ਡਾ. ਬਲਕਾਰ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਦਾ ਚਾਰਜ ਸੰਭਾਲਿਆ
ਡਾ. ਬਲਕਾਰ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਦਾ ਚਾਰਜ ਸੰਭਾਲਿਆ
Publish Date: Fri, 23 Jan 2026 07:35 PM (IST)
Updated Date: Fri, 23 Jan 2026 07:36 PM (IST)

ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ ਕਪੂਰਥਲਾ : ਕਿਸਾਨਾਂ ਦੀਆਂ ਲੋੜਾਂ ਅਨੁਸਾਰ ਖੇਤੀ ਤਕਨੀਕਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨਾ, ਕਿਸਾਨਾਂ ਦੇ ਖੇਤੀ ਖਰਚੇ ਘਟਾ ਕੇ ਮਿਆਰੀ ਅਤੇ ਮਿਕਦਾਰੀ ਉਪਜ ਪੈਦਾ ਕਰਨ ਦੇ ਨਾਲ-ਨਾਲ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਬਲਕਾਰ ਸਿੰਘ ਨੇ ਜ਼ਿਲ੍ਹਾ ਕਪੂਰਥਲਾ ਦੇ ਮੁੱਖ ਖੇਤੀਬਾੜੀ ਅਫਸਰ ਦਾ ਚਾਰਜ ਸੰਭਾਲਦਿਆਂ ਹੋਏ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਸਦਾ ਕਿਸਾਨਾਂ ਦੀਆਂ ਸਮੱਸਿਆਂਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨਾ ਰਿਹਾ ਹੈ। ਖੇਤੀ ਅਧਿਕਾਰੀਆਂ ਦੀ ਪਲੇਠੀ ਮੀਟਿੰਗ ਵਿਚ ਉਨ੍ਹਾਂ ਨੇ ਸਮੂਹ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਲਈ ਇਕਜੁਟਤਾ ਨਾਲ ਕੰਮ ਕਰਨ ਦੀ ਤਾਕੀਦ ਕੀਤੀ। ਸਥਾਨਕ ਮੁੱਖ ਦਫਤਰ ਵਿਖੇ ਪਹੁੰਚਣ ’ਤੇ ਖੇਤੀਬਾੜੀ ਵਿਭਾਗ ਦੇ ਸਮੁੱਚੇ ਸਟਾਫ ਨੇ ਪੂਰੀ ਗਰਮਜੋਸ਼ੀ ਨਾਲ ਉਨ੍ਹਾਂ ਦਾ ਸੁਆਗਤ ਕੀਤਾ। ਖੇਤੀਬਾੜੀ ਅਫਸਰ ਐਸੋਸੀਏਸ਼ਨ, ਪਲਾਂਟ ਡਾਕਟਰ ਸਰਵਿਸਿਜ਼ ਐਸੋਸੀਏਸ਼ਨ, ਮਨਿਸਟ੍ਰੀਅਲ ਸਟਾਫ ਐਸੋਸੀਏਸ਼ਨ, ਆਤਮਾ ਸਟਾਫ, ਕਿਸਾਨ ਜਥੇਬੰਦੀਆਂ ਅਤੇ ਡੀਲਰਜ਼ ਐਸੋਸੀਏਸ਼ਨ ਨੇ ਉਨ੍ਹਾਂ ਨੂੰ ਮੁੱਖ ਖੇਤੀਬਾੜੀ ਅਫਸਰ ਦਾ ਚਾਰਜ ਸੰਭਾਲਣ ’ਤੇ ਵਧਾਈ ਦਿੱਤੀ। ਇਸ ਮੌਕੇ ਡਾ. ਗੁਰਮੀਤ ਸਿੰਘ ਰਿਆੜ ਜ਼ਿਲ੍ਹਾ ਸਿਖਲਾਈ ਅਫਸਰ, ਕਪੂਰਥਲਾ, ਡਾ. ਵਿਸ਼ਾਲ ਕੌਸ਼ਲ ਖੇਤੀਬਾੜੀ ਅਫ਼ਸਰ, ਡਾ. ਜਸਪਾਲ ਸਿੰਘ ਧੰਜੂ ਖੇਤੀਬਾੜੀ ਵਿਕਾਸ ਅਫ਼ਸਰ, ਡਾ. ਗੁਰਜੋਤ ਸਿੰਘ ਖੇਤੀਬਾੜੀ ਵਿਕਾਸ ਅਫਸਰ, ਡਾ. ਹਰਕਮਲ ਸਿੰਘ, ਕ੍ਰਿਪਾਲ ਕੌਰ ਸੁਪਰਡੈਂਟ ਤੇ ਸਮੂਹ ਦਫਤਰੀ ਸਟਾਫ ਆਦਿ ਹਾਜ਼ਰ ਸੀ।