ਸੰਤ ਬਾਬਾ ਅਮਰੀਕ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ
ਗੁਰਮਤਿ ਸਮਾਗਮ ਦੌਰਾਨ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲਿਆਂ ਨੇ ਸ਼ਬਦ ਗੁਰਬਾਣੀ ਦੀ ਕੀਤੀ ਰਸਭਿੰਨੀ ਵਿਆਖਿਆ
Publish Date: Mon, 14 Sep 2026 10:04 PM (IST)
Updated Date: Mon, 14 Sep 2026 10:05 PM (IST)
ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਗਾ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਤੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਬਾਬਾ ਰਾਜਾ ਰਾਮ ਸਾਹਿਬ ਜੀ ਪਿੰਡ ਢੋਟੀਆਂ ਤਰਨ ਤਾਰਨ ਵਿਖੇ ਸ਼ਰਧਾ ਤੇ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਸੰਤ ਬਾਬਾ ਅਮਰੀਕ ਸਿੰਘ ਜੀ ਖੁਖਰੈਣ ਵਾਲਿਆਂ ਨੇ ਸ਼ਬਦ ਗੁਰਬਾਣੀ ਦੀ ਸ਼ਬਦ ਵਿਆਖਿਆ ਕਰਦਿਆਂ ਸੰਗਤ ਨੂੰ ਗੁਰਬਾਣੀ ਨਾਲ ਜੁੜਨ ਤੇ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਨੁੱਖਤਾ ਲਈ ਰੂਹਾਨੀ ਮਾਰਗਦਰਸ਼ਨ ਦਾ ਸਰੋਤ ਹਨ ਤੇ ਗੁਰਬਾਣੀ ਦੇ ਲੜ ਲੱਗ ਕੇ ਹੀ ਮਨੁੱਖ ਆਪਣਾ ਜੀਵਨ ਸਫਲ ਬਣਾ ਸਕਦਾ ਹੈ। ਇਸ ਮੌਕੇ ਸੰਗਤ ਨੇ ਸ਼ਰਧਾ ਨਾਲ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਦਾ ਸਰਵਣ ਕੀਤਾ। ਸਮਾਗਮ ਦੌਰਾਨ ਗੁਰੂ ਘਰ ਦਾ ਮਾਹੌਲ ‘ਸਤਿਨਾਮ ਵਾਹਿਗੁਰੂ’ ਦੇ ਜਾਪ ਨਾਲ ਅਧਿਆਤਮਿਕ ਰੰਗ ਵਿੱਚ ਰੰਗਿਆ ਨਜ਼ਰ ਆਇਆ।