
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਡਾ. ਬੀਆਰ ਅੰਬੇਡਕਰ ਆਰਮੀ ਪੰਜਾਬ ਦੇ ਸੁੱਖਾ ਪੰਮਣ ਯੂਥ ਪ੍ਰਧਾਨ ਨਿਯੁਕਤ

ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਡਾ. ਬੀਆਰ ਅੰਬੇਡਕਰ ਆਰਮੀ ਪੰਜਾਬ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਮਿਸ਼ਨ ਨੂੰ ਘਰ-ਘਰ ਤੱਕ ਪਹੁੰਚਾਉਣ ਤੇ ਨੌਜਵਾਨਾਂ ਨੂੰ ਸਮਾਜਿਕ ਸਰੋਕਾਰਾਂ ਨਾਲ ਜੋੜਨ ਲਈ ਜਥੇਬੰਦਕ ਪੱਧਰ ’ਤੇ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਇਸੇ ਤਹਿਤ ਅੱਜ ਸੁਲਤਾਨਪੁਰ ਲੋਧੀ ਵਿਖੇ ਡਾ. ਬੀਆਰ ਅੰਬੇਡਕਰ ਆਰਮੀ ਦੇ ਪ੍ਰਧਾਨ ਵੀਰ ਕੁਲਵੰਤ ਸਿੰਘ ਢੰਡੋਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਦੀ ਅਗਵਾਈ ਪਰਮਜੀਤ ਜੱਬੋਵਾਲ ਸੀਨੀਅਰ ਪ੍ਰਧਾਨ ਪੰਜਾਬ, ਰਾਹੁਲ ਨਾਹਰ ਪ੍ਰਧਾਨ ਦੁਆਬਾ ਜ਼ੋਨ, ਲਕਸ਼ਮੀ ਕਾਂਤ ਸੋਨੂ ਮੁੱਖ ਸਲਾਹਕਾਰ, ਅਮਰਜੀਤ ਬਾਗੂ ਯੂਥ ਆਗੂ ਸੁਲਤਾਨਪੁਰ ਲੋਧੀ, ਸੋਨੂ ਸਰਪੰਚ ਪੰਮਣਾ, ਸੰਗਤ ਸਿੰਘ ਰੰਧਾਵਾ, ਸੀਨੀਅਰ ਮੀਤ ਪ੍ਰਧਾਨ ਦੁਆਬਾ ਜ਼ੋਨ ਤੇ ਰਵੀ ਪਾਲ ਦੀਪੇਵਾਲ ਪ੍ਰੈੱਸ ਸਕੱਤਰ ਪੰਜਾਬ ਵੱਲੋਂ ਕੀਤੀ ਗਈ। ਮੀਟਿੰਗ ਦੌਰਾਨ ਸਰਵਸੰਮਤੀ ਨਾਲ ਸੁੱਖਾ ਪੰਮਣ ਕਪੂਰਥਲਾ ਨੂੰ ਡਾ. ਬੀਆਰ ਅੰਬੇਡਕਰ ਆਰਮੀ ਪੰਜਾਬ ਦਾ ਯੂਥ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਹਾਜ਼ਰ ਆਗੂਆਂ ਨੇ ਨਵ-ਨਿਯੁਕਤ ਯੂਥ ਪ੍ਰਧਾਨ ਨੂੰ ਵਧਾਈ ਦਿੱਤੀ ਤੇ ਉਮੀਦ ਜਤਾਈ ਕਿ ਉਹ ਨੌਜਵਾਨਾਂ ਨੂੰ ਜਥੇਬੰਦੀ ਨਾਲ ਜੋੜਨ ਲਈ ਸਰਗਰਮ ਭੂਮਿਕਾ ਨਿਭਾਉਣਗੇ। ਇਸ ਮੌਕੇ ਪ੍ਰੈੱਸ ਨੋਟ ਜਾਰੀ ਕਰਦਿਆਂ ਕੁਲਵੰਤ ਸਿੰਘ ਢੰਡੋਵਾਲ ਨੇ ਕਿਹਾ ਕਿ ਡਾ. ਬੀਆਰ ਅੰਬੇਡਕਰ ਆਰਮੀ ਵੱਲੋਂ ਬਾਬਾ ਸਾਹਿਬ ਦੇ ਮਿਸ਼ਨ ਨੂੰ ਘਰ-ਘਰ ਤੱਕ ਲੈ ਕੇ ਜਾਣ ਲਈ ਨੌਜਵਾਨਾਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਫੈਲੀਆਂ ਬੁਰਾਈਆਂ ਤੇ ਕੁਰੀਤੀਆਂ ਖ਼ਿਲਾਫ਼ ਮਿਹਨਤ ਤੇ ਜਾਗਰੂਕਤਾ ਨਾਲ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਜ਼ਿੰਮੇਵਾਰੀ ਦੇਣਾ ਜਥੇਬੰਦੀ ਦਾ ਮੁੱਢਲਾ ਫਰਜ਼ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸੁੱਖਾ ਪੰਮਣ ਯੂਥ ਦੀ ਕਮਾਨ ਸੰਭਾਲਦਿਆਂ ਬਾਬਾ ਸਾਹਿਬ ਦੇ ਮਿਸ਼ਨ ਨੂੰ ਅੱਗੇ ਵਧਾਉਣ, ਨੌਜਵਾਨਾਂ ਨੂੰ ਲਾਮਬੰਦ ਕਰਨ ਤੇ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਲਖਵਿੰਦਰ ਸਿੰਘ ਪੰਮਣ, ਕਸ਼ਮੀਰ ਸਿੰਘ ਭੱਟੀ ਸਰਪੰਚ, ਸੰਗਤ ਸਿੰਘ ਰੰਧਾਵਾ, ਡਾ. ਬਲਵਿੰਦਰ ਸਿੰਘ ਅੰਮ੍ਰਿਤਪੁਰ, ਪ੍ਰਕਾਸ਼ ਸਿੰਘ ਪੰਮਣ, ਸੋਨੂ ਪੰਡੋਰੀ ਮੁਹੱਲਾ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।