ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਪਹਿਲੀ ਨੂੰ ਪ੍ਰਦਰਸ਼ਨ ਦਾ ਐਲਾਨ
ਦਿਿਵਆਂਗ ਐਕਸ਼ਨ ਕਮੇਟੀ ਵੱਲੋਂ ਇੱਕ ਮਾਰਚ ਨੂੰ ਫਗਵਾੜਾ ਵਿਖੇ ਰੋਸ਼ ਪ੍ਰਦਰਸ਼ਨ ਕਰਨ ਦਾ ਐਲਾਨ
Publish Date: Thu, 26 Feb 2026 08:23 PM (IST)
Updated Date: Thu, 26 Feb 2026 08:25 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਆਮ ਆਦਮੀ ਪਾਰਟੀ ਦੀ ਸਰਕਾਰ ਬਣਿਆ ਚਾਰ ਸਾਲ ਹੋ ਗਏ ਹਨ ਪ੍ਰੰਤੂ ਅੰਗਹੀਣ, ਵਿਧਵਾ, ਬੁਢਾਪਾ, ਪੈਨਸ਼ਨਰਾਂ ਨਾਲ਼ ਚੋਣਾਂ ਦੌਰਾਨ ਕੀਤੇ 2500/ ਰੁਪਏ ਮਹੀਨਾ ਵਿੱਤੀ ਸਹਾਇਤਾ ਦੀ ਗਰੰਟੀ ਅਜੇ ਤੱਕ ਵੀ ਪੂਰੀ ਨਹੀਂ ਹੋਈ। ਉਪਰੋਕਤ ਵਿਚਾਰ ਸਾਂਝੇ ਕਰਦੇ ਹੋਏ ਸੂਬਾ ਪ੍ਰਧਾਨ ਲਖਵੀਰ ਸਿੰਘ ਸੈਣੀ, ਜ਼ਿਲ੍ਹਾ ਪ੍ਰਧਾਨ ਤਰਨਤਾਰਨ ਗੁਰਪ੍ਰੀਤ ਸਿੰਘ ਗਿੱਲ, ਸਟੇਟ ਕਮੇਟੀ ਮੈਂਬਰ ਗੁਰਵੇਲ ਸਿੰਘ ਪੱਧਰੀ ਕਲਾਂ, ਜਨਰਲ ਸਕੱਤਰ ਲਖਬੀਰ ਚੱਕ ਸਿਕੰਦਰ, ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਗੁਰਿੰਦਰ ਢਿੱਲੋਂ, ਇਸਤਰੀ ਵਿੰਗ ਦੀ ਸੂਬਾ ਪ੍ਰਧਾਨ ਸ੍ਰੀਮਤੀ ਦਵਿੰਦਰ ਕੌਰ ਫਗਵਾੜਾ, ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਬਲਵਿੰਦਰ ਸਿੰਘ ਨਿੱਝਰ, ਜ਼ਿਲ੍ਹਾ ਪ੍ਰਧਾਨ ਲੁਧਿਆਣਾ ਕੁਲਦੀਪ ਸਿੰਘ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਬੀਤੇ ਚਾਰ ਸਾਲਾਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿਵਿਆਂਗਾ ਦੀ ਸਿਰਮੌਰ ਜਥੇਬੰਦੀ ਨਾਲ਼ ਮੀਟਿੰਗ ਲਈ ਸਮਾਂ ਨਹੀਂ ਦਿੱਤਾ। ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਅੰਗਹੀਣ ਭਲਾਈ ਐਕਟ 2016 ਤੇ ਨੌਕਰੀਆਂ ਦਾ 4% ਬੈਕਲਾਗ, ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਦਿਵਿਆਂਗ ਵਿਅਕਤੀਆਂ ਨੂੰ ਅਣਗੌਲਿਆ ਕਰਨਾ ਆਦਿ ਗੰਭੀਰ ਮੁੱਦਿਆਂ ਨੂੰ ਪੂਰਾ ਨਹੀਂ ਕੀਤਾ ਗਿਆ, ਜਿਸਦੇ ਰੋਸ ਵਜੋਂ ਸੂਬਾ ਪੱਧਰੀ ਰੋਸ ਰੈਲੀ ਇਕ ਮਾਰਚ ਨੂੰ ਫਗਵਾੜਾ ਵਿਖੇ ਕੀਤੀ ਜਾਵੇਗੀ। ਸੈਣੀ ਨੇ ਕਿਹਾ ਕਿ ਸਰਕਾਰ ਦੀ ਅੰਗਹੀਣ ਵਰਗ ਸਬੰਧੀ ਬੇਰੁਖੀ ਦੇ ਕਾਰਨ ਹੀ ਅੰਗਹੀਣ ਵਿਅਕਤੀਆਂ ਨੂੰ ਸੜਕਾਂ ’ਤੇ ਉਤਰਨ ਲਈ ਮਜਬੂਰ ਕੀਤਾ ਗਿਆ ਹੈ।