ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਕਰਨ ਤੇ ਵੇਚਣ ਵਾਲੇ 13 ਕਾਬੂ
ਜਿਲਾ ਪੁਲਿਸ ਵੱਲੋਂ ਨਸ਼ਾ ਕਰਨ ਅਤੇ ਵੇਚਣ ਵਾਲੇ 13 ਕਾਬੂ
Publish Date: Thu, 22 Jan 2026 08:33 PM (IST)
Updated Date: Thu, 22 Jan 2026 08:36 PM (IST)

ਕਾਬੂ ਕੀਤੇ ਗਏ ਮੁਲਜਮਾਂ ਪਾਸੋਂ ਭਾਰੀ ਮਾਤਰਾ ’ਚ ਹੈਰੋਇਨ, ਨਸ਼ੀਲੀਆਂ ਗੋਲੀਆਂ, ਨਸ਼ੀਲਾ ਪਦਾਰਥ ਤੇ ਸ਼ਰਾਬ ਬਰਾਮਦ ਸੁਖਪਾਲ ਸਿੰਘ ਹੁੰਦਲ, ਅਵਿਨਾਸ਼ ਸ਼ਰਮਾ ਪੰਜਾਬੀ ਜਾਗਰਣ ਕਪੂਰਥਲਾ : ਜ਼ਿਲ੍ਹਾ ਪੁਲਿਸ ਵੱਲੋਂ ਐੱਸਐੱਸਪੀ ਗੌਰਵ ਤੂਰਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ 13 ਨਸ਼ਾ ਕਰਨ ਵਾਲੇ ਤੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਪਹਿਲੇ ਮਾਮਲੇ ’ਚ ਥਾਣਾ ਸਿਟੀ ਦੇ ਏਐੱਸਆਈ ਗੁਰਸ਼ਰਨ ਸਿੰਘ ਪੁਲਿਸ ਪਾਰਟੀ ਸਮੇਤ ਮੱਕੀ ਪਲਾਂਟ ਕੋਲ ਮੌਜੂਦ ਸੀ ਤਾਂ ਇਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜਨ ਲੱਗਾ, ਜਿਸ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਉਸਦਾ ਨਾਮਪਤਾ ਪੁੱਛਿਆ ਤਾਂ ਉਸਨੇ ਆਪਣਾ ਨਾਮ ਅਮਰਨਾਥ ਪੁੱਤਰ ਤਰਸੇਮ ਲਾਲ ਵਾਸੀ ਮੁਹੱਲਾ ਸਾਹਮਣੇ ਮੰਦਿਰ ਭੱਦਰਕਾਲੀ ਸ਼ੇਖੂਪੁਰ ਥਾਣਾ ਸਿਟੀ ਦੱਸਿਆ। ਜਦੋਂ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 90 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਇਸੇ ਤਰ੍ਹਾਂ ਥਾਣਾ ਸਦਰ ਕਪੂਰਥਲਾ ਦੇ ਏਐੱਸਆਈ ਲਖਵੀਰ ਸਿੰਘ ਚੌਂਕੀ ਇੰਚਾਰਜ ਸਾਇੰਸ ਸਿਟੀ ਪੁਲਿਸ ਪਾਰਟੀ ਨਾਲ ਥਾਣੇ ’ਚ ਮੌਜੂਦ ਸੀ ਤਾਂ ਕਿਸੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਹਰਵਿੰਦਰ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਕੋਟ ਗੋਬਿੰਦਪੁਰ ਥਾਣਾ ਸਦਰ ਕਪੂਰਥਲਾ ਨਸ਼ੇ ਦਾ ਸੇਵਨ ਕਰ ਰਿਹਾ ਹੈ, ਜਿਸ ’ਤੇ ਪੁਲਿਸ ਪਾਰਟੀ ਨੇ ਰੇਡ ਕਰਕੇ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸ ਨੂੰ ਇਕ ਪੇਪਰ, ਲਾਈਟਰ ਸਮੇਤ ਨਸ਼ਾ ਕਰਦਿਆਂ ਕਾਬੂ ਕੀਤਾ। ਇਸੇ ਤਰ੍ਹਾਂ ਹੀ ਇਕ ਹੋਰ ਮਾਮਲੇ ’ਚ ਥਾਣਾ ਸਦਰ ਦੇ ਏਐੱਸਆਈ ਪਾਲ ਸਿੰਘ ਚੌਂਕੀ ਇੰਚਾਰਜ ਕਾਲਾ ਸੰਘਿਆ ਨੂੰ ਕਿਸੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਜਸਪ੍ਰੀਤ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਥਾਣਾ ਸਦਰ ਕਪੂਰਥਲਾ ਨਸ਼ੇ ਕਰਨ ਦਾ ਆਦੀ ਹੈ, ਜਦੋਂ ਪੁਲਿਸ ਪਾਰਟੀ ਨੇ ਰੇਡ ਕੀਤੀ ਤਾਂ ਉਸਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਤਾਂ ਉਸ ਪਾਸੋਂ ਇਕ ਸਿਲਵਰ ਪੇਪਰ, ਇਕ 10 ਰੁਪਏ ਦਾ ਨੋਟ ਬਰਾਮਦ ਹੋਇਆ। ਇਸੇ ਤਰ੍ਹਾਂ ਇਕ ਹੋਰ ਮਾਮਲੇ ’ਚ ਏਐੱਸਆਈ ਦਵਿੰਦਰਪਾਲ ਪੁਲਿਸ ਪਾਰਟੀ ਨਾਲ ਇਲਾਕੇ ਵਿਚ ਮੌਜੂਦ ਸੀ ਤਾਂ ਕਿਸੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਬਰਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਕੜਾਲ ਕਲਾਂ ਥਾਣਾ ਸਦਰ ਜ਼ਿਲ੍ਹਾ ਕਪੂਰਥਲਾ ਨਸ਼ਾ ਕਰਨ ਦਾ ਆਦੀ ਹੈ ਤੇ ਹੁਣ ਵੀ ਨਸ਼ੇ ਦਾ ਸੇਵਨ ਕਰ ਰਿਹਾ ਹੈ, ਪੁਲਿਸ ਪਾਰਟੀ ਨੇ ਜਦੋਂ ਰੇਡ ਕੀਤੀ ਤਾਂ ਉਹ ਨਸ਼ੇ ਦਾ ਸੇਵਨ ਕਰ ਰਿਹਾ ਸੀ। ਉਸ ਪਾਸੋਂ 10 ਰੁਪਏ ਦਾ ਨੋਟ, ਸਿਲਵਰ ਪੇਪਰ ਤੇ ਲਾਈਟਰ ਬਰਾਮਦ ਹੋਇਆ। ਇਸੇ ਤਰ੍ਹਾਂ ਏਐੱਸਆਈ ਸੁਖਚੈਨ ਸਿੰਘ ਪੁਲਿਸ ਪਾਰਟੀ ਸਮੇਤ ਪਿਕਨਿਕ ਸਪਾਟ ਤੋਂ ਹੁੰਦੇ ਹੋਏ ਪਿੰਡ ਭੀਲਾ ਧੰਮ ਨੂੰ ਜਾ ਰਹੇ ਸੀ ਤਾਂ ਪਿਕਨਿਕ ਸਪਾਟ ਵੱਲੋਂ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜਦੋਂ ਉਸਦਾ ਨਾਮ-ਪਤਾ ਪੁੱਛਿਆ ਤਾਂ ਉਸਨੇ ਆਪਣਾ ਨਾਮ ਰਾਜਪ੍ਰੀਤ ਸਿੰਘ ਉਰਫ ਰਾਜੂ ਪੁੱਤਰ ਚਰਨ ਸਿੰਘ ਵਾਸੀ ਬੂਟ ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਦਸਿਆ। ਜਦੋਂ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 252 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸੇ ਤਰ੍ਹਾਂ ਹੀ ਥਾਣਾ ਕੋਤਵਾਲੀ ਦੇ ਹੈੱਡ ਕਾਂਸਟੇਬਲ ਪ੍ਰਿੰਸ ਕੁਮਾਰ ਨਵਾਂ ਪਿੰਡ ਗੇਟ ਵਾਲਾ ਨੂੰ ਜਾ ਰਹੇ ਸੀ ਤਾਂ ਪਿੰਡ ਭੱਠੇ ਪੀਰਾ ਵਾਲੀ ਜਗਾ ਦੀ ਬੈਕਸਾਈਡ ’ਤੇ ਦੋ ਵਿਅਕਤੀ ਤੇ ਇਕ ਮਹਿਲਾ ਨਸ਼ੇ ਵਾਲੇ ਪਦਾਰਥਾਂ ਦਾ ਸੇਵਨ ਕਰ ਰਹੇ ਸਨ ਤੇ ਲਾਈਟਰ ਨਾਲ ਪੰਨੀ ਹੇਠਾਂ ਅੱਗ ਲਗਾ ਕੇ ਉਸ ਵਿੱਚੋਂ ਨਿਕਲ ਰਿਹਾ ਧੂਆਂ ਪੀਅ ਰਹੇ ਸਨ, ਜਦੋਂ ਉਨ੍ਹਾਂ ਦਾ ਨਾਮ-ਪਤਾ ਪੁੱਛਿਆ ਤਾਂ ਉਨ੍ਹਾਂ ਆਪਣਾ ਨਾਮ ਹਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪੱਖੋਵਾਲ ਥਾਣਾ ਸਦਰ ਕਪੂਰਥਲਾ, ਚੰਦਨ ਪੁੱਤਰ ਰਮੇਸ਼ ਲਾਲ ਵਾਸੀ ਭਵਾਨੀਪੁਰ ਥਾਣਾ ਕੋਤਵਾਲੀ ਕਪੂਰਥਲਾ, ਕਸ਼ਮੀਰ ਕੌਰ ਪਤਨੀ ਜੱਸਾ ਸਿੰਘ ਵਾਸੀ ਨਵਾਂ ਪਿੰਡ ਭੱਠੇ ਥਾਣਾ ਕੋਤਵਾਲੀ ਕਪੂਰਥਲਾ ਦੱਸਿਆ। ਉਨ੍ਹਾਂ ਕੋਲੋਂ ਸਿਲਵਰ ਪੇਪਰ, 10 ਰੁਪਏ ਦਾ ਨੋਟ, ਇਕ ਪਾਈਪਨੁਮਾ ਚੀਜ਼, ਜਿਸ ’ਚ ਨਸ਼ੀਲਾ ਪਦਾਰਥ ਲੱਗਾ ਸੀ ਤੇ ਇਕ ਲਾਈਟਰ ਬਰਾਮਦ ਹੋਇਆ। ਇਸੇ ਤਰ੍ਹਾਂ ਹੀ ਥਾਣਾ ਕੋਤਵਾਲੀ ਦੇ ਏਐੱਸਆਈ ਮਨਜੀਤ ਸਿੰਘ ਪੁਲਿਸ ਪਾਰਟੀ ਸਮੇਤ ਕਾਂਜਲੀ ਵਿਚ ਮੌਜੂਦ ਸੀ, ਤਾਂ ਕਿਸੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਬਲਵੀਰ ਕੌਰ ਪਤਨੀ ਬਲਬੀਰ ਸਿੰਘ ਵਾਸੀ ਨਵਾਂ ਪਿੰਡ ਭੱਠੇ ਥਾਣਾ ਕੋਤਵਾਲੀ ਕਪੂਰਥਲਾ ਨਸ਼ਾ ਤਸਕਰੀ ਦਾ ਧੰਦਾ ਕਰਦੀ ਹੈ, ਜਿਸ ’ਤੇ ਪੁਲਿਸ ਪਾਰਟੀ ਨੇ ਗ੍ਰਾਹਕ ਦੀ ਉਡੀਕ ਕਰ ਰਹੀ ਔਰਤ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 597 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਇਸੇ ਤਰ੍ਹਾਂ ਹੀ ਇਕ ਹੋਰ ਮਾਮਲੇ ’ਚ ਥਾਣਾ ਸੁਭਾਨਪੁਰ ਦੇ ਏਐੱਸਆਈ ਸੁਖਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਇਲਾਕੇ ਵਿਚ ਸਨ ਤਾਂ ਕਿਸੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਰਾਜਵਿੰਦਰ ਸਿੰਘ ਉਰਫ ਰਾਜੂ ਪੁੱਤਰ ਭੁੱਲਾ ਸਿੰਘ ਵਾਸੀ ਲੱਖਣ ਕੇ ਪੱਡੇ ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਜੀਟੀ ਰੋਡ ਹਮੀਰਾ ’ਤੇ ਬੰਦ ਪਏ ਹੋਟਲ ਵਿਚ ਨਸ਼ੇ ਦਾ ਸੇਵਨ ਕਰ ਰਿਹਾ ਹੈ, ਜਿਸ ’ਤੇ ਪੁਲਿਸ ਪਾਰਟੀ ਨੇ ਰੇਡ ਕਰਕੇ ਉਸ ਨੂੰ ਕਾਬੂ ਕੀਤਾ ਤੇ ਉਸ ਪਾਸੋਂ ਇਕ ਸਿਲਵਰ ਪੇਪਰ, 10 ਰੁਪਏ ਦਾ ਨੋਟ ਤੇ ਇਕ ਲਾਈਟਰ ਬਰਾਮਦ ਕੀਤਾ। ਇਸੇ ਤਰ੍ਹਾਂ ਹੀ ਥਾਣਾ ਸੁਲਤਾਨਪੁਰ ਲੋਧੀ ਦੇ ਏਐੱਸਆਈ ਜੋਗਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਪੁੱਡਾ ਕਾਲੌਨੀ ਵਾਲੀ ਸਾਈਡ ਨੂੰ ਜਾ ਰਹੇ ਸੀ ਤਾਂ ਦਰਖਤਾਂ ਦੀ ਆੜ ਵਿਚ ਇਕ ਨੌਜਵਾਨ ਦਿਖਾਈ ਦਿੱਤਾ ਜੋ ਸਿਲਵਰ ਪੇਪਰ ’ਤੇ ਕੋਈ ਨਸ਼ੇ ਵਾਲੀ ਚੀਜ਼ ਰੱਖ ਕੇ ਲਾਈਟਰ ਨਾਲ ਅੱਗ ਲਗਾ ਕੇ ਉਸ ਵਿੱਚੋਂ ਨਿਕਲ ਰਹੇ ਧੂੰਏ ਨੂੰ ਸੁੰਘ ਰਿਹਾ ਸੀ, ਜਦੋਂ ਉਸਨੂੰ ਕਾਬੂ ਕਰਕੇ ਉਸਦਾ ਨਾਮ-ਪਤਾ ਪੁੱਛਿਆ ਤਾ ਉਸਨੇ ਆਪਣਾ ਨਾਮ ਮੋਹਨ ਸਿੰਘ ਪੁੱਤਰ ਹਰਬੰਸ ਵਾਸੀ ਤੋਤੀ ਥਾਣਾ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਦਸਿਆ। ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸ ਪਾਸੋਂ ਇਕ ਲਾਈਟਰ, 10 ਰੁਪਏ ਦਾ ਨੋਟ, ਇਕ ਸਿਲਵਰ ਪੇਪਰ, ਇਕ ਹੈਰੋਇਨ ਲੱਗੀ ਪੰਨੀ, ਬਰਾਮਦ ਹੋਈ। ਕਾਬੂ ਕੀਤੇ ਗਏ ਇਨ੍ਹਾਂ ਮੁਲਜ਼ਮਾਂ ਦੇ ਖਿਲਾਫ ਵੱਖ-ਵੱਖ ਥਾਣਿਆ ’ਚ ਐੱਨਡੀਪੀਐੱਸ ਐਕਟ ਦੇ ਤਹਿਤ ਮਾਮਲੇ ਦਰਜ ਕੀਤੇ ਗਏ ਹਨ। ਇਸੇ ਤਰ੍ਹਾਂ ਹੀ ਥਾਣਾ ਫੱਤੂਢੀਂਗਾ ਦੇ ਏਐੱਸਆਈ ਪਰਮਜੀਤ ਸਿੰਘ ਨੂੰ ਕਿਸੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਜਗਜੀਤ ਸਿੰਘ ਪੁੱਤਰ ਬਲਕਾਰ ਸਿੰਘ, ਦਲਵੀਰ ਸਿੰਘ ਪੁੱਤਰ ਰਾਮ ਚੰਦ ਵਾਸੀ ਬੂਹ ਥਾਣਾ ਫੱਤੂਢੀਂਗਾ ਨਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦੇ ਹਨ। ਜੇਕਰ ਰੇਡ ਕੀਤੀ ਜਾਵੇ ਤਾਂ ਕਾਬੂ ਆ ਸਕਦੇ ਹਨ, ਜਿਸ ’ਤੇ ਰੇਡ ਕਰਕੇ ਮੁਲਜ਼ਮਾਂ ਪਾਸੋਂ 22 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਕਾਬੂ ਕੀਤੇ ਮੁਲਜ਼ਮਾਂ ਦੇ ਖਿਲਾਫ ਆਬਕਾਰੀ ਐਕਟ ਦੇ ਤਹਿਤ ਮਾਮਲ ਦਰਜ ਕੀਤਾ ਗਿਆ ਹੈ।