ਵਿਜੇ ਸੋਨੀ, ਫਗਵਾੜਾ : ਜੀਡੀਆਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਰਾਵਲਪਿੰਡੀ 'ਚ ਸਵੇਰ ਦੀ ਪ੍ਰਰਾਰਥਨਾ ਸਭਾ ਵਿਚ ਲੋਟਸ ਹਾਊਸ ਦੇ ਮੈਂਬਰਾਂ ਦੇ ਸਹਿਯੋਗ ਨਾਲ ਦੁਸਹਿਰੇ ਦਾ ਤਿਉਹਾਰ ਅਤੇ ਕੌਮੀ ਹਵਾਈ ਸੈਨਾ ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆਂ ਨੂੰ ਉਕਤ ਦਿਵਸ ਨੂੰ ਮਨਾਉਣ ਦੇ ਮੰਤਵ ਬਾਰੇ ਜਾਣਕਾਰੀ ਦਿੱਤੀ ਗਈ। ਬੱਚਿਆਂ ਨਾਲ ਵਿਸ਼ਵ ਨਿਵਾਸ ਦਿਵਸ ਨੂੰ ਲੈ ਕੇ ਇਹ ਜਾਣਕਾਰੀ ਸਾਂਝੀ ਕੀਤੀ ਗਈ ਕਿ ਇਸ ਦਿਨ ਨੂੰ ਮਨਾਉਣ ਦਾ ਮੁੱਖ ਦਾ ਮੰਤਵ ਮਨੁੱਖਤਾ ਦੇ ਮੂਲ ਅਧਿਕਾਰਾਂ ਦੀ ਪਛਾਣ ਕਰਨਾ ਹੈ। ਇਸਦੇ ਨਾਲ ਹੀ ਬੱਚਿਆਂ ਨੇ ਭਾਰਤੀ ਹਵਾਈ ਸੈਨਾ ਦੀ ਸਲਾਮਤੀ ਦੀ ਕਾਮਨਾ ਕੀਤੀ ਕਿਉਂਕਿ ਇਹ ਸੈਨਾ ਹਰ ਸਮੇਂ ਦੇਸ਼ 'ਤੇ ਆਉਣ ਵਾਲੇ ਸੰਕਟਾਂ ਤੋਂ ਸਾਨੂੰ ਸੁਰੱਖਿਅਤ ਰੱਖਣ ਲਈ ਤਿਆਰ ਬਰ ਤਿਆਰ ਰਹਿੰਦੀ ਹੈ। ਸੱਤਵੀਂ ਜਮਾਤ ਦੀ ਵਿਦਿਆਰਥਣ ਹਰਸਿਮਰਨ ਕੌਰ ਨੇ ਬੱਚਿਆਂ ਨੂੰ ਦੁਸਹਿਰੇ ਦੇ ਤਿਉਹਾਰ ਬਾਰੇ ਦੱਸਦੇ ਹੋਏ ਕਿਹਾ ਦੁਸਹਿਰਾ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ। ਅੰਤ 'ਚ ਸਕੂਲ ਦੇ ਪਿ੍ਰੰਸੀਪਲ ਨੇ ਬੱਚਿਆਂ ਨੂੰ ਇਸ ਤਿਉਹਾਰ ਦੀ ਮੁਬਾਰਕਬਾਦ ਦਿੱਤੀ ਤੇ ਸੱਚਾਈ ਦੇ ਰਸਤੇ 'ਤੇ ਚੱਲਣ ਲਈ ਪ੍ਰਰੇਰਿਤ ਕੀਤਾ।