ਵੱਡੀ ਲੀਡ ਨਾਲ ਜਿੱਤਣਗੇ ਡਾ. ਚੱਬੇਵਾਲ : ਗੁਰਸ਼ਰਨ ਸਿੰਘ ਵੱਡੀ ਲੀਡ ਨਾਲ ਜਿੱਤਣਗੇ ਡਾ. ਰਾਜ ਕੁਮਾਰ ਚੱਬੇਵਾਲ : ਗੁਰਸ਼ਰਨ ਸਿੰਘ
Publish Date: Fri, 02 Oct 2026 07:28 PM (IST)
Updated Date: Fri, 02 Oct 2026 07:28 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਫਗਵਾੜਾ ਸੰਗਠਨ ਇੰਚਾਰਜ ਗੁਰਸ਼ਰਨ ਸਿੰਘ ਨੇ ਦਾਅਵਾ ਕੀਤਾ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਡਾ. ਰਾਜ ਕੁਮਾਰ ਚੱਬੇਵਾਲ ਫਗਵਾੜਾ ਹਲਕੇ ਤੋਂ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ। ਉਨ੍ਹਾਂ ਕਿਹਾ ਕਿ ਡਾ. ਚੱਬੇਵਾਲ ਦੀ ਅਗਵਾਈ ਹੇਠ ਹਲਕੇ ਵਿੱਚ ਪਾਰਟੀ ਦਾ ਸੰਗਠਨ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਗੁਰਸ਼ਰਨ ਸਿੰਘ ਨੇ ਕਿਹਾ ਕਿ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਪਿੰਡਾਂ ਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਬਿਨਾਂ ਕਿਸੇ ਪੱਖਪਾਤ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਦੇ ਪੈਸੇ ਦੀ ਸਹੀ ਵਰਤੋਂ ਹੋਵੇ ਤੇ ਕੰਮ ਮਿਆਰੀ ਢੰਗ ਨਾਲ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਡਾ. ਚੱਬੇਵਾਲ ਵੱਲੋਂ ਲੋਕਾਂ ਨਾਲ ਸਿੱਧਾ ਰਾਬਤਾ ਬਣਾਇਆ ਜਾ ਰਿਹਾ ਹੈ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਪਾਰਟੀ ਦਫ਼ਤਰ ਵਿੱਚ ਆਉਣ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ। ਇਸੇ ਕਾਰਨ ਵੱਖ-ਵੱਖ ਵਰਗਾਂ ਦੇ ਲੋਕ ਤੇ ਪਰਿਵਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਸੰਗਠਨ ਇੰਚਾਰਜ ਗੁਰਸ਼ਰਨ ਸਿੰਘ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੇ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕੀਤਾ ਜਾਵੇਗਾ ਤੇ ਵਰਕਰਾਂ ਨੂੰ ਨਾਲ ਲੈ ਕੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਡਾ. ਰਾਜ ਕੁਮਾਰ ਚੱਬੇਵਾਲ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ‘ਆਪ’ ਦਾ ਹਰ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰੇਗਾ।