ਨਸ਼ੇ ਦਾ ਸੇਵਨ ਕਰਦਾ ਇਕ ਕਾਬੂ
ਸੰਵਾਦ ਸੂਤਰ, ਜਾਗਰਣਫਗਵਾੜਾ :
Publish Date: Fri, 16 Jan 2026 11:02 PM (IST)
Updated Date: Fri, 16 Jan 2026 11:03 PM (IST)
ਸੰਵਾਦ ਸੂਤਰ, ਜਾਗਰਣ ਫਗਵਾੜਾ : ਥਾਨਾ ਸਤਨਾਮਪੁਰਾ ਪੁਲਿਸ ਨੇ ਨਸ਼ੇ ਦਾ ਸੇਵਨ ਕਰਦੇ ਹੋਏ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਏਐੱਸਆਈ ਰਾਕੇਸ਼ ਕੁਮਾਰ ਅਨੁਸਾਰ ਹਦਿਆਬਾਦ ’ਚ ਇਕ ਬੈਂਚ ’ਤੇ ਬੈਠਾ ਨੌਜਵਾਨ ਨਸ਼ੇ ਦਾ ਸੇਵਨ ਕਰ ਰਿਹਾ ਸੀ। ਏਐੱਸਆਈ ਅਨੁਸਾਰ ਤੁਰੰਤ ਨੌਜਵਾਨ ਨੂੰ ਕਾਬੂ ਕੀਤਾ ਤੇ ਉਸ ਦੇ ਕਬਜ਼ੇ ’ਚੋਂ ਪੇਪਰ, ਇਕ ਲਾਈਟਰ ਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਗਿਆ। ਕਾਬੂ ਕੀਤੇ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਠੱਕਰਕੀ ਫਗਵਾੜਾ ਦੇ ਰੂਪ ’ਚ ਹੋਈ ਹੈ। ਮੁਲਜ਼ਮ ਵਿਰੁੱਧ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।