- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਮਿਲ ਰਿਹਾ ਲੋਕਾਂ ਦਾ ਸਮਰਥਨ, ਨਸ਼ਿਆਂ ਤੋਂ ਮੁਕਤੀ ਚਾਹੁੰਦੇ ਹਨ ਪੰਜਾਬੀ : ਖੋਜੇਵਾਲ

ਕਿਹਾ-ਭਾਜਪਾ ਦਾ ਸੁਨੇਹਾ ਸਪੱਸ਼ਟ ਹੈ, ਜਵਾਨੀ ਬਚਾਓ, ਪੰਜਾਬ ਬਚਾਓ
ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਮਿਲ ਰਿਹਾ ਲੋਕਾਂ ਦਾ ਸਮਰਥਨ,
ਗੁਰਵਿੰਦਰ ਕੌਰ ਪੰਜਾਬੀ ਜਾਗਰਣ
ਕਪੂਰਥਲਾ : ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਭਾਰਤੀ ਜਨਤਾ ਪਾਰਟੀ ਵੱਲੋਂ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ 28 ਸਤੰਬਰ ਨੂੰ ਕਪੂਰਥਲਾ ਇਲਾਕੇ ’ਚ ਪਹੁੰਚ ਰਹੀ ਹੈ। ਇਸ ਸਬੰਧੀ ਤਿਆਰੀਆਂ ਲਈ ਭਾਜਪਾ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਮੰਡਲ ਪ੍ਰਧਾਨ ਸਿੱਧਵਾਂ ਦੋਨਾਂ ਵਿਖੇ ਮੰਡਲ ਪ੍ਰਧਾਨ ਸਿੱਧਵਾਂ ਦੋਨਾਂ ਦੇ ਪ੍ਰਧਾਨ ਡਾ. ਪ੍ਰਦੀਪ ਕੌਸ਼ਲ, ਸੀਨੀਅਰ ਆਗੂ ਪ੍ਰਦੀਪ ਸੂਦ, ਸੀਨੀਅਰ ਆਗੂ ਰਾਮ ਰਸ਼ਪਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸਾਬਕਾ ਭਾਜਪਾ ਜ਼ਿਲਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਕਿਹਾ ਕਿ ਇਸ ਯਾਤਰਾ ਦਾ ਭਾਜਪਾ ਆਗੂਆਂ ਵਲੋਂ ਭਾਜਪਾ ਜ਼ਿਲਾ ਪ੍ਰਧਾਨ ਚੇਤਨ ਦੀ ਪ੍ਰਧਾਨਗੀ ਹੇਠ ਪੂਰੇ ਉਤਸ਼ਾਹ ਨਾਲ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਖੋਜੇਵਾਲ ਵੱਲੋਂ ਇਲਾਕਾ ਨਿਵਾਸੀਆਂ ਨੂੰ ਯਾਤਰਾ ’ਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ। ਖੋਜੇਵਾਲ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਆਪਣੀ ਭੂਮਿਕਾ ਨਿਭਾਉਣ ਦੀ ਲੋੜ ਹੈ। ਉਨ੍ਹਾਂ ਇਲਾਕਾ ਨਿਵਾਸੀਆਂ, ਧਾਰਮਿਕ ਜਥੇਬੰਦੀਆਂ, ਸਮਾਜਿਕ ਸੰਸਥਾਵਾਂ ਤੇ ਸਮੂਹ ਪਤਵੰਤੇ ਸੱਜਣਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਯਾਤਰਾ ’ਚ ਸ਼ਾਮਲ ਹੋ ਕੇ ਨਸ਼ਿਆਂ ਖਿਲਾਫ ਜਾਗਰੂਕਤਾ ਦੇ ਇਸ ਉਪਰਾਲੇ ਦਾ ਹਿੱਸਾ ਬਣਨ। ਭਾਜਪਾ ਦੇ ਸਾਬਕਾ ਜ਼ਿਲਾ ਪ੍ਰਧਾਨ ਖੋਜੇਵਾਲ ਨੇ ਸਾਰਿਆਂ ਨੂੰ ਸਤਿਕਾਰ ਸਹਿਤ ਬੇਨਤੀ ਕਰਦਿਆਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮਾਜ ਦੇ ਹਰ ਵਰਗ ਦੀ ਸ਼ਮੂਲੀਅਤ ਜ਼ਰੂਰੀ ਹੈ। ਖੋਜੇਵਾਲ ਨੇ ਕਿਹਾ ਕਿ ਭਾਜਪਾ ਵੱਲੋਂ ਪੂਰੇ ਸੂਬੇ ਵਿਚ ਸ਼ੁਰੂ ਕੀਤੀ ਗਈ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਲੋਕਾਂ ਵੱਲੋਂ ਮਿਲ ਰਿਹਾ ਸਮਰਥਨ ਇਸ ਗੱਲ ਦਾ ਸੰਕੇਤ ਹੈ ਕਿ ਪੰਜਾਬ ਦੇ ਲੋਕ ਨਸ਼ਿਆਂ ਦੀ ਸਮੱਸਿਆ ਤੋਂ ਮੁਕਤੀ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਮੁੱਦਾ ਹੁਣ ਸੂਬੇ ਦੇ ਲੋਕਾਂ ਲਈ ਵੱਡੀ ਚਿੰਤਾ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦੇ ਪ੍ਰੋਗਰਾਮਾਂ ਵਿਚ ਲੋਕਾਂ ਦੀ ਸ਼ਮੂਲੀਅਤ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਦੇ ਲੋਕ ਨਸ਼ਿਆਂ ਵਿਰੁੱਧ ਠੋਸ ਕਾਰਵਾਈ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਅਨੁਸਾਰ ਸਰਕਾਰ ਵੱਲੋਂ ਯਾਤਰਾ ਦਾ ਵਿਰੋਧ ਕਰਨ ਦੀਆਂ ਕਥਿਤ ਕੋਸ਼ਿਸ਼ਾਂ ਦੇ ਬਾਵਜੂਦ ਲੋਕਾਂ ਨੇ ਇਸ ਵਿਚ ਸ਼ਾਮਲ ਹੋ ਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਮਸਲਾ ਸਿਰਫ ਸਿਆਸਤ ਦਾ ਵਿਸ਼ਾ ਨਹੀਂ, ਸਗੋਂ ਪੰਜਾਬ ਦੇ ਹਰ ਪਰਿਵਾਰ, ਹਰ ਮਾਂ-ਬਾਪ ਤੇ ਆਉਣ ਵਾਲੀਆਂ ਪੀੜੀਆਂ ਨਾਲ ਜੁੜਿਆ ਗੰਭੀਰ ਸਮਾਜਿਕ ਮੁੱਦਾ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਰ ਇਨਸਾਫ਼ ਪਸੰਦ ਵਿਅਕਤੀ ਨਸ਼ਿਆਂ ਵਿਰੁੱਧ ਇਕਜੁੱਟ ਹੋਵੇ ਤੇ ਨੌਜਵਾਨਾਂ ਨੂੰ ਸਿੱਖਿਆ, ਖੇਡਾਂ, ਰੁਜ਼ਗਾਰ ਤੇ ਰਾਸ਼ਟਰ ਨਿਰਮਾਣ ਦੇ ਰਾਹ ਨਾਲ ਜੋੜਨ ਲਈ ਆਪਣੀ ਭੂਮਿਕਾ ਨਿਭਾਏ।
ਉਨਾਂ ਕਿਹਾ ਕਿ ਸਾਡਾ ਸੁਨੇਹਾ ਸਪੱਸ਼ਟ ਹੈ, ਜਵਾਨੀ ਬਚਾਓ, ਪੰਜਾਬ ਬਚਾਓ-ਇਕੱਠੇ ਹੋਈਏ, ਨਸ਼ਿਆਂ ਨੂੰ ਹਰਾਈਏ। ਉਨ੍ਹਾਂ ਦੇ ਮੁਤਾਬਕ ਭਾਜਪਾ ਪੰਜਾਬ ਨੂੰ ਨਸ਼ਾ ਮੁਕਤ, ਸੁਰੱਖਿਅਤ ਤੇ ਖੁਸ਼ਹਾਲ ਬਣਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਵਚਨਬੱਧ ਹੈ। ਇਸ ਮੌਕੇ ਭਾਜਪਾ ਮੰਡਲ ਸਦਰ ਦੋਨਾਂ ਦੇ ਪ੍ਰਧਾਨ ਸਰਬਜੀਤ ਸਿੰਘ ਦਿਉਲ, ਯੂਥ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਪ੍ਰਵੀਨ ਕੁਮਾਰ, ਸੁਖਦੇਵ ਸਿੰਘ, ਗੁਰਮੇਲ ਸਿੰਘ, ਆਸ਼ਾ ਰਾਣੀ, ਨੀਲਮ ਕੁਮਾਰੀ, ਪੂਜਾ, ਸੁਨਾਵਰ, ਪੂਨਮ, ਸੁਨੀਤਾ ਰਾਣੀ, ਮਨਪ੍ਰੀਤ, ਮਨਦੀਪ, ਮਹਿਨਾਜ, ਮਨਿੰਦਰ ਕੌਰ, ਅਮਨਦੀਪ, ਅਮਨਦੀਪ ਕੌਰ, ਪ੍ਰੀਤੀ, ਜੌਲੀ ਪੰਡਿਤ, ਪ੍ਰਵੀਨ ਕੁਮਾਰ, ਦਿਲਪ੍ਰੀਤ, ਸੰਨੀ, ਰਾਜਾ ਆਦਿ ਹਾਜ਼ਰ ਸਨ।