ਡੀਐੱਸਪੀ ਪੰਕਜ ਸ਼ਰਮਾ ਵੱਲੋਂ ਪੱਤਰਕਾਰਾਂ ਨਾਲ ਪਲੇਠੀ ਮੀਟਿੰਗ ਡੀ ਐਸ ਪੀ ਪੰਕਜ ਸ਼ਰਮਾ ਵੱਲੋਂ ਪੱਤਰਕਾਰਾਂ ਨਾਲ ਪਲੇਠੀ ਮੀਟਿੰਗ
Publish Date: Wed, 25 Nov 2026 08:13 PM (IST)
Updated Date: Thu, 26 Nov 2026 04:10 AM (IST)
--ਇਲਾਕੇ ਅੰਦਰ ਅਮਨ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਪੁਲਿਸ ਸਰਗਰਮੀਆਂ ਤੇਜ਼ ਕੀਤੀਆਂ ਜਾਣਗੀਆਂ : ਡੀਐੱਸਪੀ ਭੁਲੱਥ ਕੈਪਸ਼ਨ: 25ਕੇਪੀਟੀ27 ਭੁਲੱਥ ਵਿਖੇ ਚਾਰਜ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਪਲੇਠੀ ਮੀਟਿੰਗ ਉਪਰੰਤ ਗੱਲਬਾਤ ਕਰਦੇ ਹੋਏ ਡੀ ਐਸ ਪੀ ਪੰਕਜ ਸ਼ਰਮਾ ਸੁਖਜਿੰਦਰ ਸਿੰਘ ਮੁਲਤਾਨੀ, ਪੰਜਾਬੀ ਜਾਗਰਣ ਭੁਲੱਥ : ਸਬ ਡਵੀਜ਼ਨ ਭੁਲੱਥ ਇਲਾਕੇ ਅੰਦਰ ਅਮਨ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਪੁਲਿਸ ਸਰਗਰਮੀਆਂ ਤੇਜ਼ ਕੀਤੀਆਂ ਜਾਣਗੀਆਂ ਗਈਆਂ। ਚਾਰਜ ਸੰਭਾਲਣ ਉਪਰੰਤ ਭੁਲੱਥ ਵਿਖੇ ਡੀਐੱਸਪੀ ਪੰਕਜ ਸ਼ਰਮਾ ਵੱਲੋਂ ਪੱਤਰਕਾਰਾਂ ਨਾਲ ਪਲੇਠੀ ਮੀਟਿੰਗ ਕਰਦਿਆਂ ਕਿਹਾ, ਕਿ ਇਲਾਕੇ ਅੰਦਰ ਕਾਨੂੰਨ ਵਿਵਸਥਾ ’ਚ ਤੇਜ਼ੀ ਲਿਆਉਂਦੇ ਹੋਏ ਪੁਲਿਸ ਗਸ਼ਤ ਵਧਾ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਗਲਤ ਅਨਸਰ ਚਾਹੇ ਕੋਈ ਵੀ ਹੋਵੇ ਬਖਸ਼ਿਆ ਨਹੀਂ ਜਾਵੇਗਾ। ਇਲਾਕੇ ਅੰਦਰ ਵੱਧ ਰਹੀਆਂ ਚੋਰੀਆਂ ਲੁੱਟਾਂ ਖੋਹਾਂ ਤੇ ਨਸ਼ਿਆਂ ਦੇ ਕਾਰੋਬਾਰ ਕਰ ਰਹੇ ਗਲਤ ਅਨਸਰ ਚਾਹੇ ਕੋਈ ਵੀ ਹੋਣ ਬਖਸ਼ੇ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਗ਼ਲਤ ਅਨਸਰ ਦੀ ਸ਼ਨਾਖਤ ਕਰ ਕੇ ਉਨ੍ਹਾਂ ਨੂੰ ਤੁਰੰਤ ਕਾਬੂ ਕਰ ਕੇ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨ੍ਹਾਂ ਪਿੰਡਾਂ ਕਸਬਿਆਂ ਦੇ ਮੋਹਤਵਾਰ ਸਰਪੰਚਾਂ, ਪੰਚਾਂ ਨੂੰ ਅਪੀਲ ਕਰਦਿਆਂ ਕਿਹਾ , ਕਿ ਜੇਕਰ ਬਾਹਰੋਂ ਕੋਈ ਵੀ ਗਲਤ ਅਨਸਰ ਸ਼ੱਕੀ ਤੌਰ ਤੇ ਆਉਂਦਾ ਦਿਖਾਈ ਦਿੰਦਾ ਹੈ, ਤਾਂ ਤੁਰੰਤ ਨੋਟਿਸ ਕਰਕੇ ਭੁਲੱਥ ਪੁਲਿਸ ਨਾਲ ਰਾਬਤਾ ਕਾਇਮ ਕਰਕੇ ਸਾਡੇ ਧਿਆਨ ਵਿੱਚ ਲਿਆਂਦਾ ਜਾਵੇ । ਤਾਂ ਕਿ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾ ਸਕੇ, ਉਨ੍ਹਾਂ ਕਿਹਾ ਕਿ ਗਲਤ ਅਨਸਰਾਂ ਬਾਰੇ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਥਾਣਿਆਂ ਅੰਦਰ ਕੰਮ ਕਰਵਾਉਣ ਆਏ ਲੋਕਾਂ ਦਾ ਬਿਨਾਂ ਕਿਸੇ ਭੇਦਭਾਵ ਦੇ ਕੰਮ ਕੀਤੇ ਜਾਣਗੇ । ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ, ਕਿ ਉਹ ਬਿਨਾਂ ਕਿਸੇ ਡਰ ਖੌਫ ਦੇ ਸਾਡੇ ਨਾਲ ਰਾਬਤਾ ਕਾਇਮ ਕਰਕੇ ਇਲਾਕੇ ਅੰਦਰ ਚੱਲ ਰਹੀਆਂ ਕੁਰੀਤੀਆਂ ਬਾਰੇ ਜਾਣਕਾਰੀ ਦੇਣ, ਤਾਂ ਕਿ ਪੁਲਿਸ ਪ੍ਰਸ਼ਾਸਨ ਸਰਗਰਮੀ ਨਾਲ ਕਾਰਵਾਈ ਅਮਲ ਵਿੱਚ ਲਿਆ ਸਕੇ। ਇਸ ਮੌਕੇ ਐੱਸਐੱਚਓ ਹਰਜਿੰਦਰ ਸਿੰਘ, ਰੀਡਰ ਬਲਦੇਵ ਸਿੰਘ ਹਾਜ਼ਰ ਸਨ।