੰਦਨ ਸਿੰਘ ਸਰਾਂ ਪੰਜਾਬੀ ਜਾਗਰਣ ਭੁਲੱਥ : ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਵੱਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਡੀਸੀ ਕੰਪਲੈਕਸ ਮੀਟਿੰਗ ਹਾਲ ਵਿਖੇ ਕੀਤੀ ਗਈ। 10 ਅਪ੍ਰੈਲ ਨੂੰ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਨੰਬਰਦਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਮੰਗ ਪੱਤਰ ਦਿੱਤਾ ਜਾਵੇਗਾ, ਜ਼ਿਲ੍ਹੇ ਦੇ ਸਮੂਹ ਨੰਬਰਦਾਰਾਂ ਨੂੰ 11 ਵਜੇ ਮੀਟਿੰਗ ਹਾਲ ਵਿਖੇ ਪਹੁੰਚਣ ਦੀ ਅਪੀਲ ਕੀਤੀ ਗਈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੂਬੇ ਦੇ ਜਨਰਲ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਬਾਜਵਾ ਨੇ ਕੀਤਾ। ਬਾਜਵਾ ਨੇ ਬੋਲਦਿਆਂ ਕਿਹਾ ਕਿ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਮਿਲਣ ਦਾ ਪ੍ਰੋਗਰਾਮ ਸੀ ਪਰ ਅਚਾਨਕ ਡਿਪਟੀ ਕਮਿਸ਼ਨਰ ਕਪੂਰਥਲਾ ਦੀ ਬਦਲੀ ਹੋਣ ਕਾਰਨ ਪ੍ਰੋਗਰਾਮ ਅੱਗੇ ਪਾ ਦਿੱਤਾ ਗਿਆ। ਹੁਣ 10 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ 11 ਵਜੇ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਮਿਲਣ ਦਾ ਪ੍ਰੋਗਰਾਮ ਹੈ। ਬਾਜਵਾ ਨੇ ਬੋਲਦਿਆਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਨੰਬਰਦਾਰਾਂ ਦੀਆਂ ਸਾਰੀਆਂ ਹੱਕੀ ਮੰਗਾਂ ਮੰਨਣ ਦਾ ਨੰਬਰਦਾਰ ਐਸੋਸੀਏਸ਼ਨ ਨਾਲ ਵਾਅਦਾ ਕੀਤਾ ਸੀ, ਸਰਕਾਰ ਦਾ ਸਾਰਾ ਸਮਾਂ ਬੀਤਣ ਦੇ ਬਾਵਜੂਦ ਵੀ ਸਰਕਾਰ ਵੱਲੋਂ ਨੰਬਰਦਾਰਾਂ ਨੂੰ ਅੱਖੋਂ-ਪਰੋਖੇ ਕੀਤਾ ਗਿਆ। ਜੇਕਰ ਸਰਕਾਰ ਦਾ ਇਹੀ ਵਤੀਰਾ ਰਿਹਾ ਤਾਂ ਐਸੋਸੀਏਸ਼ਨ ਵੱਡੇ ਪੱਧਰ ’ਤੇ ਇਕੱਠ ਕਰਕੇ ਸੁੱਤੀ ਹੋਈ ਸਰਕਾਰ ਨੂੰ ਜਗਾਵੇਗੀ। ਅੱਜ ਦੀ ਇਸ ਮੀਟਿੰਗ ’ਚ ਸੁਰਜੀਤ ਸਿੰਘ ਦੋਲੋਵਾਲ ਸੀਨੀਅਰ ਮੀਤ ਪ੍ਰਧਾਨ, ਸੁਰਿੰਦਰ ਸਿੰਘ ਖਾਲੂ ਮੀਤ ਪ੍ਰਧਾਨ, ਬਸੰਤ ਸਿੰਘ ਕੋਲੀਆਂਵਾਲ, ਹਰਭਜਨ ਸਿੰਘ ਫੂਲੇਵਾਲ, ਬੂਟਾ ਸਿੰਘ ਠੀਕਰੀਵਾਲ, ਬਲਵੀਰ ਸਿੰਘ ਠੀਕਰੀ, ਊਧਮ ਸਿੰਘ ਔਜਲਾ, ਹਰਭਜਨ ਸਿੰਘ ਕਾਂਜਲੀ, ਗੁਰਮੀਤ ਸਿੰਘ ਹਮੀਰਾ, ਕੰਵਲਜੀਤ ਸਿੰਘ ਖੈੜਾ ਦੋਨਾ, ਕੇਵਲ ਸਿੰਘ ਦੇਵਲਾਂਵਾਲ, ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।