ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ’ਚ ਦੁਸਹਿਰੇ ਦਾ ਤਿਉਹਾਰ ਮਨਾਇਆ
ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ’ਚ ਦੁਸਹਿਰੇ ਦਾ ਤਿਉਹਾਰ ਮਨਾਇਆ
Publish Date: Mon, 19 Oct 2026 09:15 PM (IST)
Updated Date: Mon, 19 Oct 2026 09:18 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਸੁਲਤਾਨਪੁਰ ਲੋਧੀ : ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਸਪੈਸ਼ਲ ਅਸੈਂਬਲੀ ਕਰਵਾਈ ਗਈ ਤੇ ਬਾਰਵੀਂ ਜਮਾਤ ਦੇ ਵਿਦਿਆਰਥੀ ਯੁਵਰਾਜ ਸਿੰਘ ਨੇ ਆਪਣੀ ਸਪੀਚ ਰਾਹੀਂ ਵਿਦਿਆਰਥੀਆਂ ਨੂੰ ਦੁਸਹਿਰੇ ਦੇ ਤਿਉਹਾਰ ਦੀ ਮਹੱਤਤਾ ਤੇ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦੇ ਸੰਦੇਸ਼ ਬਾਰੇ ਜਾਣੂ ਕਰਵਾਇਆ। ਸਕੂਲ ਦੇ ਕੇਜੀ ਵਿੰਗ ਦੁਆਰਾ ਪੇਪਰ ਟੀਅਰਿੰਗ ਐਕਟੀਵਿਟੀ ਕਰਵਾਈ ਗਈ, ਜਿਸ ਵਿੱਚ ਬੱਚਿਆਂ ਨੇ ਰਾਵਣ, ਮੇਘਨਾਥ ਤੇ ਕੁੰਭਕਰਨ ਦੇ ਪੁਤਲੇ ਬਣਾਏ। ਅਧਿਆਪਕਾਂ ਨੇ ਬੱਚਿਆਂ ਨੂੰ ਸੱਚਾਈ, ਇਮਾਨਦਾਰੀ ਤੇ ਨੇਕੀ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ, ਡਾਇਰੈਕਟਰ ਸਕੂਲ ਇੰਜ. ਹਰਨਿਆਮਤ ਕੌਰ ਤੇ ਪ੍ਰਸ਼ਾਸਕ ਇੰਜ.ਨਿਮਰਤਾ ਕੌਰ ਨੇ ਵਿਦਿਆਰਥੀਆਂ ਨੂੰ ਤਿਉਹਾਰਾਂ ਦੀ ਸੱਭਿਆਚਾਰਕ ਮਹੱਤਤਾ ਸਮਝਣ ਤੇ ਚੰਗੇ ਸੰਸਕਾਰ ਅਪਣਾਉਣ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਇਹ ਸੰਦੇਸ਼ ਦਿੱਤਾ ਗਿਆ ਕਿ ਸਾਨੂੰ ਹਮੇਸ਼ਾ ਸੱਚਾਈ ਤੇ ਨੇਕੀ ਦਾ ਸਾਥ ਦੇਣਾ ਚਾਹੀਦਾ ਹੈ ਤੇ ਆਪਣੇ ਜੀਵਨ ਵਿੱਚ ਚੰਗੇ ਗੁਣਾਂ ਨੂੰ ਅਪਣਾਉਣਾ ਚਾਹੀਦਾ ਹੈ।