ਸੁਖਪਾਲ ਸਿੰਘ ਹੁੰਦਲ, ਕਪੂਰਥਲਾ : ਮਾਡਰਨ ਜੇਲ੍ਹ ਪ੍ਰਸ਼ਾਸਨ ਵੱਲੋਂ ਜੇਲ੍ਹ 'ਚ ਬੰਦ ਇਕ ਕੈਦੀ ਨਾਲ ਮੁਲਾਕਾਤ ਕਰਨ ਗਈ ਅੌਰਤ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਹਾਇਕ ਸੂਪਰਡੈਂਟ ਸਤਨਾਮ ਸਿੰਘ ਦੀ ਨਿਗਰਾਨੀ ਹੇਠ ਮੁਲਾਕਾਤ ਕਰਨ ਆਈ ਇਕ ਮਹਿਲਾ ਰਾਣੋ ਪਤਨੀ ਮਿਰਜਾ ਰਾਮ ਵਾਸੀ ਮੁਹੱਲਾ ਸਾਂਸੀ ਜ਼ਿਲ੍ਹਾ ਕਪੂਰਥਲਾ ਦੀ ਡਿਊਟੀ ਦੇ ਤਾਇਨਾਤ ਮਹਿਲਾ ਕਾਂਸਟੇਬਲ ਨੇ ਤਲਾਸ਼ੀ ਲਈ ਤਾਂ ਉਸ ਪਾਸੋਂ 2.50 ਗਾਂਜਾ ਬਰਾਮਦ ਕੀਤਾ ਗਿਆ। ਕਾਬੂ ਕੀਤੀ ਗਈ ਅੌਰਤ ਖਿਲਾਫ ਥਾਣਾ ਕੋਤਵਾਲੀ ਵਿਖੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

-------------

ਜੇਲ੍ਹ 'ਚ ਬੰਦ ਕੈਦੀਆਂ ਕੋਲੋਂ ਪਾਬੰਦੀਸ਼ੁਦਾ ਸਾਮਾਨ ਬਰਾਮਦ

ਮਾਡਰਨ ਜੇਲ੍ਹ ਪ੍ਰਸ਼ਾਸਨ ਵੱਲੋਂ ਚੈਕਿੰਗ ਦੌਰਾਨ ਜੇਲ੍ਹ 'ਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਕੋਲੋਂ ਪਾਬੰਦੀਸ਼ੁਦਾ ਸਾਮਾਨ ਬਰਾਮਦ ਕੀਤਾ ਗਿਆ। ਜਾਣਕਾਰੀ ਅਨੁਸਾਰ ਸਹਾਇਕ ਸੂਪਰਡੈਂਟ ਕੇਂਦਰੀ ਜੇਲ੍ਹ ਸਤਪਾਲ ਸਿੰਘ ਵੱਲੋਂ ਹਵਾਲਾਤੀ ਮਨਵੀਰ ਸਿੰਘ ਦੀ ਤਲਾਸ਼ੀ ਕੀਤੀ ਗਈ ਤਾਂ ਉੁਸ ਦੀ ਜੇਬ ਵਿਚੋਂ ਇਕ ਕਾਲੇ ਰੰਗ ਦਾ ਏਅਰਪੋਡ ਬਰਾਮਦ ਕੀਤਾ ਗਿਆ। ਇਸੇ ਤਰ੍ਹਾਂ ਦਵਿੰਦਰ ਕੌਰ ਐੱਚਐੱਮ ਵੱਲੋਂ ਬੈਰਕ ਨੰਬਰ 4 ਵਿਚੋਂ ਇਕ ਸਿਮ ਬਰਾਮਦ ਕੀਤੀ ਗਈ।

ਇਸ ਤੋਂ ਇਲਾਵਾ, ਜਸਪ੍ਰਰੀਤ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਦੀ ਨਿਗਰਾਨੀ ਹੇਠ ਹਵਾਲਾਤੀ ਸੁਰਜੀਤ ਸਿੰਘ ਦੀ ਤਲਾਸ਼ੀ ਕੀਤੀ ਗਈ ਤਾਂ ਉਸ ਦੀ ਜੇਬ ਵਿਚੋਂ ਇਕ ਮੋਬਾਈਲ ਫੋਨ, ਇਕ ਸਿਮ ਅਤੇ ਬੈਟਰੀ ਬਰਾਮਦ ਹੋਈ। ਉਕਤ ਹਵਾਲਾਤੀਆਂ ਖ਼ਿਲਾਫ਼ ਥਾਣਾ ਕੋਤਵਾਲੀ 'ਚ ਮਾਮਲਾ ਦਰਜ ਕੀਤਾ ਗਿਆ।