ਸ਼ਹਿਰ ਵਾਸੀ ਵੱਡੀ ਗਿਣਤੀ ’ਚ ਕਰਨ ਖ਼ੂਨਦਾਨ : ਬੱਬਰ
ਵੀਐਚਪੀ ਬਜਰੰਗ ਦਲ ਵੱਲੋਂ ਲਗਾਏ ਜਾ ਰਹੇ ਖੂਨਦਾਨ ਕੈਂਪ ਵਿੱਚ ਖੁੱਲ੍ਹ ਕੇ ਖੂਨਦਾਨ ਕਰੋ, ਲੋਕਾਂ ਨੂੰ ਵੀ ਪ੍ਰੇਰਿਤ ਕਰੋ : ਬੱਬਰ
Publish Date: Wed, 25 Nov 2026 07:55 PM (IST)
Updated Date: Thu, 26 Nov 2026 04:10 AM (IST)
ਕੈਪਸ਼ਨ: 25ਕੇਪੀਟੀ12 ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਵਾ, ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਆਨੰਦ ਯਾਦਵ ਅਤੇ ਜ਼ਿਲ੍ਹਾ ਉਪ ਪ੍ਰਧਾਨ ਗੁਲਸ਼ਨ ਮਹਿਰਾ, ਸਰਬੱਤ ਦਾ ਭਲਾ ਫਾਊਂਡੇਸ਼ਨ ਦੇ ਸੰਸਥਾਪਕ ਸੁਖਜਿੰਦਰ ਸਿੰਘ ਬੱਬਰ ਨੂੰ ਕੈਂਪ ਵਿੱਚ ਸ਼ਾਮਲ ਹੋਣ ਲਈ ਸੱਦਾ ਪੱਤਰ ਦਿੰਦੇ ਹੋਏ। ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਵਿਸ਼ਵ ਹਿੰਦੂ ਬਜਰੰਗ ਦਲ ਵੱਲੋਂ 29 ਨਵੰਬਰ ਐਤਵਾਰ ਨੂੰ ਸ਼ਹਿਰ ਦੇ ਮੰਦਿਰ ਧਰਮ ਸਭਾ ਵਿਖੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਇੱਕ ਵਿਸ਼ਾਲ ਖੂਨਦਾਨ ਕੈਂਪ ਵਿੱਚ ਸਾਰੇ ਸ਼ਹਿਰ ਵਾਸੀਆਂ ਖਾਸ ਕਰਕੇ ਨੌਜਵਾਨਾਂ ਨੂੰ ਖੂਨਦਾਨ ਕਰਨ ਅਤੇ ਦੂਜਿਆਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਤ ਕਰਨ ਦੀ ਅਪੀਲ ਕਰਦੇ ਹੋਏ ਸਰਬੱਤ ਦਾ ਭਲਾ ਫਾਊਂਡੇਸ਼ਨ ਦੇ ਸੰਸਥਾਪਕ ਸੁਖਜਿੰਦਰ ਸਿੰਘ ਬੱਬਰ ਨੇ ਕਿਹਾ ਕਿ ਖੂਨਦਾਨ ਤੋਂ ਵੱਡਾ ਕੋਈ ਦਾਨ ਨਹੀਂ ਹੈ, ਇਸੇ ਕਰਕੇ ਖੂਨਦਾਨ ਨੂੰ ਮਹਾਦਾਨ ਕਿਹਾ ਜਾਂਦਾ ਹੈ, ਕਿਉਂਕਿ ਇਹ ਨਾ ਸਿਰਫ਼ ਦੂਜਿਆਂ ਦੀ ਜਾਨ ਬਚਾਉਂਦਾ ਹੈ ਬਲਕਿ ਆਪਣੀ ਸਿਹਤ ਨੂੰ ਵੀ ਸੁਧਾਰਦਾ ਹੈ। ਇਸ ਕੈਂਪ ਬਾਰੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਵਾ, ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਆਨੰਦ ਯਾਦਵ ਤੇ ਜ਼ਿਲ੍ਹਾ ਮੀਤ ਪ੍ਰਧਾਨ ਗੁਲਸ਼ਨ ਮਹਿਰਾ ਨੇ ਸਰਬੱਤ ਦਾ ਭਲਾ ਫਾਊਂਡੇਸ਼ਨ ਦੇ ਸੰਸਥਾਪਕ ਸੁਖਜਿੰਦਰ ਸਿੰਘ ਬੱਬਰ ਨੂੰ ਕੈਂਪ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ।