ਬਾਬਾ ਦਰਬਾਰਾ ਸਿੰਘ ਕਾਲਜੀਏਟ ਸਕੂਲ ਟਿੱਬਾ ਵਿਖੇ ਦੀਵਾਲੀ ਮਨਾਈ ਬਾਬਾ ਦਰਬਾਰਾ ਸਿੰਘ ਕਾਲਜੀਏਟ ਸਕੂਲ ਟਿੱਬਾ ਵਿਖੇ ਦਿਵਾਲੀ ਮਨਾਈ
Publish Date: Sat, 07 Nov 2026 08:59 PM (IST)
Updated Date: Sat, 07 Nov 2026 08:59 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਖੇ ਦੀਵਾਲੀ ਸਬੰਧੀ ਸ਼ਾਨਦਾਰ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਦੀਵੇ ਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲਿਆ। ਨਰਸਰੀ ਤੋਂ ਯੂਕੇਜੀ ਜਮਾਤ, ਪਹਿਲੀ ਤੋਂ ਚੌਥੀ ਜਮਾਤ, ਪੰਜਵੀਂ ਤੋਂ ਅੱਠਵੀਂ ਜਮਾਤ, ਨੌਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੇ ਗਰੁੱਪ ਬਣਾ ਕੇ ਦੀਵੇ ਸਜਾਉਣ ਦਾ ਮੁਕਾਬਲਾ ਕਰਵਾਇਆ ਗਿਆ। ਇਸ ਵਿੱਚ ਨਰਸਰੀ ਤੋਂ ਯੂਕੇਜੀ ਜਮਾਤ ਦੇ ਵਿਦਿਆਰਥੀਆਂ ਵਿੱਚੋਂ ਪਹਿਲਾ ਸਥਾਨ ਅਸੀਸ ਕੌਰ ਹਾਸਲ ਕੀਤਾ। ਪਹਿਲੀ ਤੋਂ ਚੌਥੀ ਜਮਾਤ ਤੱਕ ਦੇ ਗਰੁੱਪ ਵਿੱਚ ਪਹਿਲਾ ਸਥਾਨ ਨਿਮਰਤ ਕੌਰ, ਦੂਸਰਾ ਸਥਾਨ ਕਰਮਨ ਕੌਰ ਤੇ ਤੀਸਰਾ ਸਥਾਨ ਤਨਵੀਰ ਕੌਰ ਨੇ ਹਾਸਲ ਕੀਤਾ। ਪੰਜਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਗਰੁੱਪ ਵਿੱਚੋਂ ਪਹਿਲਾ ਸਥਾਨ ਹਰਨੂਰ ਕੌਰ, ਦੂਸਰਾ ਸਥਾਨ ਕਿਰਨਦੀਪ ਕੌਰ ਤੇ ਤੀਸਰਾ ਸਥਾਨ ਅਨਮੋਲਪ੍ਰੀਤ ਸਿੰਘ ਨੇ ਹਾਸਲ ਕੀਤਾ। ਨੌਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਗਰੁੱਪ ਵਿੱਚ ਪਹਿਲਾ ਸਥਾਨ ਪ੍ਰਭਦੀਪ ਕੌਰ ਤੇ ਰਾਜਪ੍ਰੀਤ ਕੌਰ, ਦੂਸਰਾ ਸਥਾਨ ਰਵਨੀਤ ਕੌਰ, ਤੀਸਰਾ ਸਥਾਨ ਸੁਖਮਨਪ੍ਰੀਤ ਕੌਰ ਤੇ ਹਰਮਨਪ੍ਰੀਤ ਕੌਰ ਨੇ ਪ੍ਰਾਪਤ ਕੀਤਾ। ਸਕੂਲ ਦੇ ਸਮੂਹ ਸਟਾਫ ਵੱਲੋਂ ਦੀਵਾਲੀ ਦੇ ਸ਼ੁਭ ਮੌਕੇ ’ਤੇ ਪੂਜਾ ਵੀ ਕੀਤੀ ਗਈ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ ਬਲਜੀਤ ਕੌਰ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਦਿਵਾਲੀ ਅਤੇ ਬੰਦੀ ਛੋੜ ਦੀ ਵਧਾਈ ਦਿੱਤੀ। ਉਹਨਾਂ ਅੱਜ ਸਕੂਲ ਵਿੱਚ ਕਰਵਾਏ ਗਏ ਰੰਗੋਲੀ ਤੇ ਦੀਵੇ ਸਜਾਉਣ ਦੇ ਮੁਕਾਬਲਿਆ ਵਿੱਚ ਅੱਵਲ ਰਹੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਭਵਿੱਖ ਵਿੱਚ ਉਨ੍ਹਾਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਮਧੂ ਗੋਸਵਾਮੀ ਨੇ ਵੀ ਅੱਵਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਦੇ ਸਰਬਪੱਖੀ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ। ਉਨ੍ਹਾਂ ਸਮੂਹ ਸਕੂਲ ਸਟਾਫ ਤੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਸ਼ੁੱਭ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ। ਸਕੂਲ ਦੇ ਦਫ਼ਤਰ ਮੈਨੇਜਰ ਸੰਦੀਪ ਗੋਸਵਾਮੀ ਦਾ ਇਸ ਸਮਾਗਮ ਨੂੰ ਉਲੀਕਣ ਵਿੱਚ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਸਕੂਲ ਦੇ ਅਧਿਆਪਕ ਮੀਨੂ ਸ਼ਰਮਾ, ਕਿਰਨਦੀਪ ਕੌਰ, ਸ਼ਿਵਾਨੀ, ਹਰਨੀਤ ਕੌਰ, ਅਮਨਪ੍ਰੀਤ ਕੌਰ, ਰਜਿੰਦਰ ਕੌਰ, ਸੰਜਨਾ, ਪਲਵਿੰਦਰ ਕੌਰ, ਰਣਜੀਤ ਕੌਰ, ਮਨਦੀਪ ਕੌਰ, ਮਨਪ੍ਰੀਤ ਕੌਰ, ਜਸਪ੍ਰੀਤ ਕੌਰ, ਸਤਵਿੰਦਰ ਕੌਰ, ਨੇਹਾ, ਰੁਪਿੰਦਰ ਕੌਰ, ਸਟਾਫ ਮੈਂਬਰ ਵੀ ਸ਼ਾਮਲ ਸਨ।