ਜਨਮ ਦਿਨ ਜਾਂ ਵਿਆਹ ਦੀ ਵਰ੍ਹੇਗੰਢ ’ਤੇ ਜ਼ਰੂਰ ਕਰੋ ਖੂਨਦਾਨ : ਪੰਡਿਤ
ਆਪਣੇ ਜਨਮ ਦਿਨ ਜਾਂ ਵਿਆਹ ਦੀ ਵਰ੍ਹੇਗੰਢ ਤੇ ਜ਼ਰੂਰ ਕਰੋ ਖੂਨਦਾਨ : ਪੰਡਿਤ
Publish Date: Sun, 22 Mar 2026 08:35 PM (IST)
Updated Date: Mon, 23 Mar 2026 04:16 AM (IST)

ਕਿਹਾ-ਖੂਨਦਾਨ ਜਾਨਾਂ ਬਚਾਉਂਦਾ ਹੈ,ਆਓ ਆਪਾਂ ਖੂਨਦਾਨ ਲਈ ਜਾਗਰੂਕਤਾ ਪੈਦਾ ਕਰੀਏ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ, ਕਪੂਰਥਲਾ : ਖੂਨਦਾਨ ਜਾਨਾਂ ਬਚਾਉਂਦਾ ਹੈ। ਆਓ ਆਪਾਂ ਖੂਨਦਾਨ ਬਾਰੇ ਜਾਗਰੂਕਤਾ ਪੈਦਾ ਕਰੀਏ ਅਤੇ ਇਹ ਯਕੀਨੀ ਬਣਾਈਏ ਕਿ ਲੋੜਵੰਦਾਂ ਨੂੰ ਸਮੇਂ ਸਿਰ ਸੁਰੱਖਿਅਤ ਅਤੇ ਗੁਣਵੱਤਾ ਵਾਲਾ ਖੂਨ ਮਿਲੇ।ਇਹ ਗੱਲ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ, ਜ਼ਿਲ੍ਹਾ ਸਹਿ-ਮੰਤਰੀ ਅਸ਼ੋਕ ਕੁਮਾਰ, ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਆਨੰਦ ਯਾਦਵ ਅਤੇ ਜ਼ਿਲ੍ਹਾ ਉਪ-ਪ੍ਰਧਾਨ ਗੁਲਸ਼ਨ ਮਹਿਰਾ ਨੇ ਕਪੂਰਥਲਾ ਹਲਕੇ ਦੇ ਸੇਵਾਦਾਰ ਅਵੀ ਰਾਜਪੂਤ ਦੇ ਵਲੋਂ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਆਯੋਜਿਤ ਖੂਨਦਾਨ ਕੈਂਪ ਵਿੱਚ ਖੂਨਦਾਨੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਕਹੀ। ਇਸ ਮੌਕੇ ਕਪੂਰਥਲਾ ਹਲਕੇ ਦੇ ਸੇਵਾਦਾਰ ਅਵੀ ਰਾਜਪੂਤ ਨੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ, ਜ਼ਿਲ੍ਹਾ ਸਹਿ-ਮੰਤਰੀ ਅਸ਼ੋਕ ਕੁਮਾਰ,ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਆਨੰਦ ਯਾਦਵ ਅਤੇ ਜ਼ਿਲ੍ਹਾ ਉਪ-ਪ੍ਰਧਾਨ ਗੁਲਸ਼ਨ ਮਹਿਰਾ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ।ਇਸ ਮੌਕੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਦੇ ਹੋਏ ਨਰੇਸ਼ ਪੰਡਿਤ ਨੇ ਕਿਹਾ ਕਿ ਸਾਡੇ ਦੁਆਰਾ ਦਾਨ ਕੀਤਾ ਗਿਆ ਖੂਨ ਕਿਸੇ ਲੋੜਵੰਦ ਦੀ ਜਾਨ ਬਚਾਏਗਾ। ਉਨ੍ਹਾਂ ਕਿਹਾ ਕਿ ਖੂਨਦਾਨ ਜਾਨਾਂ ਬਚਾਉਂਦਾ ਹੈ। ਆਓ ਆਪਾਂ ਖੂਨਦਾਨ ਬਾਰੇ ਜਾਗਰੂਕਤਾ ਪੈਦਾ ਕਰੀਏ ਅਤੇ ਇਹ ਯਕੀਨੀ ਬਣਾਈਏ ਕਿ ਲੋੜਵੰਦਾਂ ਨੂੰ ਸੁਰੱਖਿਅਤ, ਗੁਣਵੱਤਾ ਵਾਲਾ ਖੂਨ ਸ਼ਮੇ ਸਿਰ ਅਤੇ ਕਿਫਾਇਤੀ ਢੰਗ ਨਾਲ ਮਿਲ ਸਕੇ। ਉਨ੍ਹਾਂ ਕਿਹਾ ਕਿ ਇਹ ਸਾਡਾ ਫਰਜ਼ ਹੈ ਕਿ ਅਸੀਂ ਹਰ ਖੂਨ ਨਾਲ ਪੀੜਤ ਵਿਅਕਤੀ ਦੀਆਂ ਜ਼ਰੂਰਤਾਂ ਨੂੰ ਪੂਰਾ ਕਰੀਏ ਅਤੇ ਬਲੱਡ ਬੈਂਕਾਂ ਵਿੱਚ ਤਾਜ਼ੇ ਖੂਨ ਦੀ ਨਿਯਮਤ ਸਪਲਾਈ ਬਣਾਈ ਰੱਖੀਏ।ਉਨ੍ਹਾਂ ਸਵੈ-ਇੱਛੁਕ ਸੰਗਠਨਾਂ,ਗੈਰ-ਸਰਕਾਰੀ ਸੰਗਠਨਾਂ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਦੇਸ਼ ਵਿੱਚ ਕਿਸੇ ਵੀ ਐਮਰਜੈਂਸੀ ਨੂੰ ਪੂਰਾ ਕਰਨ ਲਈ ਲੋੜੀਂਦੇ ਖੂਨ ਦੇ ਭੰਡਾਰ ਬਣਾਉਣ ਲਈ ਸਵੈ-ਇੱਛੁਕ ਖੂਨਦਾਨ ਨੂੰ ਉਤਸ਼ਾਹਿਤ ਕਰਨ।ਉਨ੍ਹਾਂ ਅੱਗੇ ਕਿਹਾ ਕਿ ਸਾਡਾ ਉਦੇਸ਼ ਭਵਿੱਖ ਵਿੱਚ ਮਨੁੱਖੀ ਦੁੱਖਾਂ ਨੂੰ ਘਟਾਉਣ ਲਈ ਹਰ ਤਰ੍ਹਾਂ ਦੇ ਮਾਨਵਤਾਵਾਦੀ ਕਾਰਜਾਂ ਨੂੰ ਪ੍ਰੇਰਿਤ ਕਰਨਾ,ਉਤਸ਼ਾਹਿਤ ਕਰਨਾ ਅਤੇ ਸ਼ੁਰੂ ਕਰਨਾ ਹੋਣਾ ਚਾਹੀਦਾ ਹੈ। ਨਰੇਸ਼ ਪੰਡਿਤ ਨੇ ਕਿਹਾ ਕਿ ਜਾਨਾਂ ਬਚਾਉਣਾ ਮਨੁੱਖਤਾ ਦੀ ਸੇਵਾ ਹੈ। ਉਨ੍ਹਾਂ ਕਿਹਾ ਕਿ ਇੱਕ ਸਿਹਤਮੰਦ ਵਿਅਕਤੀ 65 ਸਾਲ ਦੀ ਉਮਰ ਤੱਕ, ਹਰ ਤਿੰਨ ਮਹੀਨਿਆਂ ਵਿੱਚ ਇੱਕ ਵਾਰ, ਜਾਂ ਸਾਲ ਵਿੱਚ ਚਾਰ ਵਾਰ ਖੂਨਦਾਨ ਕਰ ਸਕਦਾ ਹੈ ਅਤੇ ਸਿਹਤਮੰਦ ਰਹਿ ਸਕਦਾ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਮਨੁੱਖੀ ਸਰੀਰ ਨੂੰ ਬਹੁਤ ਸਾਰੇ ਲਾਭ ਪ੍ਰਦਾਨ ਕਰਦਾ ਹੈ। ਇਹ ਦਿਲ ਦੇ ਦੌਰੇ ਨੂੰ ਰੋਕਦਾ ਹੈ,ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦਾ ਹੈ,ਖੂਨ ਦੇ ਕੋਲੈਸਟ੍ਰੋਲ ਦੇ ਪੱਧਰ ਨੂੰ ਘਟਾਉਂਦਾ ਹੈ ਅਤੇ ਮੋਟਾਪਾ ਵੀ ਘਟਾਉਂਦਾ ਹੈ ਸੰਖੇਪ ਵਿੱਚ ਇਹ ਮਨੁੱਖਤਾ ਦੀ ਸੇਵਾ ਦੇ ਨਾਲ-ਨਾਲ ਸਿਹਤ ਸੁਰੱਖਿਆ ਵੀ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੂੰ ਸਾਲ ਵਿੱਚ ਘੱਟੋ-ਘੱਟ ਇੱਕ ਵਾਰ ਆਪਣੇ ਜਨਮ ਦਿਨ ਜਾਂ ਵਿਆਹ ਦੀ ਵਰ੍ਹੇਗੰਢ ਤੇ ਖੂਨਦਾਨ ਕਰਨਾ ਚਾਹੀਦਾ ਹੈ ਤਾਂ ਜੋ ਇਹ ਮੌਕਾ ਸਿਰਫ਼ ਆਪਣੇ ਲਈ ਹੀ ਨਹੀਂ ਸਗੋਂ ਉਨ੍ਹਾਂ ਲਈ ਵੀ ਹੋਵੇ ਜਿਨ੍ਹਾਂ ਨੂੰ ਖੂਨ ਦੀ ਲੋੜ ਹੈ।