ਡਾ. ਚੱਬੇਵਾਲ ਦਾ ਲਾਇਨ ਕੰਗ ਨੇ ਕੀਤਾ ਨਿੱਘਾ ਸਵਾਗਤ ਡਾ. ਰਾਜਕੁਮਾਰ ਚੱਬੇਵਾਲ ਦਾ ਲਾਇਨ ਗੁਰਦੀਪ ਸਿੰਘ ਕੰਗ ਦੇ ਦਫਤਰ ਪਹੁੰਚਣ ’ਤੇ ਹੋਇਆ ਨਿੱਘਾ ਸਵਾਗਤ
Publish Date: Fri, 30 Oct 2026 06:26 PM (IST)
Updated Date: Fri, 30 Oct 2026 06:28 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਮੈਂਬਰ ਪਾਰਲੀਮੈਂਟ ਤੇ ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਫਗਵਾੜਾ ਦੇ ਇੰਚਾਰਜ ਡਾ. ਰਾਜਕੁਮਾਰ ਚੱਬੇਵਾਲ ਦਾ ਆਲ ਇੰਡੀਆ ਐਂਟੀ ਕਰੱਪਸ਼ਨ ਫੋਰਮ ਪੰਜਾਬ ਦੇ ਪ੍ਰਧਾਨ, ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਯੂਥ) ਤੇ ਲਾਇਨਜ਼ ਕਲੱਬ ਫਗਵਾੜਾ ਪ੍ਰਾਈਡ ਦੇ ਚਾਰਟਰ ਪ੍ਰਧਾਨ ਲਾਇਨ ਗੁਰਦੀਪ ਸਿੰਘ ਐੱਮਜੇਐੱਫ ਦੇ ਦਫਤਰ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਲਾਇਨ ਗੁਰਦੀਪ ਸਿੰਘ ਕੰਗ ਵੱਲੋਂ ਡਾ. ਰਾਜਕੁਮਾਰ ਚੱਬੇਵਾਲ ਤੇ ਉਨ੍ਹਾਂ ਦੇ ਨਾਲ ਪਹੁੰਚੇ ਮੇਅਰ ਰਾਮਪਾਲ ਉੱਪਲ ਤੇ ਸਮਾਜ ਸੇਵਕ ਜਗਜੀਤ ਸਿੰਘ ਜੌੜਾ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਲਾਇਨ ਗੁਰਦੀਪ ਸਿੰਘ ਕੰਗ ਨੇ ਡਾ. ਚੱਬੇਵਾਲ ਨੂੰ ਸੰਸਥਾਵਾਂ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਸਮਾਜ ਸੇਵੀ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਨਵੰਬਰ ਦੇ ਪਹਿਲੇ ਹਫਤੇ ਅਗਲਾ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਡਾ. ਰਾਜਕੁਮਾਰ ਚੱਬੇਵਾਲ ਨੇ ਲਾਇਨ ਗੁਰਦੀਪ ਸਿੰਘ ਕੰਗ ਵੱਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਲੋੜਵੰਦ ਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੀ ਮਦਦ ਕਰਨਾ ਸਮਾਜ ਪ੍ਰਤੀ ਇੱਕ ਵੱਡੀ ਜ਼ਿੰਮੇਵਾਰੀ ਹੈ। ਡਾ. ਚੱਬੇਵਾਲ ਨੇ ਕਿਹਾ ਕਿ ਸਮਾਜ ਦੇ ਸਮਰੱਥ ਲੋਕਾਂ ਤੇ ਸੰਸਥਾਵਾਂ ਨੂੰ ਵੀ ਅੱਗੇ ਆ ਕੇ ਲੋੜਵੰਦਾਂ ਦੀ ਸਹਾਇਤਾ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਲਾਇਨ ਗੁਰਦੀਪ ਸਿੰਘ ਕੰਗ ਤੇ ਉਨ੍ਹਾਂ ਦੀ ਟੀਮ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਲੋਕ ਭਲਾਈ ਦੇ ਕਾਰਜ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਧਰਮਪਾਲ ਨਿਸ਼ਚਲ ਸਰਪ੍ਰਸਤ ਬਾਬਾ ਬਾਲਕ ਨਾਥ ਸੇਵਾ ਸੰਮਤੀ, ਲਾਇਨ ਵਿਨੇ ਕੁਮਾਰ ਬਿੱਟੂ, ਚੰਦਰ ਸ਼ੇਖਰ ਖੁੱਲਰ ਜ਼ਿਲ੍ਹਾ ਪ੍ਰਧਾਨ ਆਲ ਇੰਡੀਆ ਐਂਟੀ ਕੁਰੱਪਸ਼ਨ ਫੋਰਮ ਜ਼ਿਲ੍ਹਾ ਕਪੂਰਥਲਾ, ਸੁਨੀਲ ਚਮ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਫਗਵਾੜਾ, ਸਤਵਿੰਦਰ ਸਿੰਘ ਭਮਰਾ, ਲਾਇਨ ਰਣਧੀਰ ਕਰਵਲ, ਲਾਇਨ ਚੇਤਨ ਅਰੋੜਾ, ਲਾਇਨ ਪੰਕਜ ਚੱਢਾ, ਪਵਨ ਕਲੂਚਾ, ਲਾਇਨ ਵਿਪਨ ਸ਼ਰਮਾ, ਲਾਇਨ ਮੋਂਟੀ ਕਾਲੜਾ, ਸਤਪਾਲ, ਬਲਜੀਤ ਕੁਲਥਮੀਆ, ਸਨੀ ਕੌੜਾ, ਅਦਿਤਯ ਅਰੋੜਾ, ਹਰਸ਼ ਗੁਪਤਾ, ਰਵੀ ਪਹਿਲਵਾਨ, ਅਜੇ ਕੋਛੜ, ਵਾਸੂ ਗੁਪਤਾ, ਅਮਰਜੀਤ ਸਿੰਘ ਬਘਾਣਾ, ਸਤੀਸ਼ ਬੱਗਾ, ਰਾਕੇਸ਼ ਕੁਮਾਰ, ਪਰਵਿੰਦਰ ਕੁਮਾਰ, ਅਕਸ਼ੈ, ਹਰਜਿੰਦਰ ਸਿੰਘ ਹਰਜੀ, ਸੁਖਜੀਵਨ ਸਿੰਘ, ਰਵੀ ਦੱਤ, ਰਾਜਕੁਮਾਰ ਰਾਜੂ ਆਦਿ ਹਾਜ਼ਰ ਸਨ।