ਪੁਰਾਣੀ ਰੰਜ਼ਿਸ਼ ਕਾਰਨ ਮਾਂ ਦੇ ਪੁੱਤ ਨੂੰ ਤੇਜ਼ਧਾਰ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਪਾਇਆ ਘੇਰਾ, ਕੀਤਾ ਜਾਨਲੇਵਾ ਹਮਲਾ; ਇਲਾਕੇ ’ਚ ਦਹਿਸ਼ਤ ਦਾ ਮਾਹੌਲ
ਸ਼ੁੱਕਰਵਾਰ ਦੇਰ ਰਾਤ ਬਾਈਕ ’ਤੇ ਘਰ ਆ ਰਹੇ ਨੌਜਵਾਨ ’ਤੇ ਪੁਰਾਣੀ ਰੰਜ਼ਿਸ਼ ਕਾਰਨ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਇਸ ’ਚ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਉਸ ਨੂੰ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ, ਜਿਥੇ ਉਸ ਦੀ ਗੰਭੀਰ ਹਾਲਤ ਦੇਖਦੇ ਹੋਏ ਪਰਿਵਾਰਕ ਮੈਂਬਰ ਉਸ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ਲੈ ਗਏ।
Publish Date: Sun, 14 Dec 2025 11:59 AM (IST)
Updated Date: Sun, 14 Dec 2025 12:00 PM (IST)
ਸੰਵਾਦ ਸੂਤਰ, ਪੰਜਾਬੀ ਜਾਗਰਣ, ਕਪੂਰਥਲਾ: ਸ਼ੁੱਕਰਵਾਰ ਦੇਰ ਰਾਤ ਬਾਈਕ ’ਤੇ ਘਰ ਆ ਰਹੇ ਨੌਜਵਾਨ ’ਤੇ ਪੁਰਾਣੀ ਰੰਜ਼ਿਸ਼ ਕਾਰਨ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਇਸ ’ਚ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਉਸ ਨੂੰ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ, ਜਿਥੇ ਉਸ ਦੀ ਗੰਭੀਰ ਹਾਲਤ ਦੇਖਦੇ ਹੋਏ ਪਰਿਵਾਰਕ ਮੈਂਬਰ ਉਸ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ਲੈ ਗਏ।
ਸਿਵਲ ਹਸਪਤਾਲ ’ਚ ਇਲਾਜ ਅਧੀਨ ਹਰਸ਼ ਪੁੱਤਰ ਲਖਵਿੰਦਰ ਸਿੰਘ ਵਾਸੀ ਮੇਹਤਾਬਗੜ੍ਹ ਨੇ ਦੱਸਿਆ ਕਿ ਉਹ ਸ਼ੁੱਕਰਵਾਰ ਰਾਤ ਬਾਈਕ ਤੋਂ ਆਪਣੇ ਘਰ ਆ ਰਿਹਾ ਸੀ। ਜਿਵੇਂ ਹੀ ਉਹ ਜਲੌਖਾਨਾ ਚੌਕ ਪਹੁੰਚਿਆ, ਉਥੇ ਪਹਿਲਾਂ ਤੋਂ ਹੀ ਤੇਜ਼ਧਾਰ ਹਥਿਆਰਾਂ ਨਾਲ ਲੈਸ ਕੁਝ ਨੌਜਵਾਨਾਂ ਨੇ ਉਸ ’ਤੇ ਅਚਾਨਕ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ।
ਡਿਊਟੀ ਡਾਕਟਰ ਜਸਕਰਨ ਅਨੁਸਾਰ ਹਮਲੇ ’ਚ ਜ਼ਖ਼ਮੀ ਦੇ ਸੱਜੇ ਗੁੱਟ ’ਤੇ ਡੂੰਘੀ ਸੱਟ ਵੱਜੀ ਹੈ। ਮੁੱਢਲੇ ਇਲਾਜ ਤੋਂ ਬਾਅਦ ਉਸ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਹੈ।