ਡਾ. ਅਕਸ਼ਿਤਾ ਫਗਵਾੜਾ ਨੂੰ ਵਧੀਆ ਸੇਵਾਵਾਂ ਦੇਣ ਬਦਲੇ ਸਨਮਾਨਿਤ
ਡਾ: ਅਕਸ਼ਿਤਾ ਗੁਪਤਾ ਕਮਿਸ਼ਨਰ ਕਾਰਪੋਰੇਸ਼ਨ ਨੂੰ ਫਗਵਾੜਾ ਸ਼ਹਿਰ ਲਈ ਵਧੀਆ ਸੇਵਾਵਾਂ ਪ੍ਰਦਾਨ ਕਰਨ ਲਈ ਸਨਮਾਨਿਤ ਕੀਤਾ
Publish Date: Mon, 12 Jan 2026 07:02 PM (IST)
Updated Date: Mon, 12 Jan 2026 07:03 PM (IST)
ਫਗਵਾੜਾ : ਪੰਜਾਬੀ ਕਲਾ ਤੇ ਸਾਹਿਤ ਕੇਂਦਰ ਅਤੇ ਫਗਵਾੜਾ ਸ਼ਹਿਰ ਦੀਆਂ ਵੱਖ-ਵੱਖ ਵਪਾਰਕ ਤੇ ਸਮਾਜਿਕ ਸੰਸਥਾਵਾਂ ਵੱਲੋਂ ਡਾ. ਅਕਸ਼ਿਤਾ ਗੁਪਤਾ ਨੂੰ ਬਦਲੀ ਉਪਰੰਤ ਵਧੀਆ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਟਾਰਚ ਮਿੱਲ ਦੇ ਐੱਮਡੀ ਕੁਲਦੀਪ ਸਰਦਾਨਾ ਅਤੇ ਪੰਜਾਬੀ ਕਲਾ ਅਤੇ ਸਾਹਿਤ ਕੇਂਦਰ ਦੇ ਪ੍ਰਧਾਨ ਤਰਨਜੀਤ ਸਿੰਘ ਰਿੰਪੀ ਕਿੰਨੜਾ ਨੇ ਕਿਹਾ ਕਿ ਡਾ. ਅਕਸ਼ਿਤਾ ਗੁਪਤਾ ਦਾ ਫਗਵਾੜਾ ਵਿਖੇ ਬਤੌਰ ਏਡੀਸੀ ਕਮ ਕਮਿਸ਼ਨਰ ਕਾਰਪੋਰੇਸ਼ਨ ਕਾਰਜਕਾਲ ਬਹੁਤ ਹੀ ਵਧੀਆ ਰਿਹਾ। ਉਨ੍ਹਾਂ ਨੇ ਫਗਵਾੜਾ ਦੇ ਲੋਕਾਂ ਵਿਚ ਆਪਣੀ ਵਧੀਆ ਕਾਰਗੁਜ਼ਾਰੀ, ਸ਼ਹਿਰ ਦੇ ਵਿਕਾਸ ਤੇ ਬੋਲ-ਬਾਣੀ ਲਈ ਵੱਖਰੀ ਛਾਪ ਛੱਡੀ ਹੈ। ਉਨ੍ਹਾਂ ਕਿਹਾ ਕਿ ਫਗਵਾੜਾ ਉਨ੍ਹਾਂ ਦੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖੇਗਾ ਤੇ ਸਾਰਿਆਂ ਨੇ ਉਨ੍ਹਾਂ ਨੂੰ ਡਾਇਰੈਕਟਰ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵਜੋਂ ਮਿਲੀ ਤਰੱਕੀ ਲਈ ਵਧਾਈ ਦਿੱਤੀ। ਇਸ ਮੌਕੇ ਡਾ. ਅਕਸ਼ਿਤਾ ਗੁਪਤਾ ਨੇ ਕਿਹਾ ਫਗਵਾੜਾ ਵਿਚ ਉਨ੍ਹਾਂ ਨੂੰ ਸ਼ਹਿਰ ਵਾਸੀਆਂ ਨੇ ਪਰਿਵਾਰ ਵਾਂਗ ਪਿਆਰ ਦਿੱਤਾ। ਉਨ੍ਹਾਂ ਕਿਹਾ ਸ਼ਹਿਰ ਦੇ ਚੰਗੇ ਵਿਕਾਸ ਲਈ ਹਮੇਸ਼ਾ ਨਾਲ ਹਨ। ਫਗਵਾੜਾ ਦੇ ਲੋਕਾਂ ਦੇ ਮਿਲੇ ਸਹਿਯੋਗ ਨੂੰ ਹਮੇਸ਼ਾ ਯਾਦ ਰੱਖਣਗੇ।
ਇਸ ਮੌਕੇ ਸ਼੍ਰੋਮਣੀ ਗੁਰੂ ਰਵਿਦਾਸ ਮੰਦਿਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਵਿੰਦਰ ਕੁਲਥਮ, ਪ੍ਰੈੱਸ ਕਲੱਬ ਫਗਵਾੜਾ ਦੇ ਪ੍ਰਧਾਨ ਹਰੀਪਾਲ ਸਿੰਘ, ਸਵਰਨਕਾਰ ਸੰਘ ਫਗਵਾੜਾ ਦੇ ਪ੍ਰਧਾਨ ਜਗਜੀਤ ਸਿੰਘ ਜੋੜਾ, ਸਿਨਮਾ ਰੋਡ ਮਾਰਕਿਟ ਐਸੋਸੀਏਸ਼ਨ ਦੇ ਪ੍ਰਧਾਨ ਹਰਬੰਸ ਲਾਲ, ਇੰਡੋ-ਕੈਨੇਡੀਅਨ ਟਰਾਂਸਪੋਰਟ ਕੈਨੇਡਾ ਦੇ ਐੱਮਡੀ ਵਿਪਨ ਚੌਸਰ, ਕਲਾਥ ਮਰਚੈਂਟ ਐਸੋਸੀਏਸ਼ਨ ਫਗਵਾੜਾ ਦੇ ਪ੍ਰਧਾਨ ਰਾਕੇਸ਼ ਬਾਂਗਾ ਹਾਜ਼ਰ ਸਨ।