ਡਾ. ਘੁੰਮਣ ਨੇ ਨਡਾਲਾ ਕਾਲਜ ਦੇ ਵਿਦਿਆਰਥੀਆਂ ਨੂੰ ਵੰਡੇ ਵਜ਼ੀਫੇ
ਡਾ.ਆਸਾ ਸਿੰਘ ਘੁੰਮਣ ਵਲੋਂ ਨਡਾਲਾ ਕਾਲਜ ਦੇ ਵਿਦਿਆਰਥੀਆਂ ਨੂੰ ਵਜੀਫੇ ਪ੍ਰਦਾਨ
Publish Date: Mon, 16 Mar 2026 08:35 PM (IST)
Updated Date: Mon, 16 Mar 2026 08:37 PM (IST)
ਚੰਨਪ੍ਰੀਤ ਸਿੰਘ ਕੰਗ ਪੰਜਾਬੀ ਜਾਗਰਣ
ਨਡਾਲਾ : ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਕਾਲਜ ਦੇ ਪੁਰਾਣੇ ਵਿਦਿਆਰਥੀ ਡਾ. ਆਸਾ ਸਿੰਘ ਘੁੰਮਣ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਬੀਏ /ਬੀਐੱਸਸੀ ਤੇ ਬੀਕਾਮ ਭਾਗ ਪਹਿਲਾ, ਦੂਜਾ ਤੇ ਤੀਜਾ ਦੇ ਨਤੀਜਿਆਂ ਵਿਚੋਂ ਜਿਨ੍ਹਾਂ ਵਿਦਿਆਰਥੀਆਂ ਨੇ ਅੰਗ੍ਰੇਜ਼ੀ ਵਿਸ਼ੇ ਵਿਚੋਂ ਸਭ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ, ਨੂੰ 1700/- ਰੁਪਏ ਪ੍ਰਤੀ ਵਿਦਿਆਰਥੀ ਨਗਦ ਵਜ਼ੀਫੇ ਪ੍ਰਦਾਨ ਕੀਤੇ ਗਏ। ਇਹ ਵਜ਼ੀਫੇ ਪ੍ਰਾਪਤ ਕਰਨ ਵਾਲਿਆਂ ਵਿਚ ਕੋਮਲਪ੍ਰੀਤ ਕੌਰ ਬੀਐੱਸਸੀ ਸਮੈਸਟਰ ਛੇਵਾਂ, ਮੁਸਕਾਨ ਸ਼ਰਮਾ ਬੀਕਾਮ ਸਮੈਸਟਰ ਚੌਥਾ ਤੇ ਜਸ਼ਨਪ੍ਰੀਤ ਕੌਰ ਬੀਏ ਸਮੈਸਟਰ ਚੌਥਾ ਦੀਆਂ ਵਿਦਿਆਰਥਣਾਂ ਸ਼ਾਮਲ ਸਨ। ਇਸਦੇ ਨਾਲ ਹੀ ਡਾ. ਘੁੰਮਣ ਨੇ ਐਲਾਨ ਕੀਤਾ ਕਿ ਅਗਲੇ ਸਾਲਾਂ ਵਿਚ ਜਿਹੜਾ ਵਿਦਿਆਰਥੀ ਅੰਗ੍ਰੇਜ਼ੀ ਵਿਸ਼ੇ ਵਿਚੋਂ 100 ਪ੍ਰਤੀਸ਼ਤ ਅੰਕ ਹਾਸਲ ਕਰੇਗਾ, ਉਸਨੂੰ 11,000/- ਰੁਪਏ ਦਾ ਨਗਦ ਇਨਾਮ/ਵਜ਼ੀਫਾ ਦਿੱਤਾ ਜਾਵੇਗਾ। ਇਸ ਮੌਕੇ ਕਾਲਜ ਪ੍ਰਿੰਸੀਪਲ ਜਗਬੀਰ ਭੁੱਲਰ ਵੱਲੋਂ ਡਾ. ਆਸਾ ਸਿੰਘ ਘੁੰਮਣ ਦਾ ਧੰਨਵਾਦ ਕੀਤਾ ਗਿਆ। ਇਸ ਸਮੇਂ ਡਾ. ਨਵਪ੍ਰੀਤ ਕੌਰ, ਡਾ. ਰਣਜੀਤ ਕੌਰ, ਡਾ. ਨਵਨੀਤ ਸਿੰਘ, ਪ੍ਰੋ. ਮਲਵਿੰਦਰ ਕੌਰ, ਪ੍ਰੋ. ਅਮਨਪ੍ਰੀਤ ਰਾਣਾ, ਪ੍ਰੋ. ਰਮਨਪ੍ਰੀਤ ਕੌਰ, ਪ੍ਰੋ. ਰਮਨਦੀਪ ਕੌਰ, ਦਫਤਰ ਨਿਗਰਾਨ ਸੁਖਵਿੰਦਰ ਸਿੰਘ ਸਮੇਤ ਸਮੂਹ ਸਟਾਫ ਮੈਂਬਰਾਨ ਹਾਜ਼ਰ ਸਨ।