ਪਾਬੰਦੀਸ਼ੁਦਾ ਕੈਪਸਲਾਂ ਸਮੇਤ ਦੋ ਕਾਬੂ
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ,
Publish Date: Tue, 02 Dec 2025 11:03 PM (IST)
Updated Date: Tue, 02 Dec 2025 11:05 PM (IST)

ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਨੰਬਰ ਚਾਰ ਤੇ ਥਾਣਾ ਨੰਬਰ ਛੇ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਗਸ਼ਤ ਦੌਰਾਨ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ ਹਨ। ਥਾਣਾ ਮੁਖੀ ਇੰਸਪੈਕਟਰ ਅਨੂਪ ਲਿਆਲ ਨੇ ਦੱਸਿਆ ਕਿ ਏਐੱਸਆਈ ਹੀਰਾ ਲਾਲ ਪੀਐੱਨਬੀ ਚੌਕ ਲਾਗੇ ਗਸ਼ਤ ਘਰ ਰਹੇ ਸਨ ਇਸ ਦੌਰਾਨ ਇਕ ਨੌਜਵਾਨ ਪੁਲਿਸ ਪਾਰਟੀ ਦੇਖ ਕੇ ਇਕਦਮ ਘਬਰਾ ਗਿਆ ਸ਼ੱਕ ਦੇ ਅਧਾਰ ’ਤੇ ਉਸ ਨੌਜਵਾਨ ਨੂੰ ਰੋਕ ਕੇ ਜਦ ਉਸਦਾ ਨਾਂ ਪੁੱਛਿਆ ਗਿਆ ਤਾਂ ਉਸਨੇ ਆਪਣਾ ਨਾਮ ਵਿਵੇਕ ਸਿੰਘ ਵਾਸੀ ਸੰਤੋਖਪੁਰਾ ਦੱਸਿਆ। ਜਦੋਂ ਉਸਦੀ ਤਲਾਸ਼ੀ ਲਈ ਗਈ ਤਾਂ ਉਸਦੀ ਜੇਬ ’ਚੋਂ 150 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ ਜਿਸ ’ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸੇ ਤਰ੍ਹਾਂ ਥਾਣਾ ਨੰਬਰ ਛੇ ਦੇ ਏਐੱਸਆਈ ਸੱਤਪਾਲ ਪੁਲਿਸ ਪਾਰਟੀ ਸਮੇਤ ਡੇਰਾ ਸੱਤ ਕਰਤਾਰ ਦੇ ਪਿੱਛੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪੁਲਿਸ ਪਾਰਟੀ ਨੂੰ ਦੇਖ ਕੇ ਇਕ ਨੌਜਵਾਨ ਭੱਜ ਪਿਆ। ਸ਼ੱਕ ਪੈਣ ’ਤੇ ਪੁਲਿਸ ਪਾਰਟੀ ਨੇ ਉਸ ਨੂੰ ਪਿੱਛਾ ਕਰਕੇ ਜਦ ਉਸਦਾ ਨਾਂ ਪੁੱਛਿਆ ਤਾਂ ਉਸਨੇ ਆਪਣਾ ਨਾਮ ਗਗਨਦੀਪ ਸਿੰਘ ਵਾਸੀ ਪ੍ਰੀਤ ਨਗਰ ਦੱਸਿਆ। ਜਦ ਉਸਦੀ ਤਲਾਸ਼ੀ ਲਈ ਗਈ ਤਾਂ ਉਸਦੀ ਜੇਬ ’ਚੋਂ 30 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ ਜਿਸ ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਫੜੇ ਗਏ ਮੁਲਜਮਾਂ ਖਿਲਾਫ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ।