- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਾ ਤਸਕਰ ਨਸ਼ੇ ਦਾ ਕਾਰੋਬਾਰ ਛੱਡ ਦੇਣ ਜਾਂ ਪੰਜਾਬ ਛੱਡ ਕੇ ਚਲੇ ਜਾਣ : ਐਡਵੋਕੇਟ ਚੰਦੀ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੀਟੀਯੂ ’ਚ ਹੋਇਆ ਪ੍ਰੋਗਰਾਮ
ਗੁਰਵਿੰਦਰ ਕੌਰ ਪੰਜਾਬੀ ਜਾਗਰਣ
ਕਪੂਰਥਲਾ : ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਪੀਟੀਯੂ ਕੈਂਪਸ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ, ਜਿਨ੍ਹਾਂ ਨੇ ਮੌਜੂਦ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨ ਤੇ ਇਨ੍ਹਾਂ ਤੋਂ ਕਿਵੇਂ ਬਚ ਸਕਦੇ ਹਾਂ ਬਾਰੇ ਗੱਲਾਂ ਬਹੁਤ ਹੀ ਸੁਚੱਜੇ ਢੰਗ ਨਾਲ ਦੱਸੀਆਂ। ਇਸ ਮੌਕੇ ਮਾਜਿਦ ਲੋਕਾਂ ਨੇ ਵੀ ਆਪਣੇ ਵਿਚਾਰ ਰੱਖੇ। ਐਡਵੋਕੇਟ ਚੰਦੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦ੍ਰਿੜ੍ਹ ਅਗਵਾਈ ਹੇਠ ਪੰਜਾਬ ਪੁਲਿਸ ਨੇ ਆਪਣੀ ਪ੍ਰਮੁੱਖ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 60,582 ਐੱਫਆਈਆਰਜ਼ ਦਰਜ ਕੀਤੀਆਂ ਤੇ 354 ਵਪਾਰਕ ਪੱਧਰ ਦੇ ਮਾਮਲਿਆਂ ਵਿੱਚ 708 ਵੱਡੀਆਂ ਮੱਛੀਆਂ ਸਮੇਤ 79,784 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚੋਂ ਹਰੇਕ ਮਾਮਲੇ ਵਿੱਚ 2 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ 1 ਮਾਰਚ 2025 ਤੋਂ 10 ਸਤੰਬਰ 2026 ਤੱਕ ਨਸ਼ਾ ਵਿਰੋਧੀ ਮੋਰਚੇ ’ਤੇ ਹਾਸਲ ਕੀਤੀਆਂ ਇਤਿਹਾਸਕ ਪ੍ਰਾਪਤੀਆਂ ਸਾਂਝੀਆਂ ਕੀਤੀਆਂ ਤੇ ਇਸਦੇ ਨਾਲ ਹੀ ਕਾਊਂਟਰ ਇੰਟੈਲੀਜੈਂਸ ਵਿੰਗ ਦੁਆਰਾ ਹਾਸਲ ਕੀਤੀਆਂ ਵਿਆਪਕ ਸਫ਼ਲਤਾਵਾਂ ਦਾ ਵੇਰਵਾ ਵੀ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਅਰਸੇ ਦੌਰਾਨ ਕੁੱਲ ਨਸ਼ਾ ਬਰਾਮਦਗੀ ਵਿੱਚ ਰਿਕਾਰਡ 3,803 ਕਿਲੋ ਹੈਰੋਇਨ, 976 ਕਿਲੋ ਅਫ਼ੀਮ, 46 ਟਨ ਭੁੱਕੀ, 1,325 ਕਿਲੋ ਗਾਂਜਾ ਅਤੇ 78 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਬਰਾਮਦਗੀ ਨਾਲ ਦੇਸ਼ ਭਰ ਦੀ ਕੁੱਲ ਹੈਰੋਇਨ ਬਰਾਮਦਗੀ ਵਿੱਚ ਪੰਜਾਬ ਦਾ ਹਿੱਸਾ ਲਗਭਗ 60 ਫ਼ੀਸਦ ਹੈ। ਉਨ੍ਹਾਂ ਨੇ ਦੱਸਿਆ ਕਿ ਐਂਟੀ-ਨਾਰਕੋਟਿਕਸ ਟਾਸਕ ਫੋਰਸ ਏਐੱਨਟੀਐਫ ਦੀ ਅਗਵਾਈ ਹੇਠ ਪੇਸ਼ੇਵਰ ਤੇ ਵਿਗਿਆਨਕ ਤਫ਼ਤੀਸ਼ਾਂ ਨੇ ਪੰਜਾਬ ਵਿੱਚ ਸਜ਼ਾ ਦਰ ਨੂੰ 89 ਫ਼ੀਸਦ ਤੱਕ ਪਹੁੰਚਾ ਦਿੱਤਾ ਹੈ, ਜੋ ਸਮੁੱਚੇ ਦੇਸ਼ ਵਿੱਚ ਇੱਕ ਮਾਪਦੰਡ ਸਥਾਪਤ ਕਰਦਾ ਹੈ। 1 ਮਾਰਚ 2025 ਤੋਂ ਹੁਣ ਤੱਕ 13,430 ਐੱਨਡੀਪੀਐਸ ਮਾਮਲਿਆਂ ਦਾ ਫੈਸਲਾ ਕੀਤਾ ਗਿਆ, ਜਿਨ੍ਹਾਂ ਵਿੱਚੋਂ 11,981 ਮਾਮਲਿਆਂ ਵਿੱਚ ਸਜ਼ਾਵਾਂ ਹੋਈਆਂ। ਐਡਵੋਕੇਟ ਚੰਦੀ ਨੇ ਕਿਹਾ ਕਿ ਆਪ ਸਰਕਾਰ ਪੰਜਾਬ ‘ਚੋਂ ਨਸ਼ਾ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ 24×7 ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਜਾਂ ਤਾਂ ਨਸ਼ੇ ਦਾ ਕਾਰੋਬਾਰ ਛੱਡ ਦੇਣ ਜਾਂ ਪੰਜਾਬ ਛੱਡ ਕੇ ਚਲੇ ਜਾਣ। ਨਸ਼ੇ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਐਡਵੋਕੇਟ ਚੰਦੀ ਨੇ ਕਿਹਾ ਕਿ ਇਸ ਵਾਰ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਸੂਬੇ ’ਚੋਂ ਨਸ਼ਾ ਖਤਮ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕਰ ਰਹੀ ਹੈ।