ਨਸ਼ੇ ਦਾ ਸੇਵਨ ਕਰਦਾ ਇਕ ਕਾਬੂ
ਸੰਵਾਦ ਸੂਤਰ, ਜਾਗਰਣਫਗਵਾੜਾ :
Publish Date: Sun, 15 Mar 2026 09:03 PM (IST)
Updated Date: Sun, 15 Mar 2026 09:06 PM (IST)
ਸੰਵਾਦ ਸੂਤਰ, ਜਾਗਰਣ ਫਗਵਾੜਾ : ਥਾਣਾ ਰਾਵਲਪਿੰਡੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਦੇ ਹੋਏ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਹੈੱਡ ਕਾਂਸਟੇਬਲ ਵਿਜੇ ਮੱਲ ਜਦ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਮੁਖਬਰ ਨੇ ਸੂਚਨਾ ਦਿੱਤੀ ਕਿ ਪਿੰਡ ਰਾਮਗੜ੍ਹ ਦੇ ਰਸਤੇ ’ਤੇ ਗੁਰਪ੍ਰੀਤ ਸਿੰਘ ਉਰਪ ਗੋਪੀ ਪੁੱਤਰ ਪਾਲ ਚੰਦ ਵਾਸੀ ਮਾਧੋਪੁਰ ਨਸ਼ੇ ਦਾ ਸੇਵਨ ਕਰ ਰਿਹਾ ਹੈ। ਪੁਲਿਸ ਪਾਰਟੀ ਨੇ ਇਸ ਸੂਚਨਾ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਗੁਰਪ੍ਰੀਤ ਸਿੰਘ ਨੂੰ ਨਸ਼ੇ ਦਾ ਸੇਵਨ ਕਰਦੇ ਹੋਏ ਗ੍ਰਿਫਤਾਰ ਕੀਤਾ ਤੇ ਉਸ ਦੇ ਵਿਰੁੱਧ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਹੈ।