ਡਾ. ਅੰਬੇਡਕਰ ਮੈਮੋਰੀਅਲ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਸੰਪੰਨ
ਡਾ.ਅੰਬੇਡਕਰ ਮੈਮੋਰੀਅਲ ਪਬਲਿਕ ਹਾਈ ਸਕੂਲ ਦਾ ਸਲਾਨਾ ਇਨਾਮ ਵੰਡ ਅਮਿੱਟ ਤੇ ਮਿੱਠੀਆਂ ਯਾਂਦਾ ਛੱਡਦਾ ਹੋਇਆ ਸਮਾਪਤ
Publish Date: Thu, 04 Dec 2025 07:12 PM (IST)
Updated Date: Thu, 04 Dec 2025 07:14 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਡਾ. ਅੰਬੇਡਕਰ ਬੁੱਧਿਸਟ ਰਿਸੋਰਸ ਸੈਂਟਰ ਮੈਨੇਜਿੰਗ ਕਮੇਟੀ (ਰਜਿ.) ਚੈਰੀਟੇਬਲ ਟਰੱਸਟ ਪੰਜਾਬ ਅਤੇ ਡਾ. ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਤੇ ਯੂਕੇ ਦੀ ਦੇਖ-ਰੇਖ ਹੇਠ ਚੱਲ ਰਹੇ ਡਾ. ਅੰਬੇਡਕਰ ਮੈਮੋਰੀਅਲ ਪਬਲਿਕ ਹਾਈ ਸਕੂਲ ਸੂੰਢ ਦਾ ਸਲਾਨਾ ਇਨਾਮ ਵੰਡ ਸਮਾਗਮ ਕਮੇਟੀ ਪ੍ਰਧਾਨ ਐਡਵੋਕੇਟ ਕੁਲਦੀਪ ਭੱਟੀ ਦੀ ਅਗਵਾਈ ਹੇਠ ਬੜੀ ਹੀ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਅਤੇ ਮਹਾਂਮਾਨਵ ਤਥਾਗਤ ਬੁੱਧ ਦੀ ਪ੍ਰਤਿਮਾ ਅੱਗੇ ਸ਼ਮਾ ਰੋਸ਼ਨ ਕਰਨ ਦੀ ਰਸਮ ਮੁੱਖ ਮਹਿਮਾਨ ਵਜੋਂ ਪਹੁੰਚੇ ਦੇਵ ਲਾਲ ਸੁਮਨ ਪ੍ਰਧਾਨ ਡਾ. ਅੰਬੇਡਕਰ ਮੈਮੋਰੀਅਲ ਕਮੇਟੀ ਗ੍ਰੇਟ ਬ੍ਰਿਟੇਨ, ਚੌਧਰੀ ਮੋਹਣ ਲਾਲ ਸਾਬਕਾ ਵਿਧਾਇਕ ਬੰਗਾ, ਰਾਮਪਾਲ ਝੱਲੀ, ਸ੍ਰੀਮਤੀ ਮਹਿੰਦਰ ਕੌਰ ਝੱਲੀ, ਬਖਸ਼ੋ ਸੁਮਨ, ਸ੍ਰੀਮਤੀ ਸੱਤਿਆ ਸੱਲ੍ਹਣ ਯੂਕੇ ਆਦਿ ਨੇ ਸਾਂਝੇ ਤੌਰ |ਤੇ ਕੀਤੀ। ਸਮਾਗਮ ਦੀ ਸ਼ੁਰੂਆਤ ਸਕੂਲੀ ਬੱਚਿਆਂ ਨੇ ਤਰੀਸ਼ੀਲ ਤੇ ਪੰਚਸ਼ੀਲ ਦਾ ਉਚਾਰਣ ਕਰਕੇ ਹਾਜ਼ਰੀਨ ਨੂੰ ਤਥਾਗਤ ਬੁੱਧ ਅਤੇ ਬਾਬਾ ਸਾਹਿਬ ਅੰਬੇਡਕਰ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ। ਕਮੇਟੀ ਦੇ ਪ੍ਰਧਾਨ ਐਡਵੋਕੇਟ ਕੁਲਦੀਪ ਭੱਟੀ ਨੇ ਆਪਣੇ ਸੰਬੋਧਨ ਵਿਚ ਮੁੱਖ ਮਹਿਮਾਨਾਂ, ਪਤਵੰਤਿਆਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਜੀ ਆਇਆ ਆਖਦਿਆਂ ਸਭ ਦਾ ਭਰਵਾਂ ਸਵਾਗਤ ਕੀਤਾ। ਭੱਟੀ ਨੇ ਕਿਹਾ ਕਿ ਕਮੇਟੀ ਦਾ ਮੁੱਖ ਮੰਤਵ ਹੈ ਕਿ ਡਾ. ਅੰਬੇਡਕਰ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਚ ਪੜ੍ਹਨ ਵਾਲੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਨੈਤਿਕ ਸਿੱਖਿਆ ਦੇਣਾ ਅਤੇ ਵਹਿਮਾਂ-ਭਰਮਾਂ ਤੋਂ ਦੂਰ ਰੱਖਣਾ ਹੈ ਅਤੇ ਪੜਾਈ ਦੇ ਨਾਲ ਨਾਲ ਖੇਡਾਂ ਵੱਲ ਉਤਸ਼ਾਹਿਤ ਕਰਨਾ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਮਨਜੀਤ ਸਿੰਘ ਲੌਂਗੀਆ ਨੇ ਸਕੂਲ ਦੀ ਸਲਾਨਾ ਰਿਪੋਰਟ ਪੇਸ਼ ਕੀਤੀ ਅਤੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਹਾਂਮਾਨਵ ਤਥਾਗਤ ਬੁੱਧ ਅਤੇ ਬਾਬਾ ਸਾਹਿਬ ਅੰਬੇਡਕਰ ਜੀ ਦੇ ਜੀਵਨ ਤੇ ਸੰਘਰਸ਼ ਸਬੰਧੀ ਪੇਸ਼ ਕੀਤੀਆਂ ਕੋਰੀਓਗ੍ਰਾਫੀਆਂ ਤੋਂ ਇਲਾਵਾ ਸਕਿੱਟਾਂ ਅਤੇ ਗਿੱਧਾ ਅਤੇ ਭੰਗੜਾ ਪੇਸ਼ ਕਰਕੇ ਖੂਬ ਰੰਗ ਬੰਨ੍ਹਿਆ ਅਤੇ ਵਾਹ-ਵਾਹ ਖੱਟੀ। ਸਕੂਲ ਵੱਲੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੌਧਰੀ ਮੋਹਣ ਲਾਲ ਸਾਬਕਾ ਵਿਧਾਇਕ ਬੰਗਾ ਨੇ ਆਪਣੇ ਸੰਬੋਧਨ ਵਿਚ ਸਲਾਨਾ ਇਨਾਮ ਵੰਡ ਸਮਾਗਮ ਦੀ ਵਧਾਈ ਦਿੰਦਿਆਂ ਕਿਹਾ ਕਿ ਸੈਂਟਰ ਵੱਲੋਂ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਜੀ ਅਤੇ ਮਹਾਂਮਾਨਵ ਬੁੱਧ ਵਿਚਾਰਧਾਰਾ ਨੂੰ ਅੱਗੇ ਲਿਜਾਣ ਵਿਚ ਸਾਨੂੰ ਸਾਰਿਆਂ ਨੂੰ ਵਡਮੁੱਲਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਕਮੇਟੀ ਵੱਲੋ ਆਏ ਹੋਏ ਮਹਿਮਾਨਾਂ ਅਤੇ ਦਾਨੀ ਸੱਜਣਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਬਲਾਸ ਬਸਰਾ ਉਪ ਪ੍ਰਧਾਨ, ਇੰਦਰਜੀਤ ਅਟਾਰੀ ਜਨਰਲ ਸਕੱਤਰ, ਅਮਰ ਚੰਦ ਅਟਾਰੀ, ਐਡਵੋਕੇਟ ਅਨੀਤਾ, ਸਰਪੰਚ ਸੁਰਿੰਦਰ ਰੱਤੂ,.ਬੀਕੇ ਰੱਤੂ, ਸਕੂਲ ਦੀ ਵਾਈਸ ਪ੍ਰਿੰਸੀਪਲ ਅੰਜਲੀ, ਮਨਜੋਤ ਕੌਰ ਲੌਂਗੀਆ, ਸਿਮਰਨ ਸਿੰਘ ਲੌਂਗੀਆ, ਰੁਪਿੰਦਰਦੀਪ ਕੌਰ, ਰੁਪਿੰਦਰ ਕੌਰ, ਪਰਮਜੀਤ ਕੌਰ, ਸੁਨੀਤਾ ਰਾਣੀ, ਹਰਪ੍ਰੀਤ ਕੌਰ, ਮਨਦੀਪ ਕੌਰ, ਜਸਪ੍ਰੀਤ, ਪ੍ਰਿੰਅਕਾ, ਬਲਵੀਰ ਦੇਵੀ, ਮਾਸਟਰ ਟੇਕ ਚੰਦ, ਸੁਲਿੰਦਰ ਸਿੰਘ ਹੀਰਾ, ਸ੍ਰੀਮਤੀ ਕਮਲਜੀਤ ਕੌਰ ਸਾਬਕਾ ਸਰਪੰਚ, ਤਾਰਾ ਚੰਦ, ਸਟੀਫਨ ਸਿੰਘ, ਨਛੱਤਰ ਸਿੰਘ, ਹਰਮਨ ਕੁਮਾਰ, ਮੁਸਕਾਨ, ਚਰਨਜੀਤ ਸੱਲਾਂ ਤੋਂ ਇਲਾਵਾ ਹੋਰ ਵੀ ਉਪਾਸਕ ਅਤੇ ਸਕੂਲ ਦਾ ਸਮੂਹ ਸਟਾਫ ਦੇ ਮੈਂਬਰ ਹਾਜ਼ਰ ਸਨ। ਮੰਚ ਸੰਚਾਲਨ ਦੀ ਭੂਮਿਕਾ ਮੈਡਮ ਸੁਨੀਤਾ ਰਾਣੀ ਤੇ ਮਨਰੂਪ ਕੌਰ ਨੇ ਬਾਖੂਬੀ ਨਿਭਾਈ।