ਡਾ. ਗੁਰਦੇਵ ਸਿੰਘ ਰੰਧਾਵਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਨਿਯੁਕਤ
ਡਾ. ਗੁਰਦੇਵ ਸਿੰਘ ਰੰਧਾਵਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਨਿਯੁਕਤ
Publish Date: Thu, 26 Feb 2026 07:44 PM (IST)
Updated Date: Thu, 26 Feb 2026 07:46 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਡਾ. ਗੁਰਦੇਵ ਸਿੰਘ ਰੰਧਾਵਾ, ਪ੍ਰਿੰਸੀਪਲ, ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ, ਫਗਵਾੜਾ ਤੇ ਪ੍ਰਧਾਨ ਪ੍ਰਿੰਸੀਪਲਜ਼ ਐਸੋਸੀਏਸ਼ਨ, ਪੰਜਾਬ (ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ) ਦੇ ਉੱਚ-ਸਿੱਖਿਆ ਦੇ ਖੇਤਰ ਵਿਚ ਲੰਬੇ ਤੇ ਮਹੱਤਵਪੂਰਨ ਯੋਗਦਾਨ ਨੂੰ ਦੇਖਦੇ ਹੋਏ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੀ ਸੈਨੇਟ ਦਾ ਮੈਂਬਰ ਨਿਯੁਕਤ ਗਿਆ ਹੈ। ਇਸ ਮੌਕੇ ਡਾ. ਗੁਰਦੇਵ ਸਿੰਘ ਰੰਧਾਵਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਉਪ-ਕੁਲਪਤੀ ਪ੍ਰੋ. ਕਰਮਜੀਤ ਸਿੰਘ ਹੁਰਾਂ ਦਾ ਹਾਰਦਕਿ ਧੰਨਵਾਦ ਕੀਤਾ ਤੇ ਉੱਚ-ਵਿਦਿਆ ਦੇ ਖੇਤਰ ਵਿਚ ਮਿਆਰੀ ਪਸਾਰ ਲਈ ਹਰ ਤਰ੍ਹਾਂ ਦਾ ਸਹਿਯੋਗ ਤੇ ਯੋਗਦਾਨ ਪਾਉਣ ਦਾ ਭਰੋਸਾ ਦਿੱਤਾ। ਨਾਲ ਹੀ ਉਨ੍ਹਾਂ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਕਰਮਜੀਤ ਸਿੰਘ ਚਾਹਲ ਤੇ ਪ੍ਰੋ. ਸਰੋਜ ਅਰੋੜਾ, ਡੀਨ, ਕਾਲਜ ਵਿਕਾਸ ਕੌਂਸਲ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ। ਡਾ. ਗੁਰਦੇਵ ਸਿੰਘ ਰੰਧਾਵਾ ਹੁਰਾਂ ਨੁੰ ਇਸ ਮੌਕੇ ’ਤੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਪਲਾਹੀ ਤੇ ਸਮੂਹ ਕਾਲਜ ਸਟਾਫ਼ ਨੇ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਰੰਧਾਵਾ ਨੇ ਇਸ ਮੌਕੇ ਆਪਣੀ ਪੂਰੀ ਲਗਨ ਤੇ ਮਿਹਨਤ ਨਾਲ ਉੱਚ-ਸਿੱਖਿਆ ਵਾਸਤੇ ਹਰ ਸੰਭਵ ਕੋਸ਼ਿਸ਼ ਤੇ ਯੋਗਦਾਨ ਦੀ ਦ੍ਰਿੜਤਾ ਪ੍ਰਗਟ ਕੀਤੀ।