ਨਸ਼ੇ ਦਾ ਸੇਵਨ ਕਰਦਾ ਇਕ ਕਾਬੂ, ਮਾਮਲਾ ਦਰਜ
ਸੰਵਾਦ ਸੂਤਰ, ਜਾਗਰਣਫਗਵਾੜਾ :
Publish Date: Mon, 09 Mar 2026 10:23 PM (IST)
Updated Date: Mon, 09 Mar 2026 10:27 PM (IST)
ਸੰਵਾਦ ਸੂਤਰ, ਜਾਗਰਣ ਫਗਵਾੜਾ : ਥਾਣਾ ਸਤਨਾਮਪੁਰਾ ਪੁਲਿਸ ਨੇ ਨਸ਼ੇ ਦਾ ਸੇਵਨ ਕਰਦੇ ਹੋਏ ਇਕ ਨੌਜਵਾਨ ਨੂੰ ਗ੍ਰਿਫਤਾਰ ਕਰਕੇ ਉਸ ਦੇ ਵਿਰੁੱਧ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਥਾਣਾ ਸਤਨਾਮਪੁਰਾ ’ਚ ਤਾਇਨਾਤ ਏਐੱਸਆਈ ਮਨਜੀਤ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਿਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰ ਰਹੇ ਸਨ ਤਾਂ ਇਸ ਦੌਰਾਨ ਪੁਲਿਸ ਪਾਰਟੀ ਜਦ ਇੱਟਾਂ ਬਣਾਉਣ ਵਾਲੇ ਭੱਠੇ ਕੋਲ ਪਹੁੰਚੀ ਤਾਂ ਉਥੇ ਇਕ ਨੌਜਵਾਨ ਨਸ਼ੇ ਦਾ ਸੇਵਨ ਕਰਦਾ ਨਜ਼ਰ ਆਇਆ। ਉਨ੍ਹਾਂ ਉਸ ਨੂੰ ਗ੍ਰਿਫਤਾਰ ਕਰਕੇ ਉਸ ਦਾ ਨਾਂ ਪੁੱਛਿਆ ਤਾਂ ਉਸ ਨੇ ਆਪਣਾ ਨਾਂ ਹਰਿੰਦਰ ਕੁਮਾਰ ਪੁੱਤਰ ਹੰਸਰਾਜ ਵਾਸੀ ਭਾਨੋਕੀ ਥਾਣਾ ਸਤਨਾਮਪੁਰਾ ਫਗਵਾੜਾ ਦੱਸਿਆ। ਪੁਲਿਸ ਨੇ ਮੌਕੇ ਤੋਂ ਇਕ ਸਿਲਵਰ ਫੁਆਇਲ ਪੇਪਰ, 10 ਰੁਪਏ ਦਾ ਨੋਟ ਤੇ ਇਕ ਲਾਈਟਰ ਬਰਾਮਦ ਕੀਤਾ ਹੈ। ਪੁਲਿਸ ਨੇ ਮੁਲਜ਼ਮ ਵਿਰੁੱਧ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕੀਤਾ ਹੈ।