ਨਸ਼ਾ ਪੀਂਦੇ 4 ਕਾਬੂ
ਸੰਵਾਦ ਸੂਤਰ, ਜਾਗਰਣਫਗਵਾੜਾ :
Publish Date: Fri, 20 Feb 2026 09:15 PM (IST)
Updated Date: Fri, 20 Feb 2026 09:18 PM (IST)
ਸੰਵਾਦ ਸੂਤਰ, ਜਾਗਰਣ ਫਗਵਾੜਾ : ਥਾਣਾ ਸਿਟੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਦੇ ਹੋਏ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਏਐੱਸਆਈ ਜਸਵੰਤ ਸਿੰਘ ਅਨੁਸਾਰ ਮੁਖਬਰ ਨੇ ਸੂਚਨਾ ਦਿੱਤੀ ਸੀ ਕਿ ਪੁਰਾਣੇ ਸਿਵਲ ਹਸਪਤਾਲ ਬੰਗਾ ਰੋਡ ਦੀ ਕੰਧ ਕੋਲ ਦੋ ਨੌਜਵਾਨ ਨਸ਼ੇ ਦਾ ਸੇਵਨ ਕਰ ਰਹੇ ਹਨ। ਏਐੱਸਆਈ ਅਨੁਸਾਰ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਪਾਰਟੀ ਨੇ ਮੌਕੇ ਤੋਂ ਮਨੀ ਕੁਮਾਰ ਪੁੱਤਰ ਦਵਿੰਦਰ ਕੁਮਾਰ ਵਾਸੀ ਪਿੰਡ ਭੁੱਲਾਰਾਈ ਤੇ ਵਰਿੰਦਰ ਕੁਮਾਰ ਪੁੱਤਰ ਬੱਗਾ ਰਾਮ ਵਾਸੀ ਪਲਾਹੀ ਗੇਟ ਫਗਵਾੜਾ ਨੂੰ ਨਸ਼ੇ ਦਾ ਸੇਵਨ ਕਰਦੇ ਹੋਏ ਗ੍ਰਿਫਤਾਰ ਕੀਤਾ। ਇਸੇ ਤਰ੍ਹਾਂ ਥਾਣਾ ਰਾਵਲਪਿੰਡੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਦੇ ਹੋਏ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਹੈੱਡਕਾਂਸਟੇਬਲ ਵਿਜੇ ਮੱਲ ਅਨੁਸਾਰ ਮੁਖਬਰ ਨੇ ਸੂਚਨਾ ਦਿੱਤੀ ਸੀ ਕਿ ਦਾਣਾ ਮੰਡੀ ’ਚ ਇਕ ਕਮਰੇ ’ਚ ਨੌਜਵਾਨ ਨਸ਼ੇ ਦਾ ਸੇਵਨ ਕਰ ਰਹੇ ਹਨ। ਉਨ੍ਹਾਂ ਤੁਰੰਤ ਕਾਰਵਾਈਕਰਦੇ ਹੋਏ ਚਰਨਜੀਤ ਪੁੱਤਰ ਲੈਂਬਰ ਰਾਮ ਤੇ ਮੁਕੇਸ਼ ਕੁਮਾਰ ਪੁੱਤਰ ਮਦਨ ਲਾਲ ਵਾਸੀ ਰਾਨੀਪੁਰ ਰਾਜਪੂਤਾਂ ਨੂੰ ਨਸ਼ੇ ਦਾ ਸੇਵਨ ਕਰਦੇ ਹੋਏ ਗ੍ਰਿਫਤਾਰ ਕੀਤਾ। ਪੁਲਿਸ ਨੇ ਇਨ੍ਹਾਂ ਸਾਰਿਆਂ ਦੇ ਕਬਜ਼ੇ ਤੋਂ ਇਕ ਸਿਲਵਰ ਪੇਪਰ, 10 ਦਾ ਨੋਟ ਤੇ ਇਕ ਲਾਈਟਰ ਬਰਾਮਦ ਕਰਕੇ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਹੈ।