ਨਸ਼ੇ ਦਾ ਸੇਵਨ ਕਰਦਾ ਇਕ ਕਾਬੂ
ਸੰਵਾਦ ਸੂਤਰ, ਜਾਗਰਣ ਫਗਵਾੜਾ :
Publish Date: Thu, 15 Jan 2026 09:25 PM (IST)
Updated Date: Thu, 15 Jan 2026 09:27 PM (IST)
ਫਗਵਾੜਾ : ਥਾਣਾ ਰਾਵਲਪਿੰਡੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਦੇ ਹੋਏ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਐੱਸਆਈ ਰਾਮ ਕੁਮਾਰ ਅਨੁਸਾਰ ਮੁਖਬਿਰ ਨੇ ਸੂਚਨਾ ਦਿੱਤੀ ਸੀ ਕਿ ਪਿੰਡ ਬੀੜ ਢੰਡੋਲੀ ਦੇ ਜੀਡੀਆਰ ਕਾਨਵੈਂਟ ਸਕੂਲ ਨੇੜੇ ਇਕ ਨੌਜਵਾਨ ਨਸ਼ੇ ਦਾ ਸੇਵਨ ਕਰ ਰਿਹਾ ਹੈ।। ਰਾਮ ਕੁਮਾਰ ਅਨੁਸਾਰ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ਤੋਂ ਮੰਗਲ ਰਾਮ ਉਰਫ ਮੰਗਾ ਪੁੱਤਰ ਰੇਸ਼ਮ ਲਾਲ ਵਾਸੀ ਪਿੰਡ ਲਖਪੁਰ ਫਗਵਾੜਾ ਨੂੰ ਨਸ਼ੇ ਦਾ ਸੇਵਨ ਕਰਦੇ ਹੋਏ ਕਾਬੂ ਕੀਤਾ ਗਿਆ ਤੇ ਉਸ ਦੇ ਕਬਜ਼ੇ ਤੋਂ ਇਕ ਪੇਪਰ 20 ਦਾ ਨੋਟ ਤੇ ਇਕ ਲਾਈਟਰ ਬਰਾਮਦ ਕਰਕੇ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ।