ਡਾ. ਚੱਬੇਵਾਲ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਾਰਟੀ ਦਫ਼ਤਰ ’ਚ ਡਾ. ਚੱਬੇਵਾਲ ਨੇ ਸੁਣੀਆਂ ਫਗਵਾੜਾ ਵਾਸੀਆਂ ਦੀਆਂ ਸਮੱਸਿਆਵਾਂ
Publish Date: Sat, 29 Aug 2026 08:15 PM (IST)
Updated Date: Sat, 29 Aug 2026 08:16 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ, ਹਲਕਾ ਇੰਚਾਰਜ ਤੇ ਸੂਬਾ ਸਪੋਕਸਪਰਸਨ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਪਾਰਟੀ ਦਫ਼ਤਰ ਫਗਵਾੜਾ ਵਿਖੇ ਸ਼ਹਿਰ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਨੇ ਆਪਣੇ ਇਲਾਕਿਆਂ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਡਾ. ਚੱਬੇਵਾਲ ਦੇ ਧਿਆਨ ਵਿੱਚ ਲਿਆਂਦੀਆਂ। ਡਾ. ਰਾਜ ਕੁਮਾਰ ਚੱਬੇਵਾਲ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੌਕੇ ’ਤੇ ਹੀ ਗੱਲਬਾਤ ਕੀਤੀ ਤੇ ਕਈ ਮਾਮਲਿਆਂ ਦੇ ਤੁਰੰਤ ਹੱਲ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਲਟਕਾਇਆ ਨਾ ਜਾਵੇ ਤੇ ਇਨ੍ਹਾਂ ਦਾ ਨਿਪਟਾਰਾ ਤੈਅ ਸਮੇਂ ਅੰਦਰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਡਾ. ਚੱਬੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ, ਇਸ ਲਈ ਜਨਤਾ ਨਾਲ ਸਿੱਧਾ ਸੰਪਰਕ ਕਰਕੇ ਮਾਮਲਿਆਂ ਨੂੰ ਸਬੰਧਤ ਵਿਭਾਗਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫਗਵਾੜਾ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਲੈ ਕੇ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸੜਕਾਂ, ਸੀਵਰੇਜ, ਸਫ਼ਾਈ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਤੇ ਹੋਰ ਲੋਕ ਭਲਾਈ ਨਾਲ ਜੁੜੇ ਮਾਮਲਿਆਂ ਨੂੰ ਤਰਜੀਹ ਦੇ ਕੇ ਹੱਲ ਕੀਤਾ ਜਾਵੇ। ਇਸ ਮੌਕੇ ਮੇਅਰ ਰਾਮਪਾਲ ਉੱਪਲ, ਚੇਅਰਮੈਨ ਅਨੁਰਾਗ ਮਾਨਖੰਡ, ਦਲਜੀਤ ਰਾਜੂ ਦਰਵੇਸ਼ ਪਿੰਡ ਆਦਿ ਹਾਜ਼ਰ ਸਨ।