ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ 'ਚ ਧਰਤੀ ਦਿਵਸ ਮਨਾਇਆ
ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ 'ਚ ਧਰਤੀ ਦਿਵਸ ਮਨਾਇਆ
Publish Date: Thu, 23 Apr 2026 07:45 PM (IST)
Updated Date: Fri, 24 Apr 2026 04:10 AM (IST)

ਕੈਪਸ਼ਨ : 23ਕੇਪੀਟੀ25 ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਧਰਤੀ ਦਿਵਸ ਮੌਕੇ ਸਕੂਲ ਦੇ ਵਿਹੜੇ ਚ ਪੌਦੇ ਲਗਾਉਂਦੇ ਬੀਬੀ ਗੁਰਪ੍ਰੀਤ ਕੌਰ, ਇੰਜ. ਹਰਨਿਆਮਤ ਕੌਰ, ਪ੍ਰਿੰਸੀਪਲ ਡਿੰਪਲ ਸ਼ਰਮਾ, ਸਟਾਫ ਮੈਂਬਰ ਅਤੇ ਵਿਦਿਆਰਥੀ । ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਚ ਧਰਤੀ ਦਿਵਸ ਸੰਬੰਧੀ ਸਮਾਗਮ ਦਾ ਆਯੋਜਨ ਕੀਤਾ ਗਿਆ l ਇਸ ਦੌਰਾਨ ਸਕੂਲ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ ਉਚੇਚੇ ਤੌਰ ਤੇ ਸਮਾਗਮ ਵਿੱਚ ਸ਼ਾਮਲ ਹੋਏ l ਜਿਨ੍ਹਾਂ ਦਾ ਪ੍ਰਿੰਸੀਪਲ ਡਿੰਪਲ ਸ਼ਰਮਾ ਤੇ ਸਟਾਫ ਮੈਂਬਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ l ਪਹੁੰਚੇ ਮਹਿਮਾਨਾਂ, ਪ੍ਰਿੰਸੀਪਲ ਅਤੇ ਸਟਾਫ ਮੈਂਬਰਾਂ ਨੇ ਵਿਦਿਆਰਥੀਆਂ ਨਾਲ ਮਿਲ ਕੇ ਸਕੂਲ ਦੇ ਵਿਹੜੇ ਵਿੱਚ ਛਾਂਦਾਰ ਤੇ ਫਲਦਾਰ ਪੌਦੇ ਲਗਾਏ ਗਏ l ਕਿੰਡਰ ਗਾਰਡਨ ਦੇ ਵਿਦਿਆਰਥੀਆਂ ਨੇ ਛੋਟੀ ਉਮਰ ਤੋਂ ਹੀ ਕੁਦਰਤ ਦੀ ਦੇਖ ਭਾਲ ਅਤੇ ਸਤਿਕਾਰ ਦੀ ਭਾਵਨਾ ਨੂੰ ਉਤਸ਼ਾਹਿਤ ਕਰਦੇ ਹੋਏ, ਪੌਦੇ ਲਗਾਉਣ ਦੀ ਮੁਹਿੰਮ ਵਿੱਚ ਸ਼ਾਮਲ ਹੋ ਕੇ ਵਾਤਾਵਰਨ ਦੀ ਜਿੰਮੇਵਾਰੀ ਵੱਲ ਇੱਕ ਸਾਰਥਕ ਕਦਮ ਚੁੱਕਿਆ l ਸੀਨੀਅਰ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਦੀਆਂ ਗਤੀਵਿਧੀਆਂ ਰਾਹੀਂ ਆਪਣੀ ਸਿਰਜਨਾਤਮਕਤਾ ਤੇ ਵਾਤਾਵਰਣ ਜਾਗਰੂਕਤਾ ਦਾ ਪ੍ਰਗਟਾਵਾ ਕੀਤਾ l ਇਸ ਮੌਕੇ ਬੋਲਦਿਆਂ ਸਕੂਲ ਦੇ ਪ੍ਰਧਾਨ ਗੁਰਪ੍ਰੀਤ ਕੌਰ ਨੇ ਕਿਹਾ ਕਿ ਸਾਡੀ ਨੌਜਵਾਨ ਪੀੜੀ ਨੂੰ ਰੁੱਖਾਂ ਦੀ ਮਹੱਤਤਾ ਨੂੰ ਸਮਝਣਾ ਚਾਹੀਦਾ ਹੈ, ਉਹਨਾਂ ਕਿਹਾ ਕਿ ਰੁੱਖ ਹੀ ਮਨੁੱਖੀ ਜੀਵਨ ਦਾ ਆਧਾਰ ਹਨ ਅਤੇ ਇਹ ਸਾਨੂੰ ਬਿਮਾਰੀਆਂ ਤੋਂ ਵੀ ਬਚਾਉਂਦੇ ਹਨ l ਉਹਨਾਂ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ, ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਤਾਜ਼ਾ ਅਤੇ ਸ਼ੁੱਧ ਵਾਤਾਵਰਨ ਮਿਲ ਸਕੇ।