ਬਲਾਕ ਪ੍ਰਧਾਨਾਂ ਨਾਲ ਡਾ. ਚੱਬੇਵਾਲ ਨੇ ਕੀਤੀ ਵਿਸ਼ੇਸ਼ ਮੀਟਿੰਗ, ਬਲਾਕ ਪ੍ਰਧਾਨਾਂ ਨਾਲ ਡਾ. ਚੱਬੇਵਾਲ ਨੇ ਕੀਤੀ ਵਿਸ਼ੇਸ਼ ਮੀਟਿੰਗ,
Publish Date: Fri, 18 Sep 2026 06:55 PM (IST)
Updated Date: Fri, 18 Sep 2026 06:56 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਫਗਵਾੜਾ ਵਿੱਚ ਸੰਗਠਨਾਤਮਕ ਗਤੀਵਿਧੀਆਂ ਨੂੰ ਤੇਜ਼ ਕਰਦਿਆਂ ਸਮੂਹ ਬਲਾਕ ਪ੍ਰਧਾਨਾਂ ਦੀ ਇੱਕ ਵਿਸ਼ੇਸ਼ ਮੀਟਿੰਗ ਨਗਰ ਨਿਗਮ ਦੇ ਮੀਟਿੰਗ ਹਾਲ ਵਿਖੇ ਕੀਤੀ ਗਈ। ਮੀਟਿੰਗ ਦੀ ਅਗਵਾਈ ਹਲਕਾ ਸੰਗਠਨ ਇੰਚਾਰਜ ਗੁਰਸ਼ਰਨ ਸਿੰਘ ਨੇ ਕੀਤੀ। ਗੁਰਸ਼ਰਨ ਸਿੰਘ ਨੂੰ ਹਾਲ ਹੀ ਵਿੱਚ ‘ਆਪ’ ਹਾਈ ਕਮਾਂਡ ਵੱਲੋਂ ਫਗਵਾੜਾ ਹਲਕੇ ਦਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਲੋਕ ਸਭਾ ਮੈਂਬਰ, ਪੰਜਾਬ ‘ਆਪ’ ਦੇ ਸੂਬਾ ਸਪੋਕਸਪਰਸਨ ਤੇ ਫਗਵਾੜਾ ਵਿਧਾਨ ਸਭਾ ਹਲਕੇ ਦੇ ਇੰਚਾਰਜ ਡਾ. ਰਾਜ ਕੁਮਾਰ ਚੱਬੇਵਾਲ ਸ਼ਾਮਲ ਹੋਏ। ਉਨ੍ਹਾਂ ਤੋਂ ਇਲਾਵਾ ਮੇਅਰ ਰਾਮਪਾਲ ਉੱਪਲ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਨੁਰਾਗ ਮਾਨਖੰਡ, ਦਲਜੀਤ ਰਾਜੂ ਦਰਵੇਸ਼ ਪਿੰਡ ਵੀ ਉਚੇਚੇ ਤੌਰ ’ਤੇ ਮੌਜੂਦ ਰਹੇ। ਮੀਟਿੰਗ ਦੌਰਾਨ ਆਗਾਮੀ 2027 ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਬਲਾਕ ਪ੍ਰਧਾਨਾਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਤੇ ਲੋਕਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਡਾ. ਰਾਜ ਕੁਮਾਰ ਚੱਬੇਵਾਲ ਨੇ ਬਲਾਕ ਪ੍ਰਧਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਸਬੰਧੀ ਅਹਿਮ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਤੇ ਲੋਕਾਂ ਤੱਕ ਉਨ੍ਹਾਂ ਦੇ ਲਾਭ ਪਹੁੰਚਾਉਣ ਵਿੱਚ ਪਾਰਟੀ ਦੇ ਜ਼ਮੀਨੀ ਪੱਧਰ ਦੇ ਆਗੂਆਂ ਤੇ ਵਰਕਰਾਂ ਦੀ ਭੂਮਿਕਾ ਮਹੱਤਵਪੂਰਨ ਹੈ। ਮੀਟਿੰਗ ਵਿੱਚ ਹਲਕੇ ਦੇ ਸੰਗਠਨ ਨੂੰ ਹੋਰ ਸਰਗਰਮ ਕਰਨ, ਬਲਾਕ ਪੱਧਰ ’ਤੇ ਪਾਰਟੀ ਗਤੀਵਿਧੀਆਂ ਨੂੰ ਤੇਜ਼ ਕਰਨ ਤੇ ਲੋਕਾਂ ਨਾਲ ਸਿੱਧਾ ਰਾਬਤਾ ਵਧਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।