ਡਾ.ਚੱਬੇਵਾਲ ਇਕ ਮਿਲਣਸਾਰ ਨੇਤਾ : ਡਾ. ਵਸੀਮ ਡਾ.ਚੱਬੇਵਾਲ ਨੂੰ ਟਿਕਟ ਮਿਲਣ ਤੇ ਡਾ.ਵਸੀਮ ਅਹਿਮਦ ਖ਼ਾਨ ਕੀਤਾ ਹਾਈਕਮਾਂਡ ਦਾ ਧੰਨਵਾਦ
Publish Date: Sat, 14 Nov 2026 06:50 PM (IST)
Updated Date: Sat, 14 Nov 2026 06:51 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਵਿਧਾਨ ਸਭਾ ਹਲਕਾ ਫਗਵਾੜਾ ਤੋਂ ਆਮ ਆਦਮੀ ਪਾਰਟੀ ਵੱਲੋਂ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਨੂੰ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਹਲਕੇ ਅੰਦਰ ਪਾਰਟੀ ਵਰਕਰਾਂ ਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਵਸੀਮ ਅਹਿਮਦ ਖ਼ਾਨ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਬੇਬਾਕੀ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਡਾ. ਚੱਬੇਵਾਲ ਇੱਕ ਮਿਹਨਤੀ, ਇਮਾਨਦਾਰ ਤੇ ਮਿਲਣਸਾਰ ਰਾਜਨੇਤਾ ਹਨ, ਜਿਨ੍ਹਾਂ ਹਮੇਸ਼ਾ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨ ਲਈ ਪੂਰੀ ਇਮਾਨਦਾਰੀ ਨਾਲ ਦਿਨ-ਰਾਤ ਇਕ ਕਰਕੇ ਕੰਮ ਕੀਤਾ ਹੈ। ਡਾ. ਖ਼ਾਨ ਨੇ ਆਪ ਸੁਪਰੀਮੋ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਡਾ. ਵਸੀਮ ਖ਼ਾਨ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਡਾ. ਚੱਬੇਵਾਲ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤ ਕੇ ਹਲਕਾ ਫਗਵਾੜਾ ਨੂੰ ਵਿਕਾਸ ਪੱਖੋਂ ਬੁਲੰਦੀਆਂ ’ਤੇ ਲਿਜਾਣਗੇ। ਉਨ੍ਹਾਂ ਕਿਹਾ ਕਿ ਡਾ. ਰਾਜਕੁਮਾਰ ਚੱਬੇਵਾਲ ਇੱਕ ਜ਼ਮੀਨੀ ਪੱਧਰ ਨਾਲ ਜੁੜੇ ਹੋਏ ਤਜਰਬੇਕਾਰ ਤੇ ਮਿਹਨਤੀ ਆਗੂ ਹਨ, ਜਿਨ੍ਹਾਂ ਨੇ ਹਮੇਸ਼ਾ ਹਲਕਾ ਫਗਵਾੜਾ ਦੇ ਵਿਕਾਸ ਤੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਦਿਨ-ਰਾਤ ਕੰਮ ਕੀਤਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕਾ ਫਗਵਾੜਾ ਦੇ ਸਮੂਹ ਵਰਕਰ ਤੇ ਇਲਾਕਾ ਨਿਵਾਸੀ ਇਕਜੁੱਟ ਹੋ ਕੇ ਡਾ. ਰਾਜਕੁਮਾਰ ਚੱਬੇਵਾਲ ਦੀ ਚੋਣ ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾਉਣਗੇ ਤੇ ਉਨ੍ਹਾਂ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣਗੇ।