ਨਨਕਾਣਾ ਸਾਹਿਬ ਸਕੂਲ ’ਚ ਦੁਸ਼ਹਿਰਾ ਮਨਾਇਆ ਨਨਕਾਣਾ ਸਾਹਿਬ ਸਕੂਲ ’ਚ ਦੁਸ਼ਹਿਰੇ ਦਾ ਤਿਉਹਾਰ ਮਨਾਇਆ
Publish Date: Mon, 19 Oct 2026 09:13 PM (IST)
Updated Date: Mon, 19 Oct 2026 09:15 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਨਨਕਾਣਾ ਸਾਹਿਬ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਸੁਲਤਾਨਪੁਰ ਲੋਧੀ ਵਿਖੇ ਦੁਸ਼ਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵਾਹਿਗੁਰੂ ਜੀ ਦੇ ਸਿਮਰਨ ਨਾਲ ਕੀਤੀ ਗਈ ਤੇ ਸਰਬੱਤ ਦੇ ਭਲੇ, ਸ਼ਾਂਤੀ, ਖ਼ੁਸ਼ਹਾਲੀ ਤੇ ਸੁੱਖ-ਸਮ੍ਰਿੱਧੀ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸਕੂਲ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਇਸ ਸਮਾਗਮ ਵਿੱਚ ਭਾਗ ਲਿਆ। ਉਨ੍ਹਾਂ ਨੇ ਸੁੰਦਰ ਕਵਿਤਾਵਾਂ, ਪ੍ਰੇਰਨਾਦਾਇਕ ਭਾਸ਼ਣਾਂ ਤੇ ਸ਼ਾਨਦਾਰ ਪੇਸ਼ਕਾਰੀਆਂ ਰਾਹੀਂ ਦੁਸਹਿਰੇ ਦੇ ਤਿਉਹਾਰ ਦੀ ਮਹੱਤਤਾ ਨੂੰ ਦਰਸਾਇਆ। ਉਨ੍ਹਾਂ ਨੇ ਸੱਚਾਈ ਤੇ ਨੇਕੀ ਦੀ ਬੁਰਾਈ ਉੱਤੇ ਜਿੱਤ ਦੇ ਸੰਦੇਸ਼ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਪ੍ਰਿੰਸੀਪਲ ਨਿਧੀ ਸੰਗੋਤਰਾ ਨੇ ਵਿਦਿਆਰਥੀਆਂ ਨੂੰ ਚੰਗੇ ਸੰਸਕਾਰ ਅਪਣਾਉਣ, ਸੱਚਾਈ ਦੇ ਰਾਹ ਤੇ ਚੱਲਣ ਤੇ ਆਪਣੇ ਜੀਵਨ ਵਿੱਚੋਂ ਗੁੱਸੇ, ਹੰਕਾਰ, ਲਾਲਚ ਵਰਗੀਆਂ ਬੁਰਾਈਆਂ ਨੂੰ ਦੂਰ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪਰਵੀਨ ਕੁਮਾਰੀ, ਮੋਨਿਕਾ, ਅਮਨਪ੍ਰੀਤ ਕੌਰ, ਮਨਦੀਪ, ਸਮਰਜੀਤ, ਕੋਮਲਪ੍ਰੀਤ, ਪਵਨਪ੍ਰੀਤ, ਬਲਜੀਤ ਕੌਰ, ਸੋਨੂੰ ਸੁਨਾਰ, ਸਤਵਿੰਦਰ ਕੌਰ ਤੇ ਹਰਪ੍ਰੀਤ ਸਿੰਘ ਹਾਜ਼ਰ ਸਨ। ਗੁਰੂ ਨਾਨਕ ਖਾਲਸਾ ਕਾਲਜ, ਸੁਲਤਾਨਪੁਰ ਲੋਧੀ ਦੀ ਗਵਰਨਿੰਗ ਕੌਂਸਲ ਦੇ ਪ੍ਰਧਾਨ ਇੰਜੀਨੀਅਰ ਸਵਰਨ ਸਿੰਘ, ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਤੇ ਸਕੂਲ ਦੀ ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਨੇ ਸਭ ਦੀ ਖ਼ੁਸ਼ਹਾਲੀ, ਤਰੱਕੀ, ਸ਼ਾਂਤੀ ਤੇ ਸੁੱਖ-ਸਮ੍ਰਿੱਧੀ ਦੀ ਕਾਮਨਾ ਕੀਤੀ।