ਸਮੇਂ ਸਿਰ ਸਹੀ ਮੱਦਦ ਤੇ ਇਲਾਜ ਨਾਲ ਨਸ਼ੇ ਦੀ ਲਤ ਤੋਂ ਬਚਿਆ ਜਾ ਸਕਦਾ ਹੈ - ਡਾ. ਨਿਿਖਲ
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਸਰਬ ਨੌਜਵਾਨ ਸਭਾ ਰਜਿ. ਫਗਵਾੜਾ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਾਂਝ ਕੇਂਦਰ ਫਗਵਾੜਾ ਤੇ ਨਸ਼ਾ ਛੁਡਾਊ ਕੇਂਦਰ ਸਿਵਲ ਹਸਪਤਾਲ ਫਗਵਾੜਾ ਦੇ ਸਹਿਯੋਗ ਨਾਲ ਇਕ ਜਾਗਰੂਕਤਾ ਕੈਂਪ ਦਾ ਆਯੋਜਨ ਸਥਾਨਕ ਸਕੀਮ ਨੰਬਰ 3, ਹੁਸ਼ਿਆਰਪੁਰ ਰੋਡ ਵਿਖੇ ਚਲਾਏ ਜਾ ਰਹੇ ਵੋਕੇਸ਼ਨਲ ਟਰੇਨਿੰਗ ਸੈਂਟਰ ਦੇ ਵਿਹੜੇ ਵਿਚ ਕੀਤਾ ਗਿਆ। ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਆਯੋਜਿਤ ਸੈਮੀਨਾਰ ਦੌਰਾਨ ਮਾਨਸਿਕ ਤੇ ਦਿਮਾਗੀ ਰੋਗਾਂ ਦੇ ਮਾਹਿਰ ਡਾ. ਨਿਖਿਲ ਇੰਚਾਰਜ, ਨਸ਼ਾ ਛੁਡਾਊ ਕੇਂਦਰ, ਸਿਵਲ ਹਸਪਤਾਲ ਫਗਵਾੜਾ ਦੀ ਅਗਵਾਈ ਹੇਠ ਟੀਮ ਨੇ ਵਿਦਿਆਰਥੀਆਂ ਤੇ ਹਾਜ਼ਰੀਨ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਤੇ ਸਮਾਜਿਕ ਨੁਕਸਾਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਡਾ. ਨਿਖਿਲ ਨੇ ਕਿਹਾ ਕਿ ਨਸ਼ੇ ਕਾਰਨ ਘਰਾਂ ਵਿਚ ਸ਼ਾਂਤੀ ਭੰਗ ਹੁੰਦੀ ਹੈ, ਆਰਥਿਕ ਹਾਲਤ ਖਰਾਬ ਹੋ ਜਾਂਦੀ ਹੈ ਤੇ ਸਮਾਜ ਵਿਚ ਅਪਰਾਧ ਦਰ ਵੀ ਵਧਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਨੂੰ ਰੋਕਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਤੇ ਸਮੇਂ ਸਿਰ ਸਹੀ ਮਦਦ ਤੇ ਇਲਾਜ ਨਾਲ ਨਸ਼ੇ ਦੀ ਲਤ ਤੋਂ ਬਚਿਆ ਜਾ ਸਕਦਾ ਹੈ। ਸੈਮੀਨਾਰ ਦੌਰਾਨ ਪੰਜਾਬ ਪੁਲਿਸ ਦੇ ਸਾਂਝ ਕੇਂਦਰ ਤੋਂ ਪਹੁੰਚੇ ਰਸ਼ਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵਿਭਾਗ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੁਲਿਸ ਸਿਰਫ਼ ਕਾਨੂੰਨੀ ਕਾਰਵਾਈ ਹੀ ਨਹੀਂ ਕਰਦੀ, ਸਗੋਂ ਨਸ਼ਾ ਛੁਡਾਊ ਕੇਂਦਰਾਂ ਨਾਲ ਮਿਲ ਕੇ ਨਸ਼ੇ ਦੀ ਲਤ ਵਿਚ ਫਸੇ ਲੋਕਾਂ ਨੂੰ ਮੁੱਖ ਧਾਰਾ ਵਿਚ ਵਾਪਸ ਲਿਆਉਂਦਾ ਜਾ ਰਿਹਾ ਹੈ। ਉਨ੍ਹਾਂ ਅਪੀਲ ਕੀਤੀ ਕਿ ਨਸ਼ੇ ਨਾਲ ਸਬੰਧਤ ਕੋਈ ਵੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਕੇ ਇਸ ਮੁਹਿੰਮ ਦਾ ਹਿੱਸਾ ਬਣਿਆ ਜਾਵੇ। ਸਰਬ ਨੌਜਵਾਨ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਤੇ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਸਭਾ ਵੱਲੋਂ ਸਮਾਜਿਕ ਭਲਾਈ ਲਈ ਇਸ ਤਰ੍ਹਾਂ ਦੇ ਪ੍ਰੋਗਰਾਮ ਅੱਗੇ ਵੀ ਜਾਰੀ ਰੱਖੇ ਜਾਣਗੇ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਮਿਲ ਸਕੇ ਅਤੇ ਉਹ ਨਸ਼ਿਆਂ ਤੋਂ ਦੂਰ ਰਹਿ ਸਕਣ। ਇਸ ਮੌਕੇ ਡਾ. ਹਰਨੂਰ, ਮੈਡਮ ਸ਼ਮਿੰਦਰ ਕੌਂਸਲਰ, ਮੈਡਮ ਸੋਨੂੰ ਬਾਲਾ ਕੌਂਸਲਰ, ਸਤਨਾਮ ਸਿੰਘ ਰਾਣਾ, ਪਰਮਜੀਤ ਰਾਏ, ਜਗਜੀਤ ਸੇਠ, ਗੁਲਸ਼ਨ ਕਪੂਰ, ਮੈਡਮ ਆਸ਼ੂ ਬੱਗਾ, ਮੈਡਮ ਗੁਰਜੀਤ ਕੌਰ, ਮੈਡਮ ਖੁਸ਼ੀ ਰਾਣਾ, ਮੈਡਮ ਨਵਜੋਤ ਕੌਰ, ਸਿਮਰਨ, ਅਨੁਰਾਧਾ, ਗੋਮਤੀ, ਦਿਵਯਾ, ਸੰਜਨਾ, ਗੁਰਪ੍ਰੀਤ, ਪ੍ਰਿਆ, ਪ੍ਰਾਚੀ, ਮੁਸਕਾਨ, ਅਮਨਦੀਪ, ਰੀਟਾ, ਅਮਨਪ੍ਰੀਤ, ਕੋਮਲ, ਹਰਮਨ, ਕਿਰਨ, ਮਮਤਾ, ਹਰਮੀਨ, ਅੰਜਲੀ ਕੁਮਾਰੀ, ਪ੍ਰਿਯੰਕਾ, ਹਰਪ੍ਰੀਤ, ਨੀਰਜ, ਸਨੇਹਾ, ਜਸਪ੍ਰੀਤ, ਪ੍ਰਿਆ, ਨੇਹਾ, ਰਜਨੀ, ਸਨੇਹਾ, ਈਸ਼ਾ, ਮੁਸਕਾਨ, ਆਰਤੀ, ਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਨੇਹਾ, ਗੁਰਪ੍ਰੀਤ ਕੌਰ, ਸ਼ਮੀਨਾ, ਖੁਸ਼ੀ, ਸ਼ਵੇਤਾ, ਨੰਦਨੀ, ਪ੍ਰਿਅੰਕਾ, ਨਵਜੋਤ ਕੌਰ, ਤਾਨੀਆ, ਆਸ਼ਾ ਕੁਮਾਰੀ, ਅਰਾਧਨਾ, ਮੁਸਕਾਨ, ਕੋਮਲ, ਜੋਤੀ, ਜਾਨਵੀਂ, ਸੁਖਵਿੰਦਰ ਕੌਰ, ਐਸ਼ਪ੍ਰੀਤ ਕੌਰ, ਭਾਰਤੀ ਆਦਿ ਹਾਜ਼ਰ ਸਨ।