12 ਨੂੰ ਡਾ. ਚੱਬੇਵਾਲ ਰੱਖਣਗੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਪਿੰਡ ਨਾਰੰਗਸ਼ਾਹਪੁਰ ਵਿਖੇ 12 ਸਤੰਬਰ ਨੂੰ ਡਾ. ਚੱਬੇਵਾਲ ਰੱਖਣਗੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ - ਹਰਵਿੰਦਰ ਸਿੰਘ ਸਰਪੰਚ
Publish Date: Thu, 10 Sep 2026 08:56 PM (IST)
Updated Date: Thu, 10 Sep 2026 08:58 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਪਿੰਡ ਨਾਰੰਗਸ਼ਾਹਪੁਰ ਵਿਖੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਲਈ 12 ਸਤੰਬਰ ਨੂੰ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਵਿਕਾਸ ਕਾਰਜਾਂ ਵਿੱਚ ਪਿੰਡ ਦੇ ਸ਼ਮਸ਼ਾਨ ਘਾਟ ਵਾਲੇ ਰਸਤੇ, ਛੱਪੜ ਦੇ ਸੁੰਦਰੀਕਰਣ, ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਸ਼ਾਮਲ ਹਨ। ਪਿੰਡ ਦੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ’ਤੇ ਕਰਵਾਇਆ ਜਾ ਰਿਹਾ ਹੈ। ਸਰਪੰਚ ਨੇ ਕਿਹਾ ਕਿ ਪਿੰਡ ਦੇ ਸਰਵਪੱਖੀ ਵਿਕਾਸ ਲਈ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਉਨ੍ਹਾਂ ਦਾ ਮੁੱਖ ਟੀਚਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਵਿੱਚ ਆਪਣਾ ਸਹਿਯੋਗ ਦੇਣ ਤਾਂ ਜੋ ਨਾਰੰਗਸ਼ਾਹਪੁਰ ਨੂੰ ਇੱਕ ਮਾਡਲ ਪਿੰਡ ਵਜੋਂ ਵਿਕਸਤ ਕੀਤਾ ਜਾ ਸਕੇ। ਹਰਵਿੰਦਰ ਸਿੰਘ ਨੇ ਕਿਹਾ ਕਿ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖੇ ਜਾਣ ਨਾਲ ਪਿੰਡ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ। ਇਸ ਮੌਕੇ ਪੰਚਾਇਤ ਮੈਂਬਰ ਗੁਰਨਾਮ ਸਿੰਘ, ਅਮਰੀਕ ਸਿੰਘ, ਇੰਦਰਜੀਤ ਸਿੰਘ, ਰਮਨਦੀਪ ਕੌਰ, ਗੁਰਬਖਸ਼ ਕੌਰ ਤੋਂ ਇਲਾਵਾ ਸਾਬਕਾ ਸਰਪੰਚ ਤਰਸੇਮ ਸਿੰਘ, ਲਖਵੀਰ ਸਿੰਘ ਸਾਬਕਾ ਪੰਚ, ਝਲਮਣ ਸਿੰਘ ਤੇ ਜਸਵੀਰ ਸਿੰਘ ਨੰਬਰਦਾਰ ਸਮੇਤ ਮੇਜਰ ਸਿੰਘ ਸਾਬਕਾ ਪੰਚ ਆਦਿ ਹਾਜ਼ਰ ਸਨ।