ਗੁਰੂ ਹਰਿ ਰਾਇ ਸਾਹਿਬ ਅਕੈਡਮੀ ’ਚ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ ਗੁਰੂ ਹਰਿ ਰਾਇ ਸਾਹਿਬ ਅਕੈਡਮੀ ਕਾਹਲਵਾਂ ਜ਼ਿਲ੍ਹਾ ਕਪੂਰਥਲਾ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ
Publish Date: Fri, 06 Nov 2026 08:17 PM (IST)
Updated Date: Sat, 07 Nov 2026 04:05 AM (IST)
ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਸਿੱਧਵਾਂ ਦੋਨਾਂ : ਗੁਰੂ ਹਰਿ ਰਾਇ ਸਾਹਿਬ ਅਕੈਡਮੀ ਕਾਹਲਵਾਂ ਜ਼ਿਲ੍ਹਾ ਕਪੂਰਥਲਾ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਆਪਣੀਆਂ ਕਲਾਸਾਂ ਨੂੰ ਸਜਾਉਣ ਅਤੇ ਰੰਗੋਲੀ ਮੁਕਾਬਲੇ ਕਰਵਾਏ ਗਏ । ਇਸ ਮੌਕੇ ਤੇ ਅਕੈਡਮੀ ਦੇ ਪ੍ਰਧਾਨ ਬਾਬਾ ਗੁਰਮੇਜ ਸਿੰਘ ਜੀ ਪ੍ਰਧਾਨ ਗੁਰਦੁਆਰਾ ਸ੍ਰੀ ਸੈਦਰਾਣਾ ਸਾਹਿਬ ਪਾਤਸ਼ਾਹੀ ਸੱਤਵੀਂ ਪਿੰਡ ਬਿੱਲੀ ਬੜੈਚ, ਮੀਤ ਪ੍ਰਧਾਨ ਮਨਜੀਤ ਸਿੰਘ ਬਲੱਗਣ ਅਤੇ ਚੇਅਰਮੈਨ ਨਿਰਮਲ ਸਿੰਘ ਨੰਬਰਦਾਰ ਕਾਹਲਵਾਂ, ਬਲਵਿੰਦਰ ਸਿੰਘ ਬਲੱਗਣ ਸਰਪੰਚ ਕਾਹਲਵਾਂ ਅਤੇ ਕੁਲਬੀਰ ਕੌਰ ਜਨਰਲ ਸਕੱਤਰ ਵੱਲੋਂ ਵਿਸ਼ੇਸ਼ ਤੌਰ ਕਲਾਸਾਂ ਦਾ ਦੌਰਾ ਕੀਤਾ ਗਿਆ ਅਤੇ ਮੁਕਾਬਲਿਆਂ ਦੀ ਜੱਜਮੈਂਟ ਕੀਤੀ ਗਈ। ਇਸ ’ਚ ਕਲਾਸ 6ਵੀ ਦੇ ਵਿਦਿਆਰਥੀ ਜੇਤੂ ਰਹੇ। ਉਨ੍ਹਾਂ ਵਿਦਿਆਰਥੀਆਂ ਦੀ ਮਿਹਨਤ ਦੀ ਬਹੁਤ ਸ਼ਲਾਘਾ ਕੀਤੀ ਅਤੇ ਬਹੁਤ ਖੁਸ਼ ਹੋਏ ਅਤੇ ਉਨ੍ਹਾਂ ਵਿਦਿਆਰਥੀਆਂ ਨੂੰ ਚੰਗੀ ਸਿਹਤਯਾਬੀ ਅਤੇ ਵੱਧ ਤੋਂ ਵੱਧ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਤੋਂ ਸਕੂਲ ਦੀ ਮੈਨੇਜਮੈਂਟ ਕਮੇਟੀ ਦੁਆਰਾ ਅਧਿਆਪਕਾ ਅਤੇ ਸਕੂਲ ਦੇ ਸਮੂਹ ਸਟਾਫ ਨੂੰ ਦੀਵਾਲੀ ਦੇ ਤੋਹਫ਼ੇ ਦਿੱਤੇ। ਇਸ ਮੌਕੇ ਸੰਬੋਧਨ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਪਰਮਿੰਦਰ ਕੌਰ ਜੀ ਨੇ ਸਮੂਹ ਮੈਨੇਜਮੈਂਟ, ਅਧਿਆਪਕ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਆਖਿਆ ਕਿ ਇਹ ਤਿਉਹਾਰ ਦੀਵਾਲੀ ਜਾਂ ਦੀਪਾਵਲੀ (ਜੈਨ ਦੀਵਾਲੀ, ਬੰਦੀ ਛੋੜ ਦਿਵਸ, ਤਿਹਾੜ, ਸੁਆਂਤੀ, ਸੋਹਰੇ ਤੇ ਬੰਦਨਾ ਤਿਉਹਾਰਾਂ ਨਾਲ) ਹਿੰਦੂਆਂ, ਸਿੱਖਾਂ, ਜੈਨੀਆਂ ਤੇ ਕੁਝ ਬੋਧੀਆਂ ਦੇ ਮੁੱਖ ਤਿਉਹਾਰਾਂ ’ਚੋਂ ਇੱਕ ਹੈ। ਇਸ ਨੂੰ ਪ੍ਰਕਾਸ਼ ਦੇ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਕੱਤਕ ਮਹੀਨੇ (ਅਕਤੂਬਰ ਅਤੇ ਨਵੰਬਰ ਦੇ ਵਿਚਕਾਰ) ਦੌਰਾਨ ਮਨਾਇਆ ਜਾਂਦਾ ਹੈ। ਦੀਵਾਲੀ ਨੂੰ ਹਨੇਰੇ ’ਤੇ ਰੌਸ਼ਨੀ, ਬੁਰਾਈ ’ਤੇ ਚੰਗਿਆਈ ਅਤੇ ਅਗਿਆਨਤਾ ’ਤੇ ਗਿਆਨ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਜਦੋਂ ਭਗਵਾਨ ਰਾਮ ਲੰਕਾ ਵਿੱਚ ਰਾਵਣ ਨੂੰ ਹਰਾਉਣ ਤੇ 14 ਸਾਲਾਂ ਦੇ ਬਨਵਾਸ ਤੋਂ ਬਾਅਦ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ ਅਯੁੱਧਿਆ ਪਰਤੇ ਸਨ ਤਾਂ ਅਯੁੱਧਿਆ ਵਾਸੀਆਂ ਨੇ ਦੀਪਮਾਲਾ ਕੀਤੀ। ਤਦ ਤੋਂ ਇਹ ਤਿਉਹਾਰ ਮਨਾਇਆ ਜਾਣ ਲੱਗਾ। ਦੀਵਾਲੀ ਵਾਲੇ ਦਿਨ ਹੀ ਸਿੱਖਾਂ ਦੇ ਛੇਵੇਂ ਗੁਰੂ ਹਰਿਗੋਬਿੰਦ ਸਾਹਿਬ ਜੀ ਆਪਣੇ ਨਾਲ 52 ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾ ਕਰਵਾ ਕੇ ਅਮ੍ਰਿਤਸਰ ਪਹੁੰਚੇ ਸਨ। ਸਿੱਖ ਧਰਮ ਵਿੱਚ ਇਹ ਦਿਨ ਬੰਦੀ ਛੋੜ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਮੌਕੇ ਰਜਨੀ, ਅਮਨ, ਨੇਹਾ, ਦਲਜੀਤ, ਹਰਮਨ, ਰਮਨਪ੍ਰੀਤ, ਗੁਰਪ੍ਰੀਤ ਕੌਰ, ਜਸਮੀਨ, ਮਾ. ਹਰਮੀਤ ਸਿੰਘ ਸੰਘਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।