ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਲਈ ਯਤਨ ਜਾਰੀ : ਕਰਨਜੀਤ ਆਹਲੀ
ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਲਈ ਯਤਨ ਜਾਰੀ : ਕਰਨਜੀਤ ਆਹਲੀ
Publish Date: Mon, 08 Jun 2026 07:02 PM (IST)
Updated Date: Mon, 08 Jun 2026 07:05 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਯਤਨ ਕੀਤੇ ਜਾ ਰਹੇ ਹਨ ਤੇ ਮੀਟਿੰਗਾਂ ਰਾਹੀਂ ਲੋਕਾਂ ਨੂੰ ਜਾਗਰੂਕ ਕਰਕੇ ਪਾਰਟੀ ਨਾਲ ਜੋੜਿਆ ਜਾ ਰਿਹਾ ਹੈ। ਇਹ ਗੱਲ ਸ਼੍ਰੋਮਣੀ ਅਕਾਲੀ ਦਲ ਹਲਕਾ ਸੁਲਤਾਨਪੁਰ ਲੋਧੀ ਦੇ ਸੀਨੀਅਰ ਆਗੂ ਕਰਨਜੀਤ ਸਿੰਘ ਆਹਲੀ ਨੇ ਇਕ ਪ੍ਰੈੱਸ ਬਿਆਨ ਵਿਚ ਕਿਹਾ ਕਿ ਅਕਾਲੀ ਦਲ ਹਮੇਸ਼ਾ ਪੰਜਾਬ ਦੀ ਅਸਲ ਪਛਾਣ ਦੀ ਰਾਖੀ ਲਈ ਵਚਨਬੱਧ ਰਿਹਾ ਹੈ। ਲੋਕਾਂ ਨੂੰ ਪਾਰਟੀ ਨਾਲ ਜੋੜਨ ਤੇ ਨੌਜਵਾਨਾਂ ਨੂੰ ਹੋਰ ਜਾਗਰੂਕ ਕਰਨ ਦਾ ਫਰਜ਼ ਪੂਰਾ ਕੀਤਾ ਜਾ ਰਿਹਾ ਹੈ। ਵੱਖ-ਵੱਖ ਇਲਾਕਿਆਂ ਵਿਚ ਮੀਟਿੰਗਾਂ ਰਾਹੀਂ ਲੋਕਾਂ ਨੂੰ ਸਰਕਾਰ ਦੀਆਂ ਅਸਫਲਤਾਵਾਂ ਤੇ ਅਕਾਲੀ ਦਲ ਦੀਆਂ ਲੋਕ ਭਲਾਈ ਨੀਤੀਆਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਆਹਲੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਲੋਕਾਂ ਦੇ ਭਰੋਸੇ ਨਾਲ ਪਾਰਟੀ ਜਲਦੀ ਹੀ ਹੋਰ ਮਜ਼ਬੂਤ ਹੋ ਕੇ ਉਭਰੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਅਸਫਲ ਨੀਤੀਆਂ ਤੇ ਕਾਰਜਸ਼ੈਲੀ ਪੰਜਾਬੀਆਂ ਵਿਚ ਅਸੰਤੁਸ਼ਟੀ ਵਧਾ ਰਹੀ ਹੈ। ਪੰਜਾਬ ਦੇ ਲੋਕ ਅਮਨ, ਸਦਭਾਵਨਾ, ਵਿਕਾਸ ਤੇ ਸਾਫ਼-ਸੁਥਰੇ ਪ੍ਰਸ਼ਾਸਨ ਲਈ ਅਕਾਲੀ ਸਰਕਾਰ ਦੀ ਘਾਟ ਮਹਿਸੂਸ ਰਹੇ ਹਨ। ਉਨ੍ਹਾਂ ਕਿਹਾ ਕਰ ਕਿ ਭਵਿੱਖ ਦੀਆਂ ਰਾਜਨੀਤਿਕ ਗਤੀਵਿਧੀਆਂ ਨੂੰ ਪੰਜਾਬ ਨੌਜਵਾਨਾਂ ਦੇ ਉੱਜਵਲ ਭਵਿੱਖ ਤੇ ਸੁਲਤਾਨਪੁਰ ਲੋਧੀ ਹਲਕੇ ਦੇ ਮੁੱਦਿਆਂ ਲਈ ਉਮੀਦਾਂ ਨੂੰ ਬੁਲੰਦ ਕਰਕੇ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਾਪਤ ਭਾਰੀ ਸਮਰਥਨ ਪੰਜਾਬ ਦੇ ਲੋਕਾਂ ਵੱਲੋਂ ਇਹ ਸਪੱਸ਼ਟ ਸੰਕੇਤ ਹੈ ਕਿ ਪਾਰਟੀ ਵਰਕਰਾਂ ਦੀ ਸਖ਼ਤ ਮਿਹਨਤ ਤੇ ਏਕਤਾ ਸਦਕਾ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੁਬਾਰਾ ਸਰਕਾਰ ਬਣਾਏਗਾ। ਆਹਲੀ ਨੇ ਕਿਹਾ ਕਿ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਤੇ ਸਫਲਤਾ ਵਿਚ ਵੱਡਾ ਯੋਗਦਾਨ ਪਾਉਣ ਲਈ ਤਿਆਰ ਹਨ। ਉਨ੍ਹਾਂ ਪੰਜਾਬ ਵਿਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਪ ਸਰਕਾਰ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੇ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਤੇ ਕਾਨੂੰਨ ਵਿਵਸਥਾ ਨੂੰ ਬਿਹਤਰ ਬਣਾਉਣ ਵਿਚ ਪੂਰੀ ਤਰ੍ਹਾਂ ਅਸਫਲ ਰਹੀ ਹੈ ਤੇ ਪੰਜਾਬ ਦੀ ਸਥਿਤੀ ਜੰਗਲ ਰਾਜ ਤੋਂ ਵੀ ਬਦਤਰ ਹੋ ਗਈ ਹੈ। ਅੱਜ ਸੂਬੇ ਦਾ ਹਰ ਵਰਗ ਸੋਗ ਮਨਾ ਰਿਹਾ ਹੈ। ਆਹਲੀ ਨੇ ਦੋਸ਼ ਲਗਾਇਆ ਕਿ ਆਪ ਸਰਕਾਰ ਕਾਨੂੰਨ ਵਿਵਸਥਾ ਨੂੰ ਸੁਧਾਰਨ ਦੀ ਬਜਾਏ ਸਿਰਫ਼ ਰਾਜਨੀਤਿਕ ਲਾਭ ਲਈ ਕੰਮ ਕਰ ਰਹੀ ਹੈ।